ਆਂਗਣਵਾੜੀ ਵਰਕਰਾਂ ਨੇ ਪੰਜਾਬ ਸਰਕਾਰ ਦੇ ਨਾਮ ਲਹੂ ਨਾਲ ਲਿਖੀ ਚਿੱਠੀ
Thursday, Oct 26, 2017 - 04:48 AM (IST)
ਲੋਹੀਆਂ ਖਾਸ(ਮਨਜੀਤ)-ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਿਚ ਆਉਂਦੇ ਤਿੰਨ ਸਾਲ ਦੇ ਬੱਚਿਆਂ ਨੂੰ ਸਕੂਲ ਵਿਚ ਖੋਲ੍ਹੇ ਜਾ ਰਹੇ ਪ੍ਰੀ-ਨਰਸਰੀ ਸਕੂਲਾਂ ਵਿਚ ਦਾਖਲ ਕਰਵਾਉਣ ਦੇ ਲਏ ਗਏ ਫੈਸਲੇ ਖਿਲਾਫ ਅੱਜ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਸੱਦੇ 'ਤੇ ਬਲਾਕ ਲੋਹੀਆਂ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵੱਲੋਂ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਵਿਚ ਪੰਜਾਬ ਸਰਕਾਰ ਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਖਿਲਾਫ ਨਾਅਰੇਬਾਜ਼ੀ ਕਰਦੇ ਹੋਏ ਸਥਾਨਕ ਸੀ. ਡੀ. ਪੀ. ਓ. ਦਫ਼ਤਰ ਮੂਹਰੇ ਧਰਨਾ ਦੇਣ ਉਪਰੰਤ ਸ਼ਹਿਰ ਵਿਚ ਰੋਸ ਮਾਰਚ ਕੱਢਿਆ ਗਿਆ ਅਤੇ ਮੇਨ ਬੱਸ ਸਟਾਪ ਜਾਮ ਕਰ ਕੇ ਨਾਅਰੇਬਾਜ਼ੀ ਕਰਦੇ ਹੋਏ ਕੈਪਟਨ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਵਰਕਰਾਂ ਨੇ ਆਪਣੀਆਂ ਹੱਕੀ ਮੰਗਾਂ ਸਬੰਧੀ ਪੰਜਾਬ ਸਰਕਾਰ ਦੇ ਨਾਂ ਆਪਣੇ ਲਹੂ ਨਾਲ ਚਿੱਠੀ ਵੀ ਲਿਖ ਕੇ ਭੇਜੀ। ਇਸ ਮੌਕੇ ਬਲਾਕ ਪ੍ਰਧਾਨ ਸੁਨੀਤਾ ਰਾਣੀ, ਜਗਦੀਸ਼ ਕੌਰ, ਜਸਪਾਲ ਕੌਰ, ਕਸ਼ਮੀਰ ਕੌਰ, ਕਮਲਜੀਤ ਕੌਰ, ਹਰਵਿੰਦਰ ਕੌਰ, ਜਸਵਿੰਦਰ ਕੌਰ, ਬਲਵੀਰ ਕੌਰ, ਸੁਖਵਿੰਦਰ ਕੌਰ, ਸਰਬਜੀਤ ਕੌਰ, ਰਾਜਵਿੰਦਰ ਕੌਰ, ਗੁਰਦੇਵ ਕੌਰ, ਸਿਮਰਜੀਤ ਕੌਰ, ਸਤਵਿੰਦਰ ਕੌਰ, ਮਨਜੀਤ ਕੌਰ, ਦਵਿੰਦਰ ਕੌਰ, ਸੁਸ਼ੀਲਾ, ਸੰਗੀਤਾ ਤੇ ਸੁਮਨ ਰਾਣੀ ਆਦਿ ਮੌਜੂਦ ਸਨ।
