ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ
Saturday, Sep 09, 2017 - 07:34 AM (IST)
ਤਰਨਤਾਰਨ(ਆਹਲੂਵਾਲੀਆ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਦੇ ਸੱਦੇ 'ਤੇ ਵੱਖ-ਵੱਖ ਵਿਭਾਗਾਂ ਵਿਚ ਕੰਮ ਕਰਦੇ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਬੱਸ ਅੱਡਾ ਤਰਨਤਾਰਨ ਵਿਖੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ। ਇਸ ਮੌਕੇ ਰੋਸ ਪ੍ਰਦਰਸ਼ਨ ਕਰ ਰਹੇ ਆਗੂ ਬਲਕਾਰ ਵਲਟੋਹਾ, ਅਜਮੇਰ ਸਿੰਘ, ਅੰਮ੍ਰਿਤਪਾਲ ਬਾਕੀਪੁਰ, ਕਾਰਜ ਸਿੰਘ ਕੈਰੋਂ, ਦਿਲਬਾਗ ਸਿੰਘ ਆਦਿ ਨੇ ਕਿਹਾ ਕਿ ਵੱਖ-ਵੱਖ ਵਿਭਾਗਾਂ ਵਿਚ ਕੰਮ ਕਰਦੇ ਹਰ ਤਰ੍ਹਾਂ ਦੇ ਮੁਲਾਜ਼ਮਾਂ ਨੂੰ ਪਿਛਲੇ ਕਈ ਮਹੀਨੇ ਤੋਂ ਤਨਖਾਹ ਨਹੀਂ ਮਿਲ ਰਹੀ ਤੇ ਹੁਣ ਰੈਗੂਲਰ ਮੁਲਾਜ਼ਮਾਂ ਦੀ ਤਨਖਾਹ ਵੀ ਰੋਕ ਦਿੱਤੀ ਗਈ ਹੈ, ਮੈਡੀਕਲ ਬਿੱਲ ਤੇ ਹੋਰ ਸੇਵਾ ਮੁਕਤੀ ਦੇ ਭੁਗਤਾਨ ਵੀ ਨਹੀਂ ਮਿਲ ਰਹੇ। ਉਨ੍ਹਾਂ ਨੇ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਕਿ ਮੁਲਾਜ਼ਮਾਂ ਦੀਆਂ ਰੁਕੀਆਂ ਤਨਖਾਹਾਂ ਦਿੱਤੀਆਂ ਜਾਣ, ਵੱਖ-ਵੱਖ ਵਿਭਾਗਾਂ ਵਿਚ ਕੰਮ ਕਰ ਰਹੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇ, ਸੁਵਿਧਾ ਕੇਂਦਰ ਦੇ ਮੁਲਾਜ਼ਮਾਂ ਨੂੰ ਬਹਾਲ ਕੀਤਾ ਜਾਵੇ, ਪੇ-ਕਮਿਸ਼ਨ ਦੀ ਰਿਪੋਰਟ ਜਲਦੀ ਜਾਰੀ ਕੀਤੀ ਜਾਵੇ ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ।
ਇਸ ਮੌਕੇ ਦਿਲਬਾਗ ਸਿੰਘ ਵਰਪਾਲ, ਸੁਖਵਿੰਦਰ ਸਿੰਘ, ਹਰਜੀਤ ਸਿੰਘ, ਪੂਰਨ ਦਾਸ, ਸੁਖਵੰਤ ਸਿੰਘ, ਗੁਰਪ੍ਰੀਤ ਸਿੰਘ, ਅਮਨਦੀਪ ਠਰੂ, ਨਰਿੰਦਰ ਨੂਰ, ਸਤਰਾਜ ਭੁੱਲਰ, ਦਲਬੀਰ ਸਿੰਘ, ਨਰਿੰਦਰ ਬੇਦੀ, ਹਰੀਸ਼ ਚੰਦਰ ਤੇ ਹਰਜੀਤ ਕਸੇਲ ਆਦਿ ਨੇ ਵੀ ਸੰਬੋਧਨ ਕੀਤਾ।
