ਸੀ. ਪੀ. ਆਈ. ਵਲੋਂ ਗੁਰੂਹਰਸਹਾਏ ਪੁਲਸ ਵਿਰੁੱਧ ਅਰਥੀ ਫੂਕ ਪ੍ਰਦਰਸ਼ਨ

11/18/2017 12:18:57 AM

ਜਲਾਲਾਬਾਦ(ਬਜਾਜ, ਮਿੱਕੀ, ਟੀਨੂੰ, ਦੀਪਕ, ਮਿੱਕੀ)—ਭਾਰਤੀ ਕਮਿਊਨਿਸਟ ਪਾਰਟੀ (ਸੀ. ਪੀ. ਆਈ.) ਗੁਰੂਹਰਸਹਾਏ-2 ਵੱਲੋਂ ਅੱਜ ਪਿੰਡ ਪੀਰ ਮੁਹੰਮਦ ਵਿਖੇ ਗੁਰੂਹਰਸਹਾਏ ਦੇ ਪੁਲਸ ਪ੍ਰਸ਼ਾਸਨ ਵਿਰੁੱਧ ਅਰਥੀ ਫੂਕ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਸੀ. ਪੀ. ਆਈ. ਗੁਰੂਹਰਸਹਾਏ-2 ਦੇ ਸਕੱਤਰ ਕਾਮਰੇਡ ਬਲਵੰਤ ਚੌਹਾਨ ਅਤੇ ਮਜ਼ਦੂਰ ਆਗੂ ਕਾਮਰੇਡ ਤੇਜਾ ਸਿੰਘ ਅਮੀਰ ਖਾਸ ਨੇ ਦੋਸ਼ ਲਾਇਆ ਕਿ ਪੁਲਸ ਸੱਤਾਧਾਰੀਆਂ ਦੀ ਸ਼ਹਿ 'ਤੇ ਲੋਕਾਂ ਨੂੰ ਇਨਸਾਫ ਨਹੀਂ ਦੇ ਰਹੀ ਹੈ ਕਿਉਂਕਿ ਪਿੰਡ ਬਾਜੇਕੇ ਵਿਖੇ ਪੀੜਤ ਹਾਕਮ ਚੰਦ ਦੀ ਦੁਕਾਨ ਵਾਲੀ ਮਾਲਕੀ ਜਗ੍ਹਾ 'ਤੇ ਸੱਤਾਧਾਰੀ ਵਿਅਕਤੀ ਨੇ ਕਬਜ਼ਾ ਕਰ ਲਿਆ ਸੀ ਅਤੇ ਪੁਲਸ ਵੱਲੋਂ ਇਸ ਪੀੜਤ ਵਿਅਕਤੀ ਨੂੰ ਇਨਸਾਫ ਨਹੀਂ ਦਿੱਤਾ ਗਿਆ। ਉਨ੍ਹਾਂ ਮੰਗ ਕੀਤੀ ਕਿ ਪੀੜਤ ਹਾਕਮ ਚੰਦ ਵਿਰੁੱਧ ਦਰਜ ਹੋਏ ਮੁਕੱਦਮੇ ਨੂੰ ਰੱਦ ਕੀਤਾ ਜਾਵੇ ਅਤੇ ਉਸ ਦੀ ਦੁਕਾਨ ਦਾ ਕਬਜ਼ਾ ਦਿਵਾਉਣ ਦੇ ਨਾਲ-ਨਾਲ ਉਸ ਦਾ ਸਾਮਾਨ ਵੀ ਦਿਵਾਇਆ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਪੀੜਤ ਹਾਕਮ ਚੰਦ ਨੂੰ ਇਨਸਾਫ ਨਾ ਮਿਲਿਆ ਤਾਂ ਸੀ. ਪੀ. ਆਈ. ਵੱਲੋਂ 21 ਨਵੰਬਰ ਨੂੰ ਚੱਕਾ ਜਾਮ ਕਰ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਹ ਅੰਦੋਲਨ ਇਨਸਾਫ ਮਿਲਣ ਤੱਕ ਜਾਰੀ ਰਹੇਗਾ ਅਤੇ ਇਸ ਦੌਰਾਨ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਹੋਣ ਦੀ ਜ਼ਿੰਮੇਵਾਰੀ ਗੁਰੂਹਰਸਹਾਏ ਪ੍ਰਸ਼ਾਸਨ ਦੀ ਹੋਵੇਗੀ। ਉਧਰ, ਦੂਜੇ ਪਾਸੇ ਇਸ ਸਬੰਧੀ ਐੱਸ. ਐੱਚ. ਓ. ਗੁਰੂਹਰਸਹਾਏ ਨਾਲ ਗੱਲਬਾਤ ਕਰ ਕੇ ਉਨ੍ਹਾਂ ਦਾ ਪੱਖ ਲੈਣ ਦੀ ਕੋਸ਼ਿਸ਼ ਕੀਤੀ ਗਈ ਤਾਂ ਸੰਪਰਕ ਨਹੀਂ ਹੋ ਸਕਿਆ। 


Related News