ਆਂਗਣਵਾੜੀ ਮੁਲਾਜ਼ਮਾਂ ਨੇ ਬਾਜ਼ਾਰ ਵਿਚ ਫੂਕਿਆ ਵਿੱਤ ਮੰਤਰੀ ਦਾ ਪੁਤਲਾ

Tuesday, Mar 06, 2018 - 03:20 AM (IST)

ਆਂਗਣਵਾੜੀ ਮੁਲਾਜ਼ਮਾਂ ਨੇ ਬਾਜ਼ਾਰ ਵਿਚ ਫੂਕਿਆ ਵਿੱਤ ਮੰਤਰੀ ਦਾ ਪੁਤਲਾ

ਬਠਿੰਡਾ(ਸੁਖਵਿੰਦਰ)- ਪਿਛਲੇ 36 ਦਿਨਾਂ ਤੋਂ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਅਗਵਾਈ ਵਿਚ ਸੰਘਰਸ ਕਰ ਰਹੇ ਆਂਗਣਵਾੜੀ ਮੁਲਾਜ਼ਮਾਂ ਨੇ ਵੱਖ-ਵੱਖ ਥਾਵਾਂ 'ਤੇ  ਵਿੱਤ ਮੰਤਰੀ ਦਾ ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਮੁਲਾਜ਼ਮਾਂ ਨੇ ਵਿੱਤ ਮੰਤਰੀ ਅਤੇ ਪੰਜਾਬ ਦੇ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਜਾਣਕਾਰੀ ਦਿੰਦਿਆਂ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਕਿਹਾ ਕਿ ਜਦੋਂ ਤੱਕ ਪੰਜਾਬ ਸਰਕਾਰ ਆਂਗਣਵਾੜੀ ਮੁਲਾਜ਼ਮਾਂ ਦੇ ਸਾਰੇ ਮਸਲਿਆਂ ਦਾ ਹੱਲ ਨਹੀਂ ਕਰਦੀ, ਉਨ੍ਹਾਂ ਸਮਾਂ ਸੰਘਰਸ਼ ਇਸ ਪ੍ਰਕਾਰ ਜਾਰੀ ਰਹੇਗਾ। ਉਨ੍ਹਾਂ ਦੱਸਿਆ ਕਿ ਆਂਗਣਵਾੜੀ ਮੁਲਾਜ਼ਮ ਲੰਮੇ ਸਮੇਂ ਤੋਂ ਵਿੱਤ ਮੰਤਰੀ ਦਫਤਰ ਦੇ ਸਾਹਮਣੇ ਧਰਨਾ ਦੇ ਕੇ ਬੈਠੇ ਹੋਏ ਹਨ ਅਤੇ ਮਾਰਚ ਤੋਂ ਮੁਲਾਜ਼ਮਾਂ ਵਲੋਂ ਵਿੱਤ ਮੰਤਰੀ ਦੇ ਦਫ਼ਤਰ ਸਾਹਮਣੇ ਪੱਕਾ ਮੋਰਚਾ ਲਾਇਆ ਹੋਇਆ ਹੈ ਪਰ ਸਰਕਾਰ ਉਨ੍ਹਾਂ ਵੱਲ ਧਿਆਨ ਨਹੀਂ ਦੇ ਰਹੀ। ਉਨ੍ਹਾਂ ਰੋਸ ਜਤਾਇਆ ਕਿ ਸਰਕਾਰ ਦੀ ਅਣਦੇਖੀ ਕਾਰਨ ਮੁਲਾਜ਼ਮਾਂ ਵਿਚ ਭਾਰੀ ਰੋਸ ਹੈ। 
ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ  ਉਨ੍ਹਾਂ ਦੀਆਂ ਮੰਗਾਂ ਤੇ ਧਿਆਨ ਨਾ ਦਿੱਤਾ ਤਾ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ ਵਰਕਰਾਂ ਨੂੰ 10 ਹਜਾਰ ਅਤੇ ਹੈਲਪਰਾਂ ਨੂੰ 5 ਹਜ਼ਾਰ ਮਾਣਭੱਤਾ ਦਿੱਤਾ ਜਾਵੇ, ਬਕਾਇਆ ਬਿਲ ਪਾਸ ਕੀਤੇ ਜਾਣ, ਰਾਸ਼ਨ ਦੀ ਸਪਲਾਈ ਯਕੀਨੀ ਬਣਾਈ ਜਾਵੇ ਅਤੇ 3 ਤੋਂ 6 ਸਾਲ ਤੱਕ ਦੇ ਬੱਚਿਆਂ ਨੂੰ ਆਂਗਣਵਾੜੀ ਕੇਂਦਰਾਂ ਵਿਚ ਭੇਜਿਆ ਜਾਵੇ। ਇਸ ਮੌਕੇ ਸ਼ਿੰਦਰਪਾਲ ਕੌਰ ਭਗਤਾ, ਅੰਮ੍ਰਿਤਪਾਲ ਕੌਰ ਬੱਲੂਆਣਾ, ਰੁਪਿੰਦਰ ਕੌਰ ਬਹਿਮਣ, ਦਲਜੀਤ ਕੌਰ ਨਹੀਆਂਵਾਲਾ, ਜਸਵਿੰਦਰ ਕੌਰ ਭਗਤਾ, ਕੁਲਦੀਪ ਕੌਰ ਜਲਾਲ, ਆਰਤੀ ਸ਼ਰਮਾ ਕਾਂਗੜ, ਸ਼ਿੰਦਰ ਕੌਰ ਬੁਰਜ ਰਾਜਗੜ੍ਹ, ਅਵਤਾਰ ਕੌਰ ਆਕਲੀਆ, ਕੁਲਦੀਪ ਕੌਰ ਗੌਂਸਪੁਰਾ, ਕਿਰਨਾ ਰਾਣੀ ਆਦਮਪੁਰਾ ਤੇ ਪਰਮਜੀਤ ਕੌਰ ਸਲਾਬਤਪੁਰਾ ਆਦਿ ਮੌਜੂਦ ਸਨ ।


Related News