ਕਿਸਾਨਾਂ ''ਤੇ ਗੋਲੀ ਚਲਾਉਣ ਦਾ ਵਿਰੋਧ, ਕਾਂਗਰਸ ਨੇ ਕੀਤਾ ਪ੍ਰਦਰਸ਼ਨ
Sunday, Jun 11, 2017 - 07:21 AM (IST)
ਚੰਡੀਗੜ੍ਹ (ਰਾਏ) - ਮੱਧ ਪ੍ਰਦੇਸ਼ 'ਚ ਕਿਸਾਨਾਂ ਦੀ ਫਾਇਰਿੰਗ ਵਿਚ ਮੌਤ ਦੇ ਵਿਰੋਧ 'ਚ ਅੱਜ ਚੰਡੀਗੜ੍ਹ ਕਾਂਗਰਸ ਵਲੋਂ ਸੈਕਟਰ-34 ਵਿਚ ਪ੍ਰਦਰਸ਼ਨ ਕੀਤਾ ਗਿਆ। ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਪ੍ਰਦੀਪ ਛਾਬੜਾ ਦੀ ਅਗਵਾਈ 'ਚ ਕੀਤੇ ਗਏ ਪ੍ਰਦਰਸ਼ਨ 'ਚ ਸੈਂਕੜੇ ਕਾਂਗਰਸੀ ਵਰਕਰਾਂ ਨੇ ਹਿੱਸਾ ਲਿਆ ਅਤੇ ਮੱਧ ਪ੍ਰਦੇਸ਼ ਦੀ ਸਰਕਾਰ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ। ਪ੍ਰਦਰਸ਼ਨ ਦੌਰਾਨ ਪੁਲਸ ਨੇ ਪਾਣੀ ਦੀਆਂ ਵਾਛੜਾਂ ਨਾਲ ਉਨ੍ਹਾਂ ਨੂੰ ਖਦੇੜਨ ਦੀ ਕੋਸ਼ਿਸ਼ ਕੀਤੀ ਪਰ ਕਾਂਗਰਸੀ ਵਰਕਰਾਂ ਨੇ ਸ਼ਿਵਰਾਜ ਚੌਹਾਨ ਦਾ ਪੁਤਲਾ ਸਾੜਿਆ। ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦੇ ਹੋਏ ਛਾਬੜਾ ਨੇ ਕਿਹਾ ਕਿ ਸ਼ਿਵਰਾਜ ਸਿੰਘ ਦੀ ਸਰਕਾਰ ਕਿਸਾਨਾਂ ਦੀ ਮੌਤ ਲਈ ਜ਼ਿੰਮੇਵਾਰ ਹੈ ਅਤੇ ਉਸ ਨੂੰ ਤੁਰੰਤ ਬਰਖਾਸਤ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ 'ਤੇ ਮੋਦੀ ਸਰਕਾਰ ਦੇ ਰਾਜ ਵਿਚ ਜਗ੍ਹਾ-ਜਗ੍ਹਾ ਅੱਤਿਆਚਾਰ ਹੋ ਰਹੇ ਹਨ।
