ਪੱਤਰਕਾਰ ਨਾਲ ਬਦਸਲੂਕੀ ਦੇ ਵਿਰੋਧ ''ਚ ਭਾਰਤੀ ਕਿਸਾਨ ਯੂਨੀਅਨ ਏਕਤਾ ਵੱਲੋਂ ਅਰਥੀ ਫੂਕ ਪ੍ਰਦਰਸ਼ਨ

12/24/2017 2:48:52 AM

ਮਾਨਸਾ(ਜੱਸਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਡੀ. ਸੀ. ਵੱਲੋਂ ਇਲੈਕਟ੍ਰੋਨਿਕਸ ਮੀਡੀਆ ਦੇ ਇਕ ਪੱਤਰਕਾਰ ਨਾਲ ਕੀਤੀ ਗਈ ਬਦਸਲੂਕੀ ਦੇ ਵਿਰੋਧ 'ਚ ਪਿੰਡ ਭੈਣੀਬਾਘਾ ਵਿਖੇ ਅਰਥੀ ਫੂਕ ਪ੍ਰਦਰਸ਼ਨ ਕੀਤਾ। ਇਸ ਮੌਕੇ ਸੂਬਾਈ ਪ੍ਰੈੱਸ ਸਕੱਤਰ ਗੋਰਾ ਸਿੰਘ ਭੈਣੀ ਬਾਘਾ, ਜ਼ਿਲਾ ਸਕੱਤਰ ਮਹਿੰਦਰ ਸਿੰਘ ਭੈਣੀਬਾਘਾ ਅਤੇ ਬਲਾਕ ਪ੍ਰਧਾਨ ਬਲਵਿੰਦਰ ਖਿਆਲਾ ਨੇ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਨੇ ਪੱਤਰਕਾਰ ਨਾਲ ਬਦਸਲੂਕੀ ਕਰ ਕੇ ਆਪਣੀ ਨਾਲਾਇਕੀ ਦਾ ਇਜ਼ਹਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਕੇਂਦਰ ਅਤੇ ਪੰਜਾਬ ਸਰਕਾਰ ਪਕੋਕਾ ਕਾਨੂੰਨ ਦਾ ਬਿੱਲ ਲਿਆ ਕੇ ਸੰਘਰਸ਼ਸ਼ੀਲ ਲੋਕਾਂ ਦੀ ਆਵਾਜ਼ ਨੂੰ ਦਬਾਉਣ ਦੇ ਯਤਨਸ਼ੀਲ ਹੈ, ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਪ੍ਰੈੱਸ ਕਲੱਬ ਮਾਨਸਾ ਵੱਲੋਂ 26 ਦਸੰਬਰ ਨੂੰ ਜ਼ਿਲਾ ਪ੍ਰਸ਼ਾਸਨ ਖਿਲਾਫ ਦਿੱਤੇ ਜਾ ਰਹੇ ਰੋਸ ਧਰਨੇ ਦਾ ਸਮਰਥਨ ਦੇਣ ਦਾ ਐਲਾਨ ਵੀ ਕੀਤਾ। ਇਸ ਦੌਰਾਨ ਮੱਖਣ ਸਿੰਘ ਭੈਣੀਬਾਘਾ, ਲੱਖਾ ਸਿੰਘ ਭੈਣੀਬਾਘਾ, ਬਿੰਦਰ ਸਿੰਘ ਭੈਣੀਬਾਘਾ ਆਦਿ ਕਿਸਾਨ ਆਗੂ ਅਤੇ ਵਰਕਰ ਹਾਜ਼ਰ ਸਨ।