ਮੰਗਾਂ ਨਾ ਮੰਨੇ ਜਾਣ ’ਤੇ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਦਾ ਫੁੱਟਿਆ ਗੁੱਸਾ

Tuesday, Jun 26, 2018 - 01:00 AM (IST)

ਮੰਗਾਂ ਨਾ ਮੰਨੇ ਜਾਣ ’ਤੇ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਦਾ ਫੁੱਟਿਆ ਗੁੱਸਾ

ਪਠਾਨਕੋਟ,   (ਸ਼ਾਰਦਾ)-  ਪੰਜਾਬ ਸਰਕਾਰ ਵੱਲੋਂ ਮੰਗਾਂ ਨਾ ਮੰਨੇ ਜਾਣ ਦੇ ਵਿਰੋਧ ਵਿਚ ਸੂਬਾ ਪੱਧਰੀ ਹਡ਼ਤਾਲ ਦੇ ਮੱਦੇਨਜ਼ਰ ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਹਡ਼ਤਾਲ ਕੀਤੀ ਗਈ। ਹਡ਼ਤਾਲ ਦੌਰਾਨ ਯੂਨੀਅਨ ਮੈਂਬਰਾਂ ਨੇ ਨਾ ਹੀ ਕਿਸੇ ਬੱਸ ਨੂੰ ਸ਼ਹਿਰੋਂ ਬਾਹਰ ਜਾਣ ਦਿੱਤਾ ਅਤੇ ਨਾ ਹੀ ਬੱਸ ਸਟੈਂਡ ਅੰਦਰ ਦਾਖ਼ਲ ਹੋਣ ਦਿੱਤਾ। ਆਪਣੀਆਂ ਮੰਗਾਂ ਨੂੰ ਲੈ ਕੇ ਯੂਨੀਅਨ ਦੇ ਮੈਂਬਰਾਂ ਨੇ ਬੱਸ ਸਟੈਂਡ ’ਤੇ ਗੇਟ ਰੈਲੀ ਕੀਤੀ ਅਤੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ। ਗੇਟ ਰੈਲੀ ਦੌਰਾਨ ਯੂਨੀਅਨ ਦੇ ਚੇਅਰਮੈਨ ਦਿਲਬਾਗ ਸਿੰਘ, ਪ੍ਰਧਾਨ ਸੁਖਵਿੰਦਰ ਸਿੰਘ, ਡਰਾਈਵਰ ਏਕਤਾ ਯੂਨੀਅਨ ਦੇ ਪ੍ਰਧਾਨ ਭਗਵਤੀ ਚਰਨ ਸ਼ਰਮਾ, ਸੀਟੂ ਦੇ ਫਤਿਹ ਚੰਦ, ਕਾਮਰੇਡ ਪਾਰਟੀ ਤੋਂ ਇਕਬਾਲ ਸਿੰਘ ਨੇ ਸਮਰਥਨ ਦਿੰਦੇ ਹੋਏ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ  ਅਤੇ ਕਿਹਾ ਕਿ ਸਰਕਾਰ ਦੀ ਵਰਕਰਾਂ ਪ੍ਰਤੀ ਹਮੇਸ਼ਾ ਟਾਲ-ਮਟੋਲ ਦੀ ਨੀਤੀ ਰਹੀ ਹੈ। ਉਨ੍ਹਾਂ ਕਿਹਾ ਕਿ  ਲੰਮੇ ਸਮੇਂ ਤੋਂ ਯੂਨੀਅਨ ਦੀਆਂ ਮੰਗਾਂ ਨੂੰ ਦਰ-ਕਿਨਾਰ ਕੀਤਾ ਜਾ ਰਿਹਾ ਹੈ। 
ਉਨ੍ਹਾਂ ਕਿਹਾ ਕਿ ਆਪਣੀਆਂ ਮੰਗਾਂ ਨੂੰ ਲੈ ਕੇ 22 ਮਈ ਨੂੰ ਟਰਾਂਸਪੋਰਟ ਮੰਤਰੀ ਨਾਲ ਮੀਟਿੰਗ ਵੀ ਕੀਤੀ ਗਈ ਸੀ, ਜਿਸ ਵਿਚ ਟਰਾਂਸਪੋਰਟ ਮੰਤਰੀ ਨੇ ਭਰੋਸਾ ਦਿੱਤਾ ਸੀ ਕਿ ਸ਼ਾਹਕੋਟ ਉਪ ਚੋਣ ਦੇ ਬਾਅਦ ਤੁਹਾਡੀਆਂ ਮੰਗਾਂ 10 ਦਿਨਾਂ  ਅੰਦਰ ਹੀ ਪੂਰੀਆਂ ਕਰ ਦਿੱਤੀਆਂ ਜਾਣਗੀਆਂ ਅਤੇ ਜੋ ਜਾਇਜ਼ ਮੰਗਾਂ ਹਨ, ਉਨ੍ਹਾਂ ਨੂੰ ਮੰਨ ਲਿਆ ਜਾਵੇਗਾ ਪਰ ਇਸ ਗੱਲ ਨੂੰ ਬੀਤੇ ਪੂਰਾ ਮਹੀਨਾ ਹੋ ਗਿਆ ਹੈ , ਉਨ੍ਹਾਂ ਦੀਆਂ ਮੰਗਾਂ ਜਿਉਂ ਦੀਆਂ ਤਿਉਂ ਪਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅੱਜ 18 ਡਿਪੂਅਾਂ, 2 ਸਬ-ਡਿਪੂਅਾਂ ਵੱਲੋਂ ਇਕ ਦਿਨ ਦੀ ਹਡ਼ਤਾਲ ਕੀਤੀ ਗਈ ਹੈ। ਜੇਕਰ ਸਰਕਾਰ ਨੇ ਅਜੇ ਵੀ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਉਹ  ਸੰਘਰਸ਼ ਤੇਜ਼ ਕਰਨ  ਲਈ ਮਜਬੂਰ ਹੋਣਗੇ, ਜਿਸਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ, ਡੀ. ਐੱਸ. ਟੀ. ਟਰਾਂਸਪੋਰਟ ਅਤ ਮੈਨੇਜਮੈਂਟ ਦੀ ਹੋਵੇਗੀ। ਇਸ ਦੌਰਾਨ ਪੰਜਾਬ ਸਿੰਘ, ਗੁਰਮੀਤ ਸਿੰਘ, ਰਾਜ ਕੁਮਾਰ, ਸਰੂਪ ਸਿੰਘ, ਅਵਤਾਰ ਸਿੰਘ, ਕਮਲ ਜੋਤੀ, ਜੁਗਿੰਦਰ ਪਾਲ, ਸੁਖਜਿੰਦਰ ਸਿੰਘ, ਵਿਜੇ ਕੁਮਾਰ, ਬਲਬੀਰ ਸਿੰਘ, ਬਲਵਿੰਦਰ ਸਿੰਘ, ਜਤਿੰਦਰ ਸਿੰਘ ਆਦਿ ਮੌਜੂਦ ਸਨ।

 

 


Related News