ਲੁਧਿਆਣਾ ''ਚ ਪ੍ਰਾਪਰਟੀ ਡੀਲਰ ਦੇ ਦਫ਼ਤਰ ''ਚ ਹੋਈ ਚੋਰੀ
Thursday, Jan 23, 2025 - 01:47 PM (IST)
ਲੁਧਿਆਣਾ (ਅਨਿਲ): ਥਾਣਾ ਜੋਧੇਵਾਲ ਦੇ ਅਧੀਨ ਆਉਂਦੇ ਗੁਰੂ ਵਿਹਾਰ ਵਿਚ ਚੋਰਾਂ ਨੇ ਇਕ ਪ੍ਰਾਪਰਟੀ ਡੀਲਰ ਦੇ ਦਫ਼ਤਰ ਦੇ ਤਾਲੇ ਤੋੜ ਕੇ ਅੰਦਰ ਪਿਆ ਸਾਮਾਨ ਤੇ ਨਗਦੀ ਚੋਰੀ ਕਰ ਲਈ। ਚੋਰਾਂ ਨੇ ਅੱਧੀ ਰਾਤ ਨੂੰ ਵਾਰਦਾਤ ਨੂੰ ਅੰਜਾਮ ਦਿੱਤਾ। ਇਹ ਸਭ ਕੁਝ ਉੱਥੇ ਲੱਗੇ CCTV ਕੈਮਰੇ ਵਿਚ ਕੈਦ ਹੋ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਸਕੂਲ ਬੱਸ ਨਾਲ ਵਾਪਰਿਆ ਹਾਦਸਾ, ਪੈ ਗਈਆਂ ਭਾਜੜਾਂ
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਲ ਵਰਮਾ ਨੇ ਦੱਸਿਆ ਕਿ ਬੀਤੀ ਰਾਤ ਤਕਰੀਬਨ 2.30 ਵਜੇ ਚਾਰ ਲੁਟੇਰੇ ਸ਼ਟਰ ਪੁੱਟ ਕੇ ਉਸ ਦੇ ਦਫ਼ਤਰ ਵਿਚ ਦਾਖ਼ਲ ਹੋਏ ਅਤੇ ਅੰਦਰ ਪਿਆ ਸਾਮਾਨ ਚੋਰੀ ਕਰ ਕੇ ਫ਼ਰਾਰ ਹੋ ਗਏ। ਚੋਰੀ ਦੀ ਸਾਰੀ ਹਰਕਤ ਦਫ਼ਤਰ ਵਿਚ ਲੱਗੇ CCTV ਕੈਮਰੇ ਵਿਚ ਕੈਦ ਹੋ ਗਈ ਹੈ। ਕਮਲ ਵਰਮਾ ਨੇ ਦੱਸਿਆ ਕਿ ਚੋਰੀ ਦੀ ਸ਼ਿਕਾਇਤ ਪੁਲਸ ਨੂੰ ਦਰਜ ਕਰਵਾ ਦਿੱਤੀ ਗਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8