ਸਪਾ ਸੈਂਟਰ ਦੀ ਆੜ ’ਚ ਦੇਹ ਵਪਾਰ ਦਾ ਪਰਦਾਫਾਸ਼, ਸੰਚਾਲਕਾ ਗ੍ਰਿਫਤਾਰ
Thursday, Oct 31, 2024 - 03:52 AM (IST)
ਅੰਮ੍ਰਿਤਸਰ (ਸੰਜੀਵ) - ਸ਼ਹਿਰ ਦੇ ਪਾਸ਼ ਇਲਾਕੇ ਰਣਜੀਤ ਐਵੇਨਿਊ ਵਿਚ ਸਪਾ ਸੈਂਟਰ ਦੀ ਆੜ ਵਿਚ ਦੇਹ ਵਪਾਰ ਦਾ ਧੰਦਾ ਚਲਾਉਣ ਵਾਲੀ ਸੋਨੀਆ ਉਰਫ਼ ਨਿਸ਼ਾ ਨੂੰ ਥਾਣਾ ਰਣਜੀਤ ਐਵੇਨਿਊ ਦੀ ਪੁਲਸ ਨੇ ਕਾਬੂ ਕਰ ਲਿਆ ਹੈ।
ਇੰਸਪੈਕਟਰ ਗੁਰਪ੍ਰੀਤ ਸਿੰਘ ਦੀ ਸ਼ਿਕਾਇਤ ’ਤੇ ਦਰਜ ਕੀਤੇ ਗਏ ਮਾਮਲੇ ’ਚ ਉਨ੍ਹਾਂ ਦਾ ਕਹਿਣਾ ਹੈ ਕਿ ਸੂਚਨਾ ਮਿਲੀ ਸੀ ਕਿ ਰਣਜੀਤ ਐਵੇਨਿਊ ਏ ਬਲਾਕ ’ਚ ਸਥਿਤ ਸੋਨੀਆ ਕ੍ਰਿਸਟਲ ਸਪਾ ਸੈਂਟਰ ਦੀ ਆੜ ’ਚ ਵਿਦੇਸ਼ੀ ਅਤੇ ਭਾਰਤੀ ਲੜਕੀਆਂ ਨੂੰ ਗੁੰਮਰਾਹ ਕਰ ਕੇ ਦੇਹ ਵਪਾਰ ਦਾ ਧੰਦਾ ਚਲਾਇਆ ਜਾ ਰਿਹਾ ਸੀ ਅਤੇ ਮੋਟੀ ਰਕਮ ਵਸੂਲੀ ਜਾ ਰਹੀ ਸੀ। ਆਉਣ ਵਾਲੇ ਗਾਹਕਾਂ ਤੋਂ ਪੈਸੇ ਇਕੱਠੇ ਕਰਦੇ ਹਨ, ਜਿਸ ’ਤੇ ਛਾਪਾ ਮਾਰ ਕੇ ਉਸ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਪੁਲਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।