ਪ੍ਰਾਪਰਟੀ ਡੀਲਰ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ

Tuesday, Aug 21, 2018 - 06:28 AM (IST)

ਪ੍ਰਾਪਰਟੀ ਡੀਲਰ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ

ਜਲੰਧਰ  (ਮ੍ਰਿਦੁਲ)-  ਆਦਰਸ਼ ਨਗਰ ਸਥਿਤ ਗੁਰਦੁਆਰਾ ਸਾਹਿਬ ਦੀ ਬੈਕ ਸਾਈਡ  ’ਤੇ ਰਾਤ 11 ਵਜੇ ਅਣਪਛਾਤੇ ਵਾਹਨ ਨੇ ਇਕ ਐਕਟਿਵਾ ਸਵਾਰ ਨੂੰ ਟੱਕਰ ਮਾਰ ਦਿੱਤੀ। ਹਾਦਸੇ ’ਚ ਐਕਟਿਵਾ ਸਵਾਰ ਪ੍ਰਾਪਰਟੀ ਡੀਲਰ ਜ਼ਖਮੀ ਹੋ ਗਿਆ। ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ। 
ਜ਼ਖਮੀ ਨੂੰ ਆਸ-ਪਾਸ ਦੇ ਲੋਕਾਂ ਨੇ ਸਤਿਅਮ ਹਸਪਤਾਲ ’ਚ ਦਾਖਲ ਕਰਵਾਇਆ। ਸਾਬਕਾ ਡਿਪਟੀ ਮੇਅਰ ਕਮਲਜੀਤ ਸਿੰਘ ਭਾਟੀਆ ਨੇ ਦੱਸਿਆ ਕਿ ਜ਼ਖਮੀ ਵਿਅਕਤੀ ਉਨ੍ਹਾਂ ਦਾ ਦੋਸਤ ਮਹਿੰਦਰਪਾਲ ਵਾਸੀ ਬਸਤੀ ਗੁਜ਼ਾਂ ਹੈ। ਉਹ ਪ੍ਰਾਪਰਟੀ ਡੀਲਰ ਦਾ ਕੰਮ ਕਰਦਾ ਹੈ। ਰਾਤ ਨੂੰ ਕਿਸੇ ਕੰਮ ਤੋਂ ਬਾਹਰ ਗਿਆ ਸੀ ਤੇ ਆਪਣੇ ਘਰ ਵੱਲ ਪਰਤ ਰਿਹਾ ਸੀ ਕਿ ਰਸਤੇ ’ਚ ਅਣਪਛਾਤੇ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਮਾਮਲੇ ਨੂੰ ਲੈ ਕੇ ਥਾਣਾ ਬਸਤੀ ਬਾਵਾ ਖੇਲ ਦੀ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਏ. ਐੱਸ. ਆਈ. ਰਾਜਨ ਕੁਮਾਰ ਨੇ ਦੱਸਿਆ ਕਿ ਸ਼ਿਕਾਇਤ ਦਰਜ ਕਰ ਲਈ ਗਈ ਹੈ। ਪੁਖਤਾ ਜਾਂਚ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।
ਤੇਜ਼ ਰਫਤਾਰ ਟਰੱਕ ਦੀ ਫੇਟ ਵੱਜਣ ਕਾਰਨ ਮੋਟਰਸਾਈਕਲ ਸਵਾਰ ਜ਼ਖਮੀ
ਜਲੰਧਰ, 20 ਅਗਸਤ (ਰਾਜੇਸ਼)-ਕਿਸ਼ਨਪੁਰਾ ਰੋਡ ’ਤੇ ਤੇਜ਼ ਰਫਤਾਰ ਟਰੱਕ ਦੀ ਲਪੇਟ  ’ਚ ਆਉਣ ਨਾਲ ਮੋਟਰਸਾਈਕਲ ਸਵਾਰ ਗੰਭੀਰ ਜ਼ਖਮੀ ਹੋ ਗਿਆ। ਜ਼ਖਮੀ ਨੂੰ ਲੋਕਾਂ ਨੇ ਤੁਰੰਤ ਨਿੱਜੀ ਹਸਪਤਾਲ ਦਾਖਲ ਕਰਵਾਇਆ ਤੇ ਟਰੱਕ ਚਾਲਕ ਨੂੰ ਕਾਬੂ ਕਰ ਕੇ ਥਾਣਾ ਨੰ. 8 ਦੀ ਪੁਲਸ ਹਵਾਲੇ ਕੀਤਾ। ਜ਼ਖਮੀ ਦੀ ਪਛਾਣ ਮਨਜੀਤ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਕਿਸ਼ਨਪੁਰਾ ਵਜੋਂ ਹੋਈ ਹੈ। ਹਾਦਸੇ ’ਚ ਜ਼ਖਮੀ ਮਨਜੀਤ ਵੱਲੋਂ ਅਜੇ ਪੁਲਸ ਨੂੰ ਕੋਈ ਸ਼ਿਕਾਇਤ ਨਹੀਂ ਦਿੱਤੀ ਗਈ।
 


Related News