ਪੰਚਾਇਤ ਸੰਮਤੀ ਤੇ ਜ਼ਿਲਾ ਪ੍ਰੀਸ਼ਦ ਕਰਮਚਾਰੀਆਂ ਦਾ ਧਰਨਾ 15ਵੇਂ ਦਿਨ ''ਚ ਦਾਖਲ

04/12/2018 7:05:18 AM

ਕਪੂਰਥਲਾ(ਗੁਰਵਿੰਦਰ ਕੌਰ)-ਪੰਚਾਇਤ ਸੰਮਤੀ ਤੇ ਜ਼ਿਲਾ ਪ੍ਰੀਸ਼ਦ ਕਰਮਚਾਰੀ ਯੂਨੀਅਨ ਪੰਜਾਬ ਦੇ ਸੱਦੇ 'ਤੇ ਕਪੂਰਥਲਾ ਦੇ ਸਮੂਹ ਕਰਮਚਾਰੀਆਂ ਵਲੋਂ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦੇ ਵਿਰੋਧ 'ਚ ਦਿੱਤਾ ਜਾ ਰਿਹਾ ਧਰਨਾ ਤੇ ਕਲਮਛੋੜ ਹੜਤਾਲ ਅੱਜ 15ਵੇਂ ਦਿਨ 'ਚ ਦਾਖਲ ਹੋ ਗਈ ਹੈ ਪਰ ਇਸ ਹੜਤਾਲ ਸਬੰਧੀ ਪੰਜਾਬ ਸਰਕਾਰ ਦੇ ਕੰਨ 'ਤੇ ਜੂੰ ਨਾ ਸਰਕਣ ਦੇ ਕਾਰਨ ਰੋਸ ਵਜੋਂ ਮੁਲਾਜ਼ਮਾਂ ਨੇ ਜਿਥੇ ਜਮ ਕੇ ਨਾਅਰੇਬਾਜ਼ੀ ਕੀਤੀ, ਉਥੇ ਹੀ ਪੰਜਾਬ ਸਰਕਾਰ ਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਅਜੇ ਵੀ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਗੰਭੀਰਤਾ ਨਾਲ ਨਾ ਲਿਆ ਗਿਆ ਤਾਂ ਆਉਣ ਵਾਲੇ ਦਿਨਾਂ 'ਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ, ਜਿਸਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਤੇ ਸਬੰਧਿਤ ਮੰਤਰੀ ਦੀ ਹੋਵੇਗੀ। 
ਇਸ ਮੌਕੇ ਪੰਚਾਇਤ ਸਕੱਤਰ ਆਜ਼ਾਦ ਮਸੀਹ, ਪੰਚਾਇਤ ਅਫਸਰ ਰਵਿੰਦਰ ਸਿੰਘ, ਸੁਪਰਡੈਂਟ ਰਵਿੰਦਰਪਾਲ ਸਿੰਘ, ਮਲਕੀਤ ਸਿੰਘ, ਸਰਬਜੀਤ ਸਿੰਘ, ਸੁਖਜਿੰਦਰ ਸਿੰਘ, ਹਰਜੀਤ ਸਿੰਘ, ਪਰਮਜੀਤ ਕੁਮਾਰ, ਹਰਜਿੰਦਰ ਕੁਮਾਰ, ਪ੍ਰਸ਼ੋਤਮ ਲਾਲ, ਬਲਦੇਵ ਸਿੰਘ, ਸਵਰਨਦੀਪ ਕੁਮਾਰ, ਰਾਮ ਲੁਭਾਇਆ, ਸਰਬਜੀਤ ਸਿੰਘ, ਰਾਮ ਕਿਸ਼ੋਰ ਆਦਿ ਹਾਜ਼ਰ ਸਨ।


Related News