ਦੇਹ ਵਪਾਰ ਦੇ ਅੱਡੇ ਦਾ ਪਰਦਾਫ਼ਾਸ, 5 ਲੋਕ ਗ੍ਰਿਫ਼ਤਾਰ

Monday, Apr 27, 2026 - 04:26 PM (IST)

ਦੇਹ ਵਪਾਰ ਦੇ ਅੱਡੇ ਦਾ ਪਰਦਾਫ਼ਾਸ, 5 ਲੋਕ ਗ੍ਰਿਫ਼ਤਾਰ

ਬਠਿੰਡਾ (ਸੁਖਵਿੰਦਰ) : ਇੱਥੇ ਕੈਨਾਲ ਕਾਲੋਨੀ ਪੁਲਸ ਵਲੋਂ ਘਰ 'ਚ ਚੱਲ ਰਹੇ ਦੇਹ ਵਪਾਰ ਦੇ ਅੱਡੇ ਦਾ ਪਰਦਾਫ਼ਾਸ ਕਰਕੇ ਅੱਡਾ ਸੰਚਾਲਕ ਔਰਤ ਸਮੇਤ ਪੰਜ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆ ਏ. ਐੱਸ. ਆਈ. ਗੁਰਮੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਊਧਮ ਸਿੰਘ ਨਗਰ ਵਿਖੇ ਮੁਲਜ਼ਮ ਰਾਜਪਾਲ ਕੌਰ ਵਲੋਂ ਆਪਣੇ ਘਰ 'ਚ ਦੇਹ ਵਪਾਰ ਦਾ ਅੱਡਾ ਚਲਾਇਆ ਜਾ ਰਿਹਾ ਹੈ।

ਪੁਲਸ ਵਲੋਂ ਸੂਚਨਾ ਦੇ ਆਧਾਰ 'ਤੇ ਉਕਤ ਘਰ 'ਚ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਪੁਲਸ ਵਲੋਂ ਰਾਜਪਾਲ ਕੌਰ, ਗੁਰਮੀ ਸਿੰਘ, ਕੁਲਦੀਪ ਸਿੰਘ, ਗੁਰਦੀਪ ਸਿੰਘ ਵਾਸੀ ਕਾਲਿਆਵਾਲੀ, ਵਿਸ਼ਾਲ ਕੁਮਾਰ ਵਾਸੀ ਰਾਮਾ ਮੰਡੀ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਸ ਵਲੋਂ ਉਕਤ ਸਾਰੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।


author

Babita

Content Editor

Related News