ਅਧਿਕਾਰੀਆਂ ਦੇ ਲਾਰਿਆਂ ਤੋਂ ਅੱਕੇ ਮੁਲਾਜ਼ਮਾਂ ਨੇ ਦਿੱਤਾ ਧਰਨਾ

04/26/2018 6:58:31 AM

ਸੰਗਰੂਰ(ਬੇਦੀ)—ਪੰਚਾਇਤ ਸੰਮਤੀ ਅਤੇ ਜ਼ਿਲਾ ਪ੍ਰੀਸ਼ਦ ਕਰਮਚਾਰੀ ਯੂਨੀਅਨ ਪੰਜਾਬ ਦੀ ਕਲਮਛੋੜ ਹੜਤਾਲ ਲਗਾਤਾਰ 30ਵੇਂ ਦਿਨ ਵੀ ਜਾਰੀ ਰਹੀ। ਸਮੂਹ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਨੂੰ ਪ੍ਰਵਾਨ ਕਰਵਾਉਣ ਲਈ  ਜ਼ਿਲਾ ਪ੍ਰੀਸ਼ਦ ਦਫਤਰ ਸੰਗਰੂਰ ਵਿਖੇ ਧਰਨਾ ਦਿੱਤਾ।  ਜ਼ਿਲਾ ਪ੍ਰਧਾਨ ਅਮਰੀਕ ਸਿੰਘ ਨਾਰੀਕੇ ਨੇ ਧਰਨੇ ਦੀ ਅਗਵਾਈ ਕਰਦੇ ਹੋਏ ਦੱਸਿਆ ਕਿ ਸੂਬਾ ਕਮੇਟੀ ਵੱਲੋਂ ਉਲੀਕੀ ਰਣਨੀਤੀ ਤਹਿਤ 23 ਅਪ੍ਰੈਲ ਨੂੰ ਮੁੱਖ ਦਫ਼ਤਰ ਵਿਕਾਸ ਭਵਨ ਮੁਹਾਲੀ ਵਿਖੇ ਚਾਰ ਜ਼ਿਲਿਆਂ ਵੱਲੋਂ ਰੋਸ ਧਰਨਾ ਦਿੱਤਾ ਗਿਆ, ਜਿਸ 'ਤੇ ਵਿੱਤ ਸਕੱਤਰ ਨੇ ਮੰਗਾਂ ਮੰਨਣ ਦਾ ਭਰੋਸਾ ਦਿਵਾਇਆ। ਆਗੂਆਂ ਨੇ ਕਿਹਾ ਕਿ ਪਿਛਲੇ 20 ਸਾਲਾਂ ਤੋਂ ਵਿਭਾਗੀ ਅਧਿਕਾਰੀਆਂ ਵੱਲੋਂ ਸਿਰਫ ਭਰੋਸਾ ਹੀ ਦਿੱਤਾ ਜਾਂਦਾ ਰਿਹਾ ਹੈ। ਇਸ ਲਈ ਯੂਨੀਅਨ ਵੱਲੋਂ ਫੈਸਲਾ ਲਿਆ ਗਿਆ ਹੈ ਕਿ ਜਿੰਨੀ ਦੇਰ ਤੱਕ ਮੰਗਾਂ ਨੂੰ ਲਿਖਤੀ ਰੂਪ 'ਚ ਪ੍ਰਵਾਨ ਕਰ ਕੇ ਲਾਗੂ ਨਹੀਂ ਕੀਤਾ ਜਾਂਦਾ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ ਅਤੇ ਇਸ ਨੂੰ ਹੋਰ ਤਿੱਖਾ ਕੀਤਾ ਜਾ ਰਿਹਾ ਹੈ, ਜਿਸ ਤਹਿਤ ਇਹ ਧਰਨਾ ਦਿੱਤਾ ਗਿਆ।  ਇਸ ਮੌਕੇ ਸੂਬਾ ਸਕੱਤਰ ਵਰਿੰਦਰ ਕੁਮਾਰ, ਜਤਿੰਦਰ ਸਿੰਘ, ਕੁਲਦੀਪ ਸਿੰਘ, ਸਾਧੂ ਰਾਮ, ਕੁਲਦੀਪ ਸਿੰਘ ਭੌਰ, ਰੁਪਿੰਦਰ ਸਿੰਘ, ਹਰਜੀਤ ਸਿੰਘ ਆਦਿ ਹਾਜ਼ਰ ਸਨ।