ਪੰਜਾਬ: Valentine's week 'ਚ ਕੁੜੀ ਨੂੰ ਕੀਤਾ Propose, ਨਾਂਹ ਕਰਨ ’ਤੇ ਮਾਰ'ਤੀ ਗੋਲ਼ੀ (ਵੀਡੀਓ)
Monday, Feb 09, 2026 - 02:49 PM (IST)
ਤਰਨਤਾਰਨ (ਜ.ਬ.)- ਤਰਨਤਾਰਨ ਦੇ ਪਿੰਡ ਉਸਮਾ ਸਥਿਤ ਲਾਅ ਕਾਲਜ 'ਚ ਉਸ ਵੇਲੇ ਦਹਿਸ਼ਤ ਫੈਲ ਗਈ, ਜਦੋਂ ਇਕ ਨੌਜਵਾਨ ਵੱਲੋਂ ਕਾਲਜ ਅੰਦਰ ਕਲਾਸ ਰੂਮ 'ਚ ਦਾਖ਼ਲ ਹੋ ਕੇ ਇਕ ਵਿਦਿਆਰਥਣ ਨੂੰ ਗੋਲੀ ਮਾਰ ਦਿੱਤੀ ਗਈ। ਘਟਨਾ ਮਗਰੋਂ ਨੌਜਵਾਨ ਨੇ ਆਪਣੇ ਆਪ ਨੂੰ ਵੀ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਇਸ ਦਰਦਨਾਕ ਵਾਕਏ ਵਿੱਚ ਦੋਹਾਂ ਦੀ ਮੌਤ ਹੋ ਗਈ। ਮ੍ਰਿਤਕ ਵਿਦਿਆਰਥਣ ਦੀ ਪਛਾਣ ਨੌਸ਼ਹਿਰਾ ਪੰਨੂਆਂ ਦੀ ਰਹਿਣ ਵਾਲੀ ਸੰਦੀਪ ਕੌਰ ਵਜੋਂ ਹੋਈ ਹੈ, ਜੋ ਲਾਅ ਕਾਲਜ ਦੀ ਵਿਦਿਆਰਥਣ ਸੀ। ਜਦਕਿ ਨੌਜਵਾਨ ਦੀ ਪਛਾਣ ਪਿੰਡ ਮੱਲੀਆਂ ਦੇ ਰਹਿਣ ਵਾਲੇ ਪ੍ਰਿੰਸ ਰਾਜ ਸਿੰਘ ਵਜੋਂ ਕੀਤੀ ਗਈ ਹੈ। ਦੋਵੇਂ ਇੱਕੋ ਕਲਾਸ ਦੇ ਵਿਦਿਆਰਥੀ ਦੱਸੇ ਜਾ ਰਹੇ ਹਨ। ਇਸ ਦੌਰਾਨ ਪੂਰੇ ਕਾਲਜ 'ਚ ਸੋਗ ਪਸਰ ਗਿਆ।
ਇਹ ਵੀ ਪੜ੍ਹੋ- ਪੰਜਾਬ ਦੇ ਸ਼ਾਸਨ ਨੂੰ ਅਪਾਹਜ ਕਰ ਰਿਹੈ 'ਆਪ' ਦਾ ‘ਦਿੱਲੀ ਦਰਬਾਰ’: ਹਰਸਿਮਰਤ ਕੌਰ ਬਾਦਲ
ਮ੍ਰਿਤਕ ਕੁੜੀ ਦੀ ਭੈਣ ਨੇ ਦੱਸਿਆ ਕਿ ਪ੍ਰਿੰਸ ਰਾਜ ਸਿੰਘ ਨੇ ਉਸ ਦੀ ਛੋਟੀ ਭੈਣ ਨੂੰ ਪਹਿਲਾਂ ਕਲਾਸ 'ਚ ਪ੍ਰਪੋਜ਼ ਕੀਤਾ ਸੀ ਅਤੇ ਬਾਅਦ ਵਿੱਚ ਘਰ ਵੀ ਗਿਆ ਸੀ। ਸੰਦੀਪ ਕੌਰ ਨੇ ਸਾਫ਼ ਕਹਿ ਦਿੱਤਾ ਸੀ ਕਿ ਉਹ ਆਪਣੀ ਪੜਾਈ ’ਤੇ ਧਿਆਨ ਦੇ ਰਹੀ ਹੈ ਅਤੇ ਉਸ ਨੂੰ ਇਸ ਚੀਜ਼ 'ਚ ਕੋਈ ਦਿਲਚਸਪੀ ਨਹੀਂ ਹੈ। ਇਸ ਤੋਂ ਬਾਅਦ ਮੁਲਜ਼ਮ ਨੌਜਵਾਨ ਨੇ ਕਲਾਸ ਰੂਮ ਵਿੱਚ ਪਿਸਤੌਲ ਕੱਢ ਕੇ ਸੰਦੀਪ ਕੌਰ ਦੇ ਮੱਥੇ ’ਤੇ ਗੋਲੀ ਮਾਰ ਦਿੱਤੀ। ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਘਟਨਾ ਤੋਂ ਬਾਅਦ ਨਾ ਤਾਂ ਉਨ੍ਹਾਂ ਨੂੰ ਕੁੜੀ ਦੀ ਲਾਸ਼ ਦੇਖਣ ਦਿੱਤਾ ਗਿਆ ਅਤੇ ਨਾ ਹੀ ਨੌਜਵਾਨ ਦੀ ਲਾਸ਼। ਉਨ੍ਹਾਂ ਕਿਹਾ ਕਿ ਘਟਨਾ ਵੇਲੇ ਕਾਲਜ ਦਾ ਮੁੱਖ ਗੇਟ ਬੰਦ ਕਰ ਦਿੱਤਾ ਗਿਆ ਸੀ। ਪਰਿਵਾਰ ਨੇ ਇਹ ਵੀ ਆਰੋਪ ਲਗਾਇਆ ਕਿ ਕਾਲਜ ਵਿੱਚ ਕੋਈ ਸੁਰੱਖਿਆ ਕਰਮੀ ਮੌਜੂਦ ਨਹੀਂ ਸੀ ਅਤੇ ਨਾ ਹੀ ਘਟਨਾ ਸਮੇਂ ਕਾਲਜ ਦਾ ਪ੍ਰਿੰਸੀਪਲ ਹਾਜ਼ਰ ਸੀ।
ਇਹ ਵੀ ਪੜ੍ਹੋ- ਪੰਜਾਬ ਦੇ ਲਾਅ ਕਾਲਜ ’ਚ ਵੱਡੀ ਵਾਰਦਾਤ, ਮੁੰਡੇ ਨੇ ਕੁੜੀ ਨੂੰ ਗੋਲੀ ਮਾਰ ਕੀਤੀ ਖੁਦਕੁਸ਼ੀ
ਘਟਨਾ ਦੀ ਸੂਚਨਾ ਮਿਲਣ ’ਤੇ ਪੁਲਸ ਦੀ ਟੀਮ ਤੁਰੰਤ ਮੌਕੇ ’ਤੇ ਪਹੁੰਚ ਗਈ। ਪੁਲਸ ਵੱਲੋਂ ਘਟਨਾ ਸਥਾਨ ਤੋਂ ਸਬੂਤ ਇਕੱਠੇ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਵਾਕਏ ਤੋਂ ਬਾਅਦ ਕਾਲਜ ਵਿਦਿਆਰਥੀਆਂ ਅਤੇ ਇਲਾਕੇ ਵਿੱਚ ਭਾਰੀ ਦਹਿਸ਼ਤ ਅਤੇ ਸੋਗ ਦਾ ਮਾਹੌਲ ਹੈ, ਜਦਕਿ ਮ੍ਰਿਤਕ ਵਿਦਿਆਰਥਣ ਦੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 9,10,11,12 ਤੇ 13 ਤਾਰੀਖ਼ ਲਈ ਵੱਡੀ ਭਵਿੱਖਬਾਣੀ, ਪੜ੍ਹੋ ਮੌਸਮ ਵਿਭਾਗ ਦੀ ਵੱਡੀ ਅਪਡੇਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
