ਆਂਗਣਵਾੜੀ ਵਰਕਰਾਂ ਫੂਕੇ ਪੰਜਾਬ ਸਰਕਾਰ ਦੇ ਪੁਤਲੇ

Thursday, Oct 26, 2017 - 12:35 AM (IST)

ਆਂਗਣਵਾੜੀ ਵਰਕਰਾਂ ਫੂਕੇ ਪੰਜਾਬ ਸਰਕਾਰ ਦੇ ਪੁਤਲੇ

ਫਿਰੋਜ਼ਪੁਰ(ਕੁਮਾਰ)-ਆਲ ਇੰਡੀਆ ਆਂਗਣਵਾੜੀ ਵਰਕਰਜ਼/ਹੈਲਪਰਜ਼ ਯੂਨੀਅਨ ਪੰਜਾਬ (ਏਟਕ) ਵੱਲੋਂ ਬੁੱਧਵਾਰ ਨੂੰ ਬਲਵਿੰਦਰ ਕੌਰ ਅਤੇ ਚਰਨਜੀਤ ਕੌਰ ਦੀ ਅਗਵਾਈ ਹੇਠ ਡੀ. ਸੀ. ਦਫਤਰ ਸਾਹਮਣੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਮੁਜ਼ਾਹਰਾ ਕੀਤਾ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਚਰਨਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੋ ਪ੍ਰੀ-ਨਰਸਰੀ ਕਲਾਸਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ, ਉਨ੍ਹਾਂ ਲਈ ਕੋਈ ਨੀਤੀ ਨਹੀਂ ਬਣਾਈ ਗਈ ਅਤੇ ਸਿੱਧਾ ਐਲਾਨ ਕਰ ਦਿੱਤਾ ਹੈ ਕਿ ਟੀਚਰ ਪ੍ਰੀ-ਨਰਸਰੀ ਕਲਾਸਾਂ ਨੂੰ ਪੜ੍ਹਾਉਣਗੇ। ਉਨ੍ਹਾਂ ਕਿਹਾ ਕਿ ਸਰਕਾਰ ਨੇ ਇਹ ਫੈਸਲਾ ਆਂਗਣਵਾੜੀ ਵਰਕਰਾਂ-ਹੈਲਪਰਾਂ ਨੂੰ ਧਿਆਨ ਵਿਚ ਰੱਖ ਕੇ ਨਹੀਂ ਕੀਤਾ। ਉਨ੍ਹਾਂ ਕਿਹਾ ਕਿ 3 ਤੋਂ 6 ਸਾਲ ਤੱਕ ਦੇ ਬੱਚੇ ਆਂਗਣਵਾੜੀ ਸੈਂਟਰਾਂ ਵਿਚ ਆਉਂਦੇ ਹਨ ਜਿਨ੍ਹਾਂ ਨੂੰ ਪ੍ਰਾਇਮਰੀ ਸਕੂਲਾਂ ਦੇ ਟੀਚਰ ਪੜ੍ਹਾਉਣਗੇ, ਜਿਸ ਨਾਲ ਪੰਜਾਬ ਦੇ 54 ਹਜ਼ਾਰ ਆਂਗਣਵਾੜੀ ਵਰਕਰ ਤੇ ਹੈਲਪਰ ਬੇਰੁਜ਼ਗਾਰ ਹੋ ਜਾਣਗੇ। 


Related News