ਫਾਜ਼ਿਲਕਾ ''ਚ ਔਰਤ ਦੇ ਘਰ ਚੱਲ ਰਿਹਾ ਸੀ ਗੰਦਾ ਧੰਦਾ, ਅਚਾਨਕ ਆ ਗਈ ਪੁਲਸ ਤੇ ਫਿਰ...
Monday, Mar 17, 2025 - 11:33 AM (IST)

ਫਾਜ਼ਿਲਕਾ (ਨਾਗਪਾਲ) : ਫਾਜ਼ਿਲਕਾ 'ਚ ਪੁਲਸ ਨੇ ਰਾਧਾ ਸੁਆਮੀ ਕਾਲੋਨੀ 'ਚ ਇਕ ਘਰ 'ਚ ਛਾਪੇਮਾਰੀ ਕੀਤੀ। ਇਸ ਦੌਰਾਨ ਕਈ ਔਰਤਾਂ ਅਤੇ ਪੁਰਸ਼ਾਂ ਨੂੰ ਹਿਰਾਸਤ 'ਚ ਲਿਆ ਗਿਆ। ਜਾਣਕਾਰੀ ਮੁਤਾਬਕ ਸਿਟੀ ਥਾਣਾ ਦੇ ਐੱਸ. ਐੱਚ. ਓ. ਲੇਖਰਾਜ ਨੇ ਦੱਸਿਆ ਕਿ ਪੁਲਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਰਾਧਾ ਸੁਆਮੀ ਕਾਲੋਨੀ ਦੀ ਰਹਿਣ ਵਾਲੀ ਇਕ ਔਰਤ ਦੇ ਘਰ 'ਚ ਦੇਹ ਵਪਾਰ ਦਾ ਧੰਦਾ ਚਲਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ : NSA ਹਟਾ ਅੰਮ੍ਰਿਤਪਾਲ ਦੇ 7 ਸਾਥੀਆਂ ਨੂੰ ਲਿਆਂਦਾ ਜਾਵੇਗਾ ਪੰਜਾਬ! LIST ਆਈ ਸਾਹਮਣੇ
ਉਕਤ ਔਰਤ ਫਾਜ਼ਿਲਕਾ 'ਚ ਕੌਂਸਲਰ ਦੀਆਂ ਚੋਣਾਂ ਲੜ ਚੁੱਕੀ ਹੈ। ਇਸ 'ਤੇ ਪੁਲਸ ਨੇ ਕਾਰਵਾਈ ਕਰਦੇ ਹੋਏ ਉਕਤ ਘਰ 'ਚ ਛਾਪੇਮਾਰੀ ਕੀਤੀ ਤਾਂ ਘਰ 'ਚੋਂ ਕਈ ਪੁਰਸ਼ਾਂ ਅਤੇ ਔਰਤਾਂ ਨੂੰ ਹਿਰਾਸਤ 'ਚ ਲਿਆ।
ਇਹ ਵੀ ਪੜ੍ਹੋ : ਪੰਜਾਬ ਤੋਂ ਵੱਡੀ ਖ਼ਬਰ : ਗੰਜੇਪਨ ਦਾ ਇਲਾਜ ਕਰਾਉਣ ਆਏ ਲੋਕਾਂ ਦੇ ਸਿਰ 'ਤੇ ਲਾਈ ਦਵਾਈ, ਜਿਵੇਂ ਹੀ...
ਉਨ੍ਹਾਂ ਨੂੰ ਪੁਲਸ ਦੀਆਂ ਗੱਡੀਆਂ 'ਚ ਬਿਠਾ ਕੇ ਥਾਣੇ ਲਿਜਾਇਆ ਗਿਆ, ਜਿੱਥੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8