ਦੁਖਦਾਇਕ ਖ਼ਬਰ: ਕਿਸਾਨੀ ਸੰਘਰਸ਼ ਤੋਂ ਪਰਤੇ ਤਲਵੰਡੀ ਸਾਬੋ ਦੇ ਕਿਸਾਨ ਸਤਪਾਲ ਸਿੰਘ ਨੇ ਤੋੜਿਆ ਦਮ

Sunday, Mar 07, 2021 - 06:08 PM (IST)

ਦੁਖਦਾਇਕ ਖ਼ਬਰ: ਕਿਸਾਨੀ ਸੰਘਰਸ਼ ਤੋਂ ਪਰਤੇ ਤਲਵੰਡੀ ਸਾਬੋ ਦੇ ਕਿਸਾਨ ਸਤਪਾਲ ਸਿੰਘ ਨੇ ਤੋੜਿਆ ਦਮ

ਤਲਵੰਡੀ ਸਾਬੋ (ਮਨੀਸ਼):  ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਵਿਖੇ ਸੰਘਰਸ਼ ਦੌਰਾਨ ਹੁਣ ਤੱਕ ਸੈਕੜੇ ਕਿਸਾਨਾਂ ਦੀ ਜਾਨ ਜਾ ਚੁੱਕੀ ਹੈ ਜਿਨ੍ਹਾਂ ਨੂੰ ਕਿਸਾਨ ਯੂਨੀਅਨ ਕਿਸਾਨੀ ਸੰਘਰਸ਼ ਦੇ ਸਹੀਦ ਕਰਾਰ ਦੇ ਰਹੀਆਂ ਹਨ। ਇਨ੍ਹਾਂ ਵਿੱਚ ਹੁਣ ਸਬ ਡਵੀਜਨ ਤਸਵੰਡੀ ਸਾਬੋ ਦੇ ਪਿੰਡ ਮਿਰਜੇਆਣਾ ਦੇ ਕਿਸਾਨ ਸਤਪਾਲ ਸਿੰਘ ਦੀ ਵੀ ਸੰਘਰਸ਼ ਦੌਰਾਨ ਬਿਮਾਰ ਹੋਣ ਕਰਕੇ ਘਰ ਆਉਂਦਿਆਂ ਹੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਘਰ ਵਿੱਚ ਇੱਕਲਾ ਹੀ ਕਮਾਉ ਸੀ, ਜਿਸ ਦੇ ਸਿਰ ’ਤੇ ਲੱਖਾਂ ਰੁਪਏ ਦਾ ਕਰਜ਼ਾ ਹੈ ਤੇ ਉਸ ਪਾਸ ਮਹਿਜ ਢਾਈ ਏਕੜ ਜ਼ਮੀਨ ਹੈ, ਜਿਸ ਕਰਕੇ ਹੁਣ ਪਰਿਵਾਰ ਲਈ ਵੱਡੀ ਮੁਸ਼ਕਲ ਬਣ ਗਈ ਹੈ।

ਇਹ ਵੀ ਪੜ੍ਹੋ: ਨਵਜੋਤ ਸਿੱਧੂ ’ਤੇ ਬਦਲੇ ਭਗਵੰਤ ਮਾਨ ਦੇ ਸੁਰ, ਕਿਹਾ ਸਿੱਧੂ ਵਰਗਾ ਕੋਈ ਨਹੀਂ

ਮੋਦੀ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵੱਲੋ ਦਿੱਲੀ ਵਿੱਚ ਪੱਕੇ ਮੋਰਚੇ ਲਗਾ ਕੇ ਸੰਘਰਸ਼ ਕੀਤਾ ਜਾ ਰਿਹਾ ਹੈ। ਕਈ ਦਿਨਾਂ ਤੋ ਦਿੱਲੀ ਮੋਰਚੇ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਝੰਡੇ ਹੇਠ ਗਏ ਸਬ -ਡਵੀਜਨ ਤਲਵੰਡੀ ਸਾਬੋ ਦੇ ਪਿੰਡ ਮਿਰਜੇਆਣਾ ਦੇ ਕਿਸਾਨ ਸਤਪਾਲ ਸਿੰਘ ਡਟੇ ਹੋਏ ਸਨ। ਬੀਤੇ ਦਿਨ ਕਿਸਾਨ ਸਤਪਾਲ ਸਿੰਘ ਬਿਮਾਰ ਹੋਣ ਤੋ ਬਾਅਦ ਵੀ ਕਿਸਾਨੀ ਸੰਘਰਸ ਵਿੱਚ ਡਟਿਆ ਰਿਹਾ, ਬਿਮਾਰ ਕਰਕੇ ਹਾਲਤ ਖ਼ਰਾਬ ਹੋ ਗਈ, ਜਿਸ ਕਰਕੇ ਬੀਤੇ ਦਿਨ ਉਸ ਨੂੰ ਪਿੰਡ ਮਿਰਜੇਆਣਾ ਵਿਖੇ ਲਿਆਦਾ ਗਿਆ। ਜਿਥੇ ਉਨ੍ਹਾਂ ਦੀ ਦਿਲ ਦਾ ਦੋਰਾ ਪੈਣ ਨਾਲ ਮੌਤ ਹੋ ਗਈ।

ਇਹ ਵੀ ਪੜ੍ਹੋ:  ਧਨੌਲਾ ਦੇ ਕਬੱਡੀ ਖਿਡਾਰੀ ਹਰਪ੍ਰੀਤ ਸਿੰਘ ਬੱਗਾ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

ਉਧਰ ਦੂਜੇ ਪਾਸੇ ਪਿੰਡ ਵਾਸੀਆਂ ਨੇ ਦੱਸਿਆ ਕਿ ਮ੍ਰਿਤਕ ਕਿਸਾਨ ਕਿਸਾਨੀ ਸੰਘਰਸ਼ ਵਿੱਚ ਕਾਫੀ ਸਰਗਰਮ ਰਹਿੰਦਾ ਸੀ ਜੋ ਕਿ ਦਿੱਲੀ ਬਿਮਾਰ ਹੋ ਕਰਕੇ ਕੱਲ ਦੇਰ ਸ਼ਾਮ ਘਰ ਆਇਆਂ ਤਾਂ ਇੱਥੇ ਉਸ ਦੀ ਮੌਤ ਹੋ ਗਈ। ਪਿੰਡ ਵਾਸੀਆਂ ਨੇ ਸਰਕਾਰ ਤੋਂ ਮ੍ਰਿਤਕ ਦੇ ਪਰਿਵਾਰ ਦੀ ਆਰਥਿਕ ਮਦਦ ਅਤੇ ਮ੍ਰਿਤਕ ਦੇ ਪੁੱਤਰ ਨੂੰ ਸਰਕਾਰੀ ਨੌਕਰੀ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ: ਪਿਓ ਨੇ ਆਪਣੀ ਹੀ ਬੱਚੀ ਨੂੰ ਕੀਤਾ ਅਗਵਾ, ਜਾਣੋ ਕੀ ਹੈ ਪੂਰਾ ਮਾਮਲਾ


author

Shyna

Content Editor

Related News