ਮੰਗਾਂ ਨੂੰ ਲੈ ਕੇ ਰੋਡਵੇਜ਼ ਪੈਨਸ਼ਨਰਾਂ ਕੀਤਾ ਰੋਸ ਪ੍ਰਦਰਸ਼ਨ

07/14/2017 1:25:10 AM

ਹੁਸ਼ਿਆਰਪੁਰ, (ਘੁੰਮਣ)- ਪੰਜਾਬ ਰੋਡਵੇਜ਼ ਰਿਟਾਇਰਡ ਵੈੱਲਫੇਅਰ ਐਸੋਸੀਏਸ਼ਨ ਦੀ ਇਕੱਤਰਤਾ ਬੱਸ ਸਟੈਂਡ ਵਿਖੇ ਜੋਧ ਸਿੰਘ ਦੀ ਪ੍ਰਧਾਨਗੀ ਵਿਚ ਹੋਈ। ਮੀਟਿੰਗ ਦੌਰਾਨ ਸਮੂਹ ਪੈਨਸ਼ਨਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਖਿਲਾਫ਼ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ। 
ਇਸ ਮੌਕੇ ਐਸੋਸੀਏਸ਼ਨ ਦੇ ਆਗੂਆਂ ਪ੍ਰਧਾਨ ਗਿਆਨ ਸਿੰਘ ਠੱਕਰਵਾਲ, ਜਨਰਲ ਸਕੱਤਰ ਗਿਆਨ ਸਿੰਘ, ਸੀਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ, ਬਲਵਿੰਦਰ ਸਿੰਘ ਗੜ੍ਹਸ਼ੰਕਰ, ਕੁਲਭੂਸ਼ਣ ਪ੍ਰਕਾਸ਼ ਸਿੰਘ ਨੇ ਸਰਕਾਰ ਦੇ ਰਵੱਈਏ ਦਾ ਸਖ਼ਤ ਸ਼ਬਦਾਂ 'ਚ ਨਿੰਦਾ ਕਰਦੇ ਹੋਏ ਦੋਸ਼ ਲਾਇਆ ਕਿ ਸਰਕਾਰ ਸਾਡੀਆਂ ਜਾਇਜ਼ ਮੰਗਾਂ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ। 
ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਰਣਜੀਤ ਸਿੰਘ ਮੁਲਤਾਨੀ, ਗੁਲਜ਼ਾਰ ਸਿੰਘ, ਰਣਜੀਤ ਸ਼ਰਮਾ, ਅਵਤਾਰ ਸਿੰਘ ਝਿੰਗੜ, ਸੋਹਣ ਲਾਲ, ਬਾਬਾ ਸੰਸਾਰ ਸਿੰਘ, ਪਰਮਜੀਤ ਸਿੰਘ ਬਿਹਾਲਾ, ਮਦਨ ਲਾਲ, ਪੰਡਿਤ ਜਗਦੀਸ਼ ਲਾਲ, ਅਵਤਾਰ ਸਿੰਘ ਸ਼ੇਰਪੁਰੀ, ਸੁਰਿੰਦਰ ਕੁਮਾਰ ਸੈਣੀ, ਪ੍ਰੇਮ ਸਿੰਘ, ਅਵਤਾਰ ਸਿੰਘ, ਬਲਵੀਰ ਸਿੰਘ, ਮਦਨ ਸਿੰਘ, ਮਨਜੀਤ ਸਿੰਘ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਕੈਪਟਨ ਸਰਕਾਰ ਨੇ ਸਾਡੀਆਂ ਮੰਗਾਂ ਦਾ ਹੱਲ ਨਾ ਕੀਤਾ ਤਾਂ ਐਸੋਸੀਏਸ਼ਨ ਸੰਘਰਸ਼ ਹੋਰ ਤੇਜ਼ ਕਰਨ ਲਈ ਮਜਬੂਰ ਹੋਵੇਗੀ। 


Related News