ਦੇਸ਼ ਵਿਆਪੀ ਹੜਤਾਲ ਦੀ ਕਾਲ ''ਤੇ ਬੀ. ਐੱਸ. ਐੱਨ. ਐੱਲ. ਕਰਮਚਾਰੀਆਂ ਤੇ ਅਧਿਕਾਰੀਆਂ ਵੱਲੋਂ ਰੋਸ ਪ੍ਰਦਰਸ਼ਨ
Thursday, Dec 14, 2017 - 12:51 AM (IST)

ਫ਼ਿਰੋਜ਼ਪੁਰ(ਕੁਮਾਰ, ਮਲਹੋਤਰਾ, ਪਰਮਜੀਤ, ਸ਼ੈਰੀ)—ਬੀ. ਐੱਸ. ਐੱਨ. ਐੱਲ. ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਅੱਜ ਦੇਸ਼ ਵਿਆਪੀ ਹੜਤਾਲ ਦੀ ਕਾਲ 'ਤੇ ਜੀ. ਐੱਮ., ਬੀ. ਐੱਸ. ਐੱਨ. ਐੱਲ. ਦਫਤਰ ਦੇ ਬਾਹਰ ਰੋਸ ਧਰਨਾ ਦਿੱਤਾ ਗਿਆ ਅਤੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਮੰਗਾਂ ਨੂੰ ਲੈ ਕੇ ਨਾਅਰੇਬਾਜ਼ੀ ਕੀਤੀ ਗਈ। ਅੱਜ ਦੇ ਧਰਨੇ 'ਚ ਬੀ. ਐੱਸ. ਐੱਨ. ਐੱਲ. ਅਧਿਕਾਰੀਆਂ, ਕਰਮਚਾਰੀਆਂ ਤੇ ਜਥੇਬੰਦੀਆਂ ਨੇ ਭਾਗ ਲਿਆ। ਧਰਨੇ ਦੌਰਾਨ ਸੰਬੋਧਨ ਕਰਦਿਆਂ ਵੱਖ-ਵੱਖ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਐਸੋਸੀਏਸ਼ਨ ਦੇ ਅਹੁਦੇਦਾਰਾਂ ਅਜੇ ਜਿੰਦਲ, ਅਜਮੇਰ ਮਸੀਹ, ਰਾਜ ਬਹਾਦਰ ਸਿੰਘ, ਕੁਲਦੀਪ ਕੁਮਾਰ ਕੰਡਾ, ਤਰਸੇਮ, ਲੁਥਰਾ ਅਤੇ ਓਮ ਪ੍ਰਕਾਸ਼ ਆਦਿ ਨੇ ਕਿਹਾ ਕਿ ਵਾਰ-ਵਾਰ ਮੰਗ ਕਰਨ 'ਤੇ ਵੀ ਇਕ ਜਨਵਰੀ 2017 ਲਾਗੂ ਕਰਮਚਾਰੀ ਪੇ-ਰੀਵਾਈਜ਼ ਕੀਤਾ ਜਾਵੇ, ਉਨ੍ਹਾਂ ਨੇ ਸਬਸਿਡਰੀ ਟਾਵਰ ਕੰਪੈਸ਼ਨ ਦੀ ਸਥਾਪਤੀ ਦਾ ਵਿਰੋਧ ਕਰਦਿਆਂ ਕਿਹਾ ਕਿ ਪਿਛਲੇ ਸਾਲਾਂ ਦੇ ਮੁਕਾਬਲੇ ਬੀ. ਐੱਸ. ਐੱਨ. ਐੱਲ. ਦੇ ਕਰਮਚਾਰੀਆਂ ਤੇ ਅਧਿਕਾਰੀਆਂ ਦੀ ਤਨਖਾਹ ਵਿਚ ਵਾਧਾ ਨਹੀਂ ਕੀਤਾ ਜਾ ਰਿਹਾ, ਉਨ੍ਹਾਂ ਦੀ ਤਨਖਾਹ ਵਿਚ ਵਾਧਾ ਕੀਤਾ ਜਾਵੇ। ਹਰਜਿੰਦਰ ਸਿੰਘ ਜ਼ਿਲਾ ਪ੍ਰਧਾਨ ਅਤੇ ਓਮ ਪ੍ਰਕਾਸ਼ ਆਦਿ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਬੀ. ਐੱਸ. ਐੱਨ. ਐੱਲ. ਕਰਮਚਾਰੀਆਂ ਦੀਆਂ ਜਦੋਂ ਤੱਕ ਸਾਰੀਆਂ ਮੰਗਾਂ ਮੰਨ ਨਹੀਂ ਲਈਆਂ ਜਾਂਦੀਆਂ, ਉਦੋਂ ਤੱਕ ਦੇਸ਼ ਭਰ ਵਿਚ ਸੰਘਰਸ਼ ਜਾਰੀ ਰਹੇਗਾ।