ਵਧਦੇ ਡੀਜ਼ਲ ਦੇ ਰੇਟਾਂ ਦੇ ਵਿਰੋਧ ''ਚ ''ਆਪ'' ਨੇ ਕੇਂਦਰ ਤੇ ਪੰਜਾਬ ਸਰਕਾਰ ਦੇ ਪੁਤਲੇ ਫੂਕੇ

Tuesday, Jan 30, 2018 - 01:33 AM (IST)

ਵਧਦੇ ਡੀਜ਼ਲ ਦੇ ਰੇਟਾਂ ਦੇ ਵਿਰੋਧ ''ਚ ''ਆਪ'' ਨੇ ਕੇਂਦਰ ਤੇ ਪੰਜਾਬ ਸਰਕਾਰ ਦੇ ਪੁਤਲੇ ਫੂਕੇ

ਫਿਰੋਜ਼ਪੁਰ(ਕੁਮਾਰ)-'ਆਪ' ਵੱਲੋਂ ਲੋਕ ਇਨਸਾਫ ਪਾਰਟੀ ਦੇ ਸਹਿਯੋਗ ਨਾਲ ਡੀਜ਼ਲ ਦੇ ਤੇਜ਼ੀ ਨਾਲ ਵਧ ਰਹੇ ਰੇਟਾਂ, ਪੰਜਾਬ 'ਚ ਸਰਕਾਰ ਵੱਲੋਂ ਬੰਦ ਕੀਤੇ ਜਾ ਰਹੇ ਸੇਵਾ ਕੇਂਦਰਾਂ ਤੇ ਮੋਟਰਾਂ ਦੇ ਬਿਜਲੀ ਬਿੱਲ ਭੇਜਣ ਤੇ ਕਿਸਾਨਾਂ ਦੀਆਂ ਮੰਗਾਂ ਆਦਿ ਨੂੰ ਲੈ ਕੇ ਅੱਜ ਮਾਲਵਾ ਜ਼ੋਨ-1 ਦੇ ਇੰਚਾਰਜ ਸੁਖਰਾਜ ਸਿੰਘ ਗੋਰਾ, ਜ਼ਿਲਾ ਪ੍ਰਧਾਨ ਮਲਕੀਤ ਸਿੰਘ ਥਿੰਦ ਤੇ ਲੋਕ ਇਨਸਾਫ ਪਾਰਟੀ ਦੇ ਜ਼ਿਲਾ ਪ੍ਰਧਾਨ ਜਸਬੀਰ ਸਿੰਘ ਭੁੱਲਰ ਆਦਿ ਦੀ ਅਗਵਾਈ ਹੇਠ ਕੇਂਦਰ ਤੇ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਤੇ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਜਗੀਰ ਸਿੰਘ ਹਜ਼ਾਰਾ, ਡਾਕਟਰ ਨਿਰਵੈਰ ਸਿੰਘ, ਡਾਕਟਰ ਰਣਜੀਤ ਸਿੰਘ, ਮੈਡਮ ਭੁਪਿੰਦਰ ਕੌਰ, ਦਰਬਾਰਾ ਸਿੰਘ, ਮਨਦੀਪ ਸਿੰਘ, ਝਿਰਮਲ ਸਿੰਘ, ਹਰਪ੍ਰੀਤ ਸਿੰਘ ਸੰਧੂ ਆਦਿ ਮੌਜੂਦ ਸਨ। ਸੁਖਰਾਜ ਸਿੰਘ ਗੋਰਾ, ਡਾਕਟਰ ਮਲਕੀਤ ਸਿੰਘ ਥਿੰਦ, ਜਸਬੀਰ ਸਿੰਘ ਭੁੱਲਰ ਆਦਿ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਕੇਂਦਰ ਦੀ ਭਾਜਪਾ ਤੇ ਪੰਜਾਬ ਦੀ ਕੈਪਟਨ ਸਰਕਾਰ ਦੀਆਂ ਨੀਤੀਆਂ ਨਾਲ ਪੰਜਾਬ ਸਮੇਤ ਪੂਰੇ ਦੇਸ਼ ਦੇ ਲੋਕ ਦੁਖੀ ਹਨ ਤੇ ਸਰਕਾਰਾਂ ਆਪਣੇ ਚੋਣ ਮੈਨੀਫੈਸਟੋ ਦੇ ਉਲਟ ਕੰਮ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਡੀਜ਼ਲ ਤੇ ਪੈਟਰੋਲ ਦੇ ਰੇਟਾਂ 'ਚ ਲਗਾਤਾਰ ਕੀਤੇ ਜਾ ਰਹੇ ਵਾਧੇ ਕਾਰਨ ਕਿਸਾਨਾਂ 'ਤੇ ਹੋਰ ਆਰਥਿਕ ਬੋਝ ਪੈਂਦਾ ਜਾ ਰਿਹਾ ਹੈ ਤੇ ਮਹਿੰਗਾਈ ਵਧ ਰਹੀ ਹੈ।'ਆਪ' ਤੇ ਲੋਕ ਇਨਸਾਫ ਪਾਰਟੀ ਦੇ ਆਗੂਆਂ ਨੇ ਦੋਸ਼ ਲਾਉਂਦਿਆਂ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਕਿਸਾਨਾਂ ਦੀਆਂ ਬਿਜਲੀ ਦੀਆਂ ਮੋਟਰਾਂ ਦੇ ਬਿੱਲ ਭੇਜ ਕੇ ਕਿਸਾਨਾਂ ਨੂੰ ਬਰਬਾਦ ਕਰਨ 'ਚ ਕੋਈ ਕਸਰ ਨਹੀਂ ਛੱਡੀ ਜਾ ਰਹੀ। ਇਸ ਮੌਕੇ ਸੁਖਦੇਵ ਸਿੰਘ ਖਾਲਸਾ, ਜਗਤਾਰ ਸਿੰਘ, ਜਸਵਿੰਦਰ ਸਿੰਘ ਆਦਿ ਨੇ ਵੀ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਗਲਤ ਨੀਤੀਆਂ ਦੀ ਨਿੰਦਾ ਕੀਤੀ। 


Related News