ਨਸ਼ਾ ਤਸਕਰ ਖ਼ਿਲਾਫ਼ ਵੱਡੀ ਕਾਰਵਾਈ, 23.50 ਲੱਖ ਰੁਪਏ ਦੀ ਪ੍ਰਾਪਰਟੀ ਅਟੈਚ

Saturday, Aug 03, 2024 - 04:17 PM (IST)

ਨਸ਼ਾ ਤਸਕਰ ਖ਼ਿਲਾਫ਼ ਵੱਡੀ ਕਾਰਵਾਈ, 23.50 ਲੱਖ ਰੁਪਏ ਦੀ ਪ੍ਰਾਪਰਟੀ ਅਟੈਚ

ਲੁਧਿਆਣਾ (ਰਾਮ)- ਏ. ਡੀ. ਸੀ. ਪੀ. ਜ਼ੋਨ-4 ਪ੍ਰਭਜੋਤ ਸਿੰਘ ਵਿਰਕ, ਏ. ਸੀ. ਪੀ. ਇੰਸਟ੍ਰੀਅਲ ਏਰੀਆ-ਏ ਜਸਬਿੰਦਰ ਸਿੰਘ, ਥਾਣਾ ਜਮਾਲਪੁਰ ਦੇ ਐੱਸ. ਐੱਚ. ਓ. ਜਗਦੀਪ ਸਿੰਘ ਦੀ ਅਗਵਾਈ ’ਚ ਥਾਣਾ ਜਮਾਲਪੁਰ ਦੀ ਪੁਲਸ ਨੇ ਨਸ਼ਾ ਸਮੱਗਲਰ ਸੁਖਬੀਰ ਸਿੰਘ ਉਰਫ ਗੋਲਡੀ ਪੁੱਤਰ ਬਲਰਾਜ ਸਿੰਘ ਨਿਵਾਸੀ ਪਿੰਡ ਜੰਡਿਆਲੀ ਦੇ 100 ਵਰਗ ਗਜ਼ ਦੇ ਮਕਾਨ (ਕੀਮਤ 23.50 ਲੱਖ) ਨੂੰ ਕੇਸ ’ਚ ਅਟੈਚ ਕਰਵਾਇਆ।

ਇਹ ਖ਼ਬਰ ਵੀ ਪੜ੍ਹੋ - ਲੁਧਿਆਣਾ 'ਚ ਵੱਡੀ ਵਾਰਦਾਤ, ਕਤਲ ਕਰ ਕੇ ਬੁੱਢੇ ਦਰਿਆ 'ਚ ਸੁੱਟੀ ਨੌਜਵਾਨ ਦੀ ਲਾਸ਼! ਹਾਲਤ ਜਾਣ ਕੰਬ ਜਾਵੇਗੀ ਰੂਹ

ਗੌਰ ਹੋਵੇ ਕਿ ਮੁਲਜ਼ਮ ਖ਼ਿਲਾਫ਼ 26 ਅਗਸਤ 2023 ਨੂੰ ਥਾਣਾ ਜਮਾਲਪੁਰ ਦੀ ਪੁਲਸ ਨੇ 530 ਗ੍ਰਾਮ ਹੈਰੋਇਨ, ਇਨੋਵਾ ਕਾਰ ਅਤੇ 24 ਹਜ਼ਾਰ 700 ਰੁਪਏ ਡਰੱਗ ਮਨੀ ਬਰਾਮਦ ਕੀਤੀ ਸੀ। ਇਸ ਦੌਰਾਨ ਪੁਲਸ ਨੇ ਨਸ਼ਾ ਸਮੱਗਲਰ ਖਿਲਾਫ ਕਾਰਵਾਈ ਕਰਦੇ ਹੋਏ ਉਸ ਦੀ ਜਾਇਦਾਦ ਨੂੰ ਐੱਨ. ਡੀ. ਪੀ. ਐੱਸ. ਐਕਟ 1985 ਦੇ ਤਹਿਤ ਦਿੱਲੀ ਤੋਂ ਫ੍ਰੀਜ਼ ਕਰਵਾਈ ਹੈ।

ਏ. ਸੀ. ਪੀ. ਜਸਬਿੰਦਰ ਸਿੰਘ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ’ਚ ਨਸ਼ਾ ਸਮੱਗਲਰਾਂ ’ਤੇ ਹੋਰ ਜ਼ਿਆਦਾ ਸਖ਼ਤੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਹੋਰ ਵੀ ਕਈ ਸਮੱਗਲਰਾਂ ਦੀ ਪ੍ਰਾਪਰਟੀ ਕੇਸ ਨਾਲ ਅਟੈਚ ਕਰਨ ਲਈ ਦਿੱਲੀ ਹੈੱਡ ਕੁਆਰਟਰ ’ਚ ਫਾਈਲਾਂ ਭੇਜੀਆਂ ਗਈਆਂ ਹਨ। ਆਉਣ ਵਾਲੇ ਦਿਨਾਂ ’ਚ ਇਨ੍ਹਾਂ ਦੀਆਂ ਜਾਇਦਾਦਾਂ ਵੀ ਨੱਥੀ ਕੀਤੀਆਂ ਜਾਣਗੀਆਂ। ਉਨ੍ਹਾਂ ਨੇ ਨਸ਼ਾ ਸਮੱਗਲਰਾਂ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਉਹ ਆਪਣੀਆਂ ਹਰਕਤਾਂ ਤੋਂ ਬਾਜ ਨਾ ਆਏ ਅਤੇ ਨਸ਼ਾ ਸਮੱਗਲਿੰਗ ਬੰਦ ਨਾ ਕੀਤੀ ਤਾਂ ਉਨ੍ਹਾਂ ’ਤੇ ਕਾਨੂੰਨ ਮੁਤਾਬਕ ਸਖ਼ਤ ਐਕਸ਼ਨ ਲਿਆ ਜਾਵੇਗਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News