Punjab 'ਚ ਦੇਹ ਵਪਾਰ ਦਾ ਪਰਦਾਫ਼ਾਸ਼! ਮੁੰਡੇ-ਕੁੜੀਆਂ ਫੜੇ, ਬੈੱਡਾਂ ਹੇਠ ਇਤਰਾਜ਼ਯੋਗ ਸਾਮਾਨ ਵੇਖ ਪੁਲਸ ਦੇ ਉੱਡੇ ਹੋਸ਼
Tuesday, Feb 17, 2026 - 03:53 PM (IST)
ਫਗਵਾੜਾ (ਜਲੋਟਾ)- ਫਗਵਾੜਾ ਪੁਲਸ ਨੇ ਸਥਾਨਕ ਮਸਤ ਨਗਰ ਦੇ ਨੇੜੇ ਦੀਆਬਾਦ ਇਲਾਕੇ ਵਿਚ ਕਿਰਾਏ ਦੇ ਮਕਾਨ ਵਿਚ ਚਲਾਏ ਜਾ ਰਹੇ ਕਥਿਤ ਦੇਹ ਵਪਾਰ ਦੇ ਅੱਡੇ ਦਾ ਪਰਦਾਫ਼ਾਸ਼ ਕੀਤਾ। ਇਸ ਦੌਰਾਨ ਮੌਕੇ ਤੋਂ ਅੱਡਾ ਸੰਚਾਲਕਾ ਸਮੇਤ ਤਿੰਨ ਔਰਤਾਂ ਅਤੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਸੂਚਨਾ ਮਿਲੀ ਹੈ।
ਪੁਲਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਕੁੱਲ੍ਹ 5 ਵਿਅਕਤੀਆਂ ਪਾਸੋਂ 5 ਮੋਬਾਇਲ ਫੋਨ ਵੀ ਬਰਾਮਦ ਹੋਏ ਦੱਸੇ ਜਾਂਦੇ ਹਨ। ਪੁਲਸ ਨੇ ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਖ਼ਿਲਾਫ਼ ਇੰਮੋਰਲ ਟਰੈਫਿਕ ਪ੍ਰੀਵੈਂਸ਼ਨ ਐਕਟ 1956 ਦੀ ਧਾਰਾ 3,4,8 ਅਤੇ 9 ਦੇ ਤਹਿਤ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੁਲਸ ਅਧਿਕਾਰੀਆਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਦੋਸ਼ੀ ਗੁੱਡੀ ਮਸਤ ਨਗਰ ਨੇੜੇ ਕਿਰਾਏ ਦੇ ਮਕਾਨ ਵਿਚ ਦੇਹ ਵਪਾਰ ਦਾ ਅੱਡਾ ਚਲਾ ਰਹੀ ਹੈ।
ਇਹ ਵੀ ਪੜ੍ਹੋ: ਸੁਖਪਾਲ ਖਹਿਰਾ ਦੀ CM ਮਾਨ ਨੂੰ ਚੁਣੌਤੀ, ਕਿਹਾ-ਜੇ ਸ਼ਰਾਬ ਨਹੀਂ ਪੀਂਦੇ ਤਾਂ ਜਨਤਕ ਤੌਰ 'ਤੇ ਕਰੋ ਐਲਾਨ
ਇਸ ਨੂੰ ਆਧਾਰ ਬਣਾ ਜਦੋਂ ਥਾਣਾ ਸਤਨਾਮਪੁਰਾ ਦੀ ਪੁਲਸ ਟੀਮ ਨੇ ਦਿੱਤੀ ਗਈ ਸੂਚਨਾ ਮੁਤਾਬਕ ਸਬੰਧਤ ਥਾਂ 'ਤੇ ਛਾਪੇਮਾਰੀ ਕੀਤੀ ਤਾਂ ਮੌਕੇ ਤੋਂ ਪੁਲਸ ਨੇ ਗੁੱਡੀ ਪਰਮਿੰਦਰ ਸਿੰਘ ਭਾਰਤੀ ਸੁਖਵਿੰਦਰ ਸਿੰਘ ਅਤੇ ਸੁਨੀਤਾ ਦੇਵੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੂੰ ਮੌਕੇ ਤੋਂ ਕਿਰਾਏ ਦੇ ਮਕਾਨ ਦੇ ਕਮਰਿਆਂ ਦੇ ਬੈੱਡਾਂ ਦੇ ਥੱਲੋਂ ਕੰਡੋਮ ਆਦੀ ਵੀ ਬਰਾਮਦ ਹੋਏ ਹਨ। ਖ਼ਬਰ ਲਿਖੇ ਜਾਣ ਤੱਕ ਪੁਲਸ ਵੱਲੋਂ ਸਾਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਨਸ਼ਾ ਵਿਰੋਧੀ ਸਹੁੰ ਚੁਕਾ ਲੋਕਾਂ ਨੂੰ ਮੂਰਖ ਬਣਾ ਰਹੇ ਭਗਵੰਤ ਮਾਨ : ਸੁਖਪਾਲ ਖਹਿਰਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
