ਮੋਗਾ ਦੇ ਹੋਟਲ ’ਚ ਚੱਲ ਰਿਹਾ ਸੀ ਦੇਹ ਵਪਾਰ ਦਾ ਅੱਡਾ, 6 ਜਨਾਨੀਆਂ ਸਮੇਤ 14 ਵਿਅਕਤੀ ਕਾਬੂ
Monday, Feb 28, 2022 - 06:34 PM (IST)
ਮੋਗਾ (ਆਜ਼ਾਦ) : ਮੋਗਾ ਪੁਲਸ ਵੱਲੋਂ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼ ਕਰਦਿਆਂ 6 ਔਰਤਾਂ ਸਮੇਤ 14 ਵਿਅਕਤੀਆਂ ਨੂੰ ਹਿਰਾਸਤ ਵਿਚ ਲੈ ਕੇ ਉਨ੍ਹਾਂ ਖ਼ਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ. ਐੱਸ. ਪੀ. ਧਰਮਕੋਟ ਮਨਜੀਤ ਸਿੰਘ ਢੇਸੀ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਤਰਾਂ ਤੋਂ ਜਾਣਕਾਰੀ ਮਿਲੀ ਸੀ ਕਿ ਬੁੱਘੀਪੁਰਾ ਜਗਰਾਓਂ ਜੀ. ਟੀ. ਰੋਡ ਤੋਂ ਕਰੀਬ ਕੁਝ ਦੂਰ ਇਕ ਇਮਾਰਤ ਬਣੀ ਹੋਈ ਹੈ, ਜਿਸ ਨੂੰ ਹੋਟਲ ਦਾ ਨਾਂ ਦਿੱਤਾ ਗਿਆ ਹੈ ਅਤੇ ਹੋਟਲ ਸੰਚਾਲਕਾਂ ਕੋਲ ਹੋਟਲ ਸਬੰਧੀ ਕੋਈ ਸਰਕਾਰੀ ਮਨਜ਼ੂਰੀ ਨਹੀਂ ਹੈ ਅਤੇ ਇਮਾਰਤ ਨੂੰ ਦੇਹ ਵਪਾਰ ਧੰਦੇ ਵਜੋਂ ਵਰਤਿਆ ਜਾ ਰਿਹਾ ਹੈ, ਜਿਸ ਨੂੰ ਕਿਰਾਏ ’ਤੇ ਲਿਆ ਗਿਆ ਹੈ।
ਇਹ ਵੀ ਪੜ੍ਹੋ : ਮਜੀਠਾ ’ਚ ਵੱਡੀ ਵਾਰਦਾਤ, ਜੇਠ ਨੇ ਤੇਜ਼ਧਾਰ ਹਥਿਆਰ ਨਾਲ ਵੱਢਿਆ ਭਰਜਾਈ ਦਾ ਗਲ਼ਾ
ਉਨ੍ਹਾਂ ਕਿਹਾ ਕਿ ਸੂਚਨਾਂ ਮਿਲਣ ’ਤੇ ਉਨ੍ਹਾਂ ਪੁਲਸ ਪਾਰਟੀ ਸਮੇਤ ਛਾਪੇਮਾਰੀ ਕਰਕੇ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼ ਕਰਦਿਆਂ 6 ਔਰਤਾਂ ਸਮੇਤ 14 ਵਿਅਕਤੀਆਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ, ਜਿਨ੍ਹਾਂ ਨੂੰ ਅੱਜ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਭਰਾ ਦੀਆਂ ਸ਼ਰਮਨਾਕ ਕਰਤੂਤਾਂ ਤੋਂ ਦੁਖੀ ਭੈਣ ਨੇ ਅੰਤ ਚੁੱਕਿਆ ਦਿਲ ਕੰਬਾਉਣ ਵਾਲਾ ਕਦਮ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?