ਕਿਸਾਨਾਂ ਫੂਕਿਆ ਨਰਿੰਦਰ ਮੋਦੀ ਦਾ ਪੁਤਲਾ

Tuesday, Mar 13, 2018 - 01:16 AM (IST)

ਕਿਸਾਨਾਂ ਫੂਕਿਆ ਨਰਿੰਦਰ ਮੋਦੀ ਦਾ ਪੁਤਲਾ

ਫਿਰੋਜ਼ਪੁਰ(ਕੁਮਾਰ, ਮਲਹੋਤਰਾ, ਪਰਮਜੀਤ, ਸ਼ੈਰੀ, ਕੁਲਦੀਪ, ਹਰਚਰਨ, ਬਿੱਟੂ)—ਭਾਰਤੀ ਕਿਸਾਨ ਯੂਨੀਅਨ ਰਜਿ. ਜ਼ਿਲਾ ਫਿਰੋਜ਼ਪੁਰ ਵੱਲੋਂ ਪ੍ਰਧਾਨ ਸੁਖਪਾਲ ਸਿੰਘ ਬੁੱਟਰ ਦੀ ਅਗਵਾਈ ਹੇਠ ਅੱਜ ਡੀ. ਸੀ. ਦਫਤਰ ਫਿਰੋਜ਼ਪੁਰ ਦੇ ਸਾਹਮਣੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ। ਸੁਖਪਾਲ ਸਿੰਘ ਬੁੱਟਰ, ਬਲਵਿੰਦਰ ਸਿੰਘ ਮਰਖਾਈ, ਬਲਜਿੰਦਰ ਸਿੰਘ ਬਬਲੀ, ਅਵਤਾਰ ਸਿੰਘ ਅਤੇ ਗੁਰਬਚਨ ਸਿੰਘ ਸੈਕਟਰੀ, ਗੁਰਨਾਮ ਸਿੰਘ, ਗੁਰਬਚਨ ਸਿੰਘ ਆਦਿ ਕਿਸਾਨ ਆਗੂਆਂ ਨੇ ਕਿਹਾ ਕਿ ਦੇਸ਼ ਦੇ ਕਿਸਾਨ ਫਸਲਾਂ ਦੇ ਮੁੱਲ ਸਵਾਮੀਨਾਥਨ ਰਿਪੋਰਟ ਦੇ ਅਨੁਸਾਰ ਦੇਣ ਅਤੇ ਕਿਸਾਨਾਂ 'ਤੇ ਗਊਸੈਸ ਨਾ ਲਾਉਣ ਦੀ ਮੰਗ ਕਰ ਰਹੇ ਹਨ ਤੇ ਕਿਸਾਨਾਂ ਨੇ ਆਪਣੀਆਂ ਮੰਗਾਂ ਸਬੰਧੀ 23 ਫਰਵਰੀ 2018 ਨੂੰ ਦਿੱਲੀ ਵਿਚ ਵਿਸ਼ਾਲ ਰਾਸ਼ਟਰ ਪੱਧਰੀ ਦੀ ਰੈਲੀ ਕਰਨੀ ਸੀ ਪਰ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਦਿੱਲੀ ਪਹੁੰਚਣ ਹੀ ਨਹੀਂ ਦਿੱਤਾ, ਜਿਸ ਸਬੰਧੀ ਦੇਸ਼ ਭਰ ਦੇ ਕਿਸਾਨਾਂ ਵਿਚ ਮੋਦੀ ਸਰਕਾਰ ਦੇ ਪ੍ਰਤੀ ਰੋਸ ਦੀ ਲਹਿਰ ਹੈ। ਕਿਸਾਨਾਂ ਨੇ ਕਿਹਾ ਕਿ ਗਊਆਂ ਦੀ ਸੰਭਾਲ ਪੰਜਾਬ ਸਰਕਾਰ ਕਰੇ ਅਤੇ ਕੀਤ ਗਏ ਵਾਅਦੇ ਅਨੁਸਾਰ ਕਿਸਾਨਾਂ ਦੇ ਸਾਰੇ ਕਰਜ਼ੇ ਮੁਆਫ ਕੀਤੇ ਜਾਣ। ਰੋਸ ਧਰਨੇ ਦੌਰਾਨ ਸੰਬੋਧਨ ਕਰਦਿਆਂ ਸੁਖਦੇਵ ਸਿੰਘ, ਬਲਜੀਤ ਸਿੰਘ, ਬੋਹੜ ਸਿੰਘ, ਰਜਿੰਦਰਪਾਲ ਸਿੰਘ ਆਦਿ ਨੇ ਕਿਹਾ ਕਿ ਕੇਂਦਰ ਤੇ ਪੰਜਾਬ ਦੀ ਸਰਕਾਰ ਕਿਸਾਨਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ। 


Related News