ਲੋਕਾਂ ਨੂੰ 31 ਮਾਰਚ ਤੱਕ ਪ੍ਰਾਪਰਟੀ ਟੈਕਸ ਜਮ੍ਹਾਂ ਕਰਾਉਣ ਦੀ ਅਪੀਲ
Friday, Mar 28, 2025 - 01:20 PM (IST)

ਮੁੱਦਕੀ/ਘੱਲ ਖੁਰਦ (ਰੰਮੀ ਗਿੱਲ) : ਨਗਰ ਪੰਚਾਇਤ ਮੁੱਦਕੀ ਦੇ ਕਾਰਜ ਸਾਧਕ ਅਫ਼ਸਰ ਅਸ਼ੀਸ਼ ਕੁਮਾਰ ਨੇ ਅਦਾਰਾ ‘ਜਗ ਬਾਣੀ’ ਰਾਹੀਂ ਲੋਕਾਂ ਨੂੰ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਜਿਨ੍ਹਾਂ ਵਿਅਕਤੀਆਂ ਨੇ ਵਿੱਤੀ ਸਾਲ 2024-25 ਦਾ ਪ੍ਰਾਪਰਟੀ ਟੈਕਸ ਜਮ੍ਹਾਂ ਨਹੀਂ ਕਰਵਾਇਆ, ਉਹ ਆਪਣਾ ਪ੍ਰਾਪਰਟੀ ਟੈਕਸ ਜਲਦੀ ਤੋਂ ਜਲਦੀ ਨਗਰ ਪੰਚਾਇਤ ਦਫ਼ਤਰ ਮੁੱਦਕੀ ਵਿਖੇ ਜਮ੍ਹਾਂ ਕਰਾਉਣ ਕਿਉਂਕਿ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਦੀ ਆਖ਼ਰੀ ਮਿਤੀ 31 ਮਾਰਚ ਤੱਕ ਹੈ।
ਨਗਰ ਪੰਚਾਇਤ ਮੁੱਦਕੀ ਵੱਲੋਂ ਸ਼ਹਿਰ ਵਾਸੀਆਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਨਗਰ ਪੰਚਾਇਤ ਮੁੱਦਕੀ ਦਾ ਦਫ਼ਤਰ 29, 30 ਅਤੇ 31 ਮਾਰਚ ਨੂੰ ਆਮ ਦਿਨਾਂ ਵਾਂਗ ਖੁੱਲ੍ਹੇਗਾ। ਇਸ ਲਈ ਸਾਰੇ ਸ਼ਹਿਰ ਵਾਸੀ ਜਿਨ੍ਹਾਂ ਨੇ ਆਪਣਾ ਪ੍ਰਾਪਰਟੀ ਟੈਕਸ ਅਜੇ ਤੱਕ ਨਹੀਂ ਭਰਿਆ ਉਹ ਆਪਣਾ ਬਣਦਾ ਪ੍ਰਾਪਰਟੀ ਟੈਕਸ 31 ਮਾਰਚ ਤੋਂ ਪਹਿਲਾਂ-ਪਹਿਲਾਂ ਜਮ੍ਹਾਂ ਕਰਵਾਉਣ। ਉਨ੍ਹਾਂ ਕਿਹਾ ਕਿ 31 ਮਾਰਚ ਤੋਂ ਬਾਅਦ 18 ਫ਼ੀਸਦੀ ਵਿਆਜ ਸਹਿਤ ਪ੍ਰਾਪਰਟੀ ਟੈਕਸ ਵਸੂਲਿਆ ਜਾਵੇਗਾ। ਕਾਰਜ ਸਾਧਕ ਅਫ਼ਸਰ ਨੇ ਅੱਗੇ ਕਿਹਾ ਕਿ ਜਿਨ੍ਹਾਂ ਵਿਅਕਤੀਆਂ ਵੱਲੋਂ ਪ੍ਰਾਪਰਟੀ ਟੈਕਸ ਜਮ੍ਹਾਂ ਨਹੀਂ ਕਰਵਾਇਆ ਗਿਆ ਹੈ, ਉਨ੍ਹਾਂ ਦੀ ਪ੍ਰਾਪਰਟੀ ਨੂੰ ਸੀਲ ਕਰਨ ਦੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। ਇਸ ਦੀ ਨਿਰੋਲ ਜ਼ਿੰਮੇਵਾਰੀ ਸਬੰਧਿਤ ਸ਼ਹਿਰ ਵਾਸੀਆਂ ਦੀ ਹੋਵੇਗੀ।