ਪਿੰਡਾਂ ਦੀ ਹਦੂਦ ਅੰਦਰ ਖੁੱਲ੍ਹੇ ਸ਼ਰਾਬ ਦੇ ਠੇਕਿਆਂ ਨੂੰ 10 ਦਿਨਾਂ ’ਚ ਬੰਦ ਕਰਨ ਦੀ ਦਿੱਤੀ ਚਿਤਾਵਨੀ

Wednesday, Jul 11, 2018 - 06:12 AM (IST)

ਪਿੰਡਾਂ ਦੀ ਹਦੂਦ ਅੰਦਰ ਖੁੱਲ੍ਹੇ ਸ਼ਰਾਬ ਦੇ ਠੇਕਿਆਂ ਨੂੰ 10 ਦਿਨਾਂ ’ਚ ਬੰਦ ਕਰਨ ਦੀ ਦਿੱਤੀ ਚਿਤਾਵਨੀ

ਭੁੱਚੋ ਮੰਡੀ(ਨਾਗਪਾਲ)-ਪਿੰਡ ਭੁੱਚੋ ਖੁਰਦ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੱਦੇ ’ਤੇ ਪੰਜਾਬ ਸਰਕਾਰ ਦਾ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ। ਜਿਸ ’ਚ ਭਾਰੀ ਗਿਣਤੀ  ’ਚ ਕਿਸਾਨ, ਮਜ਼ਦੂਰ ਅਤੇ ਮਜ਼ਦੂਰ ਅੌਰਤਾਂ ਨੇ ਸ਼ਮੂਲੀਅਤ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਜ਼ਿਲਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ, ਬਲਾਕ ਪ੍ਰਧਾਨ ਮਨਜੀਤ ਸਿੰਘ ਅਤੇ ਨੌਜਵਾਨ ਭਾਰਤ ਸਭਾ ਦੇ ਆਗੂ ਅਸ਼ਵਨੀ ਘੁੱਦਾ ਨੇ ਕਿਹਾ ਕਿ ਪੰਜਾਬ ’ਚ ਨੌਜਵਾਨ ਮੁੰਡੇ-ਕੁਡ਼ੀਆਂ ਨਸ਼ਿਆਂ ਦੇ ਦਰਿਆ ਵਿਚ ਡੁੱਬ ਕੇ ਮੌਤ ਦੇ ਮੂੰਹ ’ਚ ਜਾ ਰਹੇ ਹਨ। 
ਇਸ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਅਤੇ ਪੁਲਸ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਹਨ। ਇਸ ਮੌਕੇ ਇਕੱਠੇ ਹੋਏ ਲੋਕਾਂ ਨੇ ਪਿੰਡਾਂ ਦੀ ਹਦੂਦ ਅੰਦਰ ਖੁੱਲ੍ਹੇ ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਵਾਉਣ ਲਈ ਠੇਕੇਦਾਰਾਂ ਦੇ ਘਰ ਜਾ ਕੇ ਠੇਕੇ 10 ਦਿਨਾਂ ਵਿਚ ਬੰਦ ਕਰਨ ਲਈ ਕਿਹਾ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮਿਥੇ ਸਮੇਂ ਦੌਰਾਨ ਠੇਕੇ ਬੰਦ ਨਾ ਕੀਤੇ ਤਾਂ ਮਜਬੂਰਨ ਸੰਘਰਸ਼ ਦਾ ਰਾਹ ਅਖਤਿਆਰ ਕਰਨਾ ਪਵੇਗਾ। ਇਸ ਮੌਕੇ ਬੇਅੰਤ ਸਿੰਘ, ਅਜੈਬ ਸਿੰਘ, ਕਿਰਨਜੀਤ ਕੌਰ, ਰੋਸ਼ਨੀ ਅਤੇ ਜਸਵਿੰਦਰ ਕੌਰ ਨੇ ਵੀ ਸੰਬੋਧਨ ਕੀਤਾ।
 


Related News