ਲੋਕਾਂ ਦੀ ਜਾਨ-ਮਾਲ ਦੀ ਰੱਖਿਆ ਕਰਨਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ : ਬਲਕਾਰ ਸਿੰਘ

Thursday, Jul 13, 2023 - 04:44 PM (IST)

ਲੋਕਾਂ ਦੀ ਜਾਨ-ਮਾਲ ਦੀ ਰੱਖਿਆ ਕਰਨਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ : ਬਲਕਾਰ ਸਿੰਘ

ਜਲੰਧਰ (ਬਿਊਰੋ) : ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਨੇ ਅੱਜ ਵੀਰਵਾਰ ਨੂੰ ਲੋਹੀਆਂ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਕੇ ਇਥੇ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸੁਵਿਧਾਵਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਸਿਹਤ ਵਿਭਾਗ ਵਲੋਂ ਲਗਾਏ ਗਏ ਮੈਡੀਕਲ ਕੈਂਪਾਂ ਦੀ ਵੀ ਜਾਂਚ ਕੀਤੀ ਅਤੇ ਇਥੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੁਵਿਧਾਵਾਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਹਾਸਿਲ ਕੀਤੀ। ਸਥਾਨਕ ਸਰਕਾਰਾਂ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਔਖੀ ਘੜੀ ’ਚ ਪੂਰੀ ਤਰ੍ਹਾਂ ਸੂਬਾ ਵਾਸੀਆਂ ਦੇ ਨਾਲ ਖੜ੍ਹੀ ਹੈ ਅਤੇ ਰਾਹਤ ਕਾਰਜਾਂ ’ਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਐੱਨ. ਡੀ. ਆਰ. ਐੱਫ., ਐੱਸ. ਡੀ. ਆਰ. ਐੱਫ. ਅਤੇ ਫੌਜ ਦੀਆਂ ਟੀਮਾਂ ਨੂੰ ਤਾਇਨਾਤ ਕੀਤਾ ਗਿਆ ਹੈ ਜਿਨ੍ਹਾਂ ਵਲੋਂ ਦਿਨ-ਰਾਤ ਲੋਕਾਂ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ’ਚੋਂ ਬਾਹਰ ਕੱਢਿਆ ਜਾ ਰਿਹਾ ਹੈ।

PunjabKesari

ਉਨ੍ਹਾਂ ਕਿਹਾ ਕਿ ਰਾਹਤ ਕਾਰਜਾਂ ਅਧੀਨ ਲੋਕਾਂ ਤੱਕ ਖਾਣਾ ਅਤੇ ਹੋਰ ਜ਼ਰੂਰੀ ਸਮੱਗਰੀ ਪਹੁੰਚਾਉਣ ਲਈ ਵੱਖ-ਵੱਖ ਟੀਮਾਂ ਨੂੰ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਨੇ ਰਾਜ ਸਭਾ ਮੈਂਬਰ ਅਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਦਿਨ-ਰਾਤ ਲੋਕਾਂ ਦੀ ਸੇਵਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੰਤ ਬਲਬੀਰ ਸਿੰਘ ਸੀਚੇਵਾਲ ਵਲੋਂ ਵਲੋਂ ਲੋਕਾਂ ਦੀ ਮਦਦ ਲਈ ਵਲੰਟੀਅਰਾਂ ਨੂੰ ਨਿਯੁਕਤ ਕੀਤਾ ਗਿਆ ਹੈ ਜਿਨ੍ਹਾਂ ਵਲੋਂ ਦਿਨ-ਰਾਤ ਲੋਕਾਂ ਤੱਕ ਜ਼ਰੂਰਤ ਦਾ ਹਰ ਸਮਾਨ ਪਹੁੰਚਾਇਆ ਜਾ ਰਿਹਾ ਹੈ। 

ਇਹ ਵੀ ਪੜ੍ਹੋ : ਪਟਿਆਲਵੀਆ ਨੂੰ 3 ਦਿਨਾਂ ਬਾਅਦ ਮਿਲੀ ਹੜ੍ਹ ਦੇ ਪਾਣੀ ਤੋਂ ਨਿਜਾਤ, ਕਰੋੜਾਂ ਦਾ ਨੁਕਸਾਨ

ਸਥਾਨਕ ਸਰਕਾਰਾਂ ਮੰਤਰੀ ਬਲਕਾਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਹੜ੍ਹ ਵਰਗੇ ਹਾਲਾਤ ਨਾਲ ਨਿਪਟਣ ਲਈ ਸਾਰੇ ਜ਼ਿਲ੍ਹਿਆਂ ਨੂੰ ਫੰਡ ਜਾਰੀ ਕਰ ਦਿੱਤੇ ਗਏ ਹਨ ਤਾਂ ਕਿ ਰਾਹਤ ਅਤੇ ਬਚਾਅ ਕਾਰਜਾਂ ’ਚ ਕਿਸੇ ਤਰ੍ਹਾਂ ਦੀ ਕੋਈ ਕਮੀ ਨਾ ਆ ਸਕੇ। ਉਨ੍ਹਾਂ ਕਿਹਾ ਕਿ ਇਸ ਔਖੀ ਘੜੀ ਨਾਲ ਨਿਪਟਣ ਲਈ ਫੰਡਾਂ ਅਤੇ ਸਾਧਨਾਂ ਦੀ ਕੋਈ ਕਮੀ ਨਹੀਂ ਹੈ ਅਤੇ ਜਲਦ ਹੀ ਅਸੀਂ ਸਭ ਮਿਲ ਕੇ ਇਸ ਚੁਣੌਤੀ ਨੂੰ ਸਰ ਕਰ ਲਵਾਂਗੇ। ਉਨ੍ਹਾਂ ਕਿਹਾ ਕਿ ਲੋਕਾਂ ਦੀ ਜਾਨ-ਮਾਲ ਦੀ ਰੱਖਿਆ ਕਰਨਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ ਅਤੇ ਇਸ ’ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

PunjabKesari

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਔਖੀ ਘੜੀ ’ਚ ਅਫ਼ਵਾਹਾਂ ਤੋਂ ਦੂਰ ਰਹਿਣ ਅਤੇ ਜੇਕਰ ਕੋਈ ਸ਼ਰਾਰਤੀ ਅਨਸਰ ਝੂਠੀਆਂ ਅਫਵਾਹਾਂ ਫੈਲਾ ਕੇ ਮਾਹੌਲ ਖ਼ਰਾਬ ਕਰਦਾ ਹੈ ਤਾਂ ਉਸ ਸਬੰਧੀ ਜਾਣਕਾਰੀ ਤੁਰੰਤ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੁਹੱਈਆ ਕਰਵਾਈ ਜਾਵੇ। 

ਇਹ ਵੀ ਪੜ੍ਹੋ : ‘ਮੇਰਾ ਸ਼ਹਿਰ ਮੈਂ ਬਚਾਉਣਾ’, ਪਟਿਆਲਵੀਆਂ ਨੂੰ ਹੜ੍ਹਾਂ ਤੋਂ ਬਚਾਉਣ ਲਈ ਜਰਨੈਲ ਵਾਂਗ ਡਟੇ ਡੀ. ਸੀ. ਸਾਕਸ਼ੀ ਸਾਹਨੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Anuradha

Content Editor

Related News