ਲੁਧਿਆਣਾ : ਪ੍ਰਾਪਰਟੀ ਡੀਲਰ ਨੇ ਦਫ਼ਤਰ 'ਚ ਕੀਤੀ ਖ਼ੁਦਕੁਸ਼ੀ, ਲਾਸ਼ ਦੇਖ ਪਰਿਵਾਰ ਦੀਆਂ ਨਿਕਲੀਆਂ ਧਾਹਾਂ

Wednesday, Nov 23, 2022 - 01:22 PM (IST)

ਲੁਧਿਆਣਾ : ਪ੍ਰਾਪਰਟੀ ਡੀਲਰ ਨੇ ਦਫ਼ਤਰ 'ਚ ਕੀਤੀ ਖ਼ੁਦਕੁਸ਼ੀ, ਲਾਸ਼ ਦੇਖ ਪਰਿਵਾਰ ਦੀਆਂ ਨਿਕਲੀਆਂ ਧਾਹਾਂ

ਲੁਧਿਆਣਾ (ਰਾਜ) : ਸਥਾਨਕ ਜਮਾਲਪੁਰ ਕਾਲੋਨੀ 'ਚ ਰਹਿਣ ਵਾਲੇ ਪ੍ਰਾਪਰਟੀ ਡੀਲਰ ਵੱਲੋਂ ਆਪਣੇ ਦਫ਼ਤਰ 'ਚ ਫ਼ਾਹਾ ਲਾ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਜਦੋਂ ਪਰਿਵਾਰ ਵਾਲੇ ਉਸ ਦੀ ਭਾਲ ਕਰਦੇ ਹੋਏ ਦਫ਼ਤਰ ਪੁੱਜੇ ਤਾਂ ਉਸ ਦੀ ਲਾਸ਼ ਅੰਦਰ ਲਟਕ ਰਹੀ ਸੀ, ਜਿਸ ਨੂੰ ਦੇਖ ਕੇ ਪਰਿਵਾਰ ਦੀਆਂ ਧਾਹਾਂ ਨਿਕਲ ਗਈਆਂ।

ਇਹ ਵੀ ਪੜ੍ਹੋ : ਪੰਜਾਬ 'ਚ ਹਥਿਆਰ ਰੱਖਣ ਦੇ ਸ਼ੌਕੀਨ ਜ਼ਰਾ ਪੜ੍ਹ ਲੈਣ ਇਹ ਖ਼ਬਰ, ਮੋਹਾਲੀ 'ਚ ਰੱਦ ਕੀਤੇ ਗਏ 32 ਅਸਲਾ ਲਾਇਸੈਂਸ

ਮ੍ਰਿਤਕ ਦੀ ਪਛਾਣ ਹਰਜੀਤ ਅਰੋੜਾ (62) ਵੱਜੋਂ ਹੋਈ ਹੈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਫੋਕਲ ਪੁਆਇੰਟ ਦੀ ਪੁਲਸ ਮੌਕੇ 'ਤੇ ਪਹੁੰਚੀ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ ਅਤੇ ਅੱਗੇ ਦੀ ਜਾਂਚ 'ਚ ਜੁੱਟ ਗਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਗੰਨ ਕਲਚਰ ਦੇ ਖ਼ਾਤਮੇ ਲਈ 'ਆਪ' ਵਿਧਾਇਕ ਨੇ ਚੁੱਕਿਆ ਅਹਿਮ ਕਦਮ, ਘਰ ਬਾਹਰ ਲਾ ਦਿੱਤੇ ਪੋਸਟਰ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News