ਐੱਸ. ਐੱਸ. ਰਮਸਾ ਅਧਿਆਪਕਾਂ ਨੇ ਕੀਤਾ ਭਾਂਡੇ ਖਡ਼ਕਾ ਕੇ ਰੋਸ ਪ੍ਰਦਰਸ਼ਨ
Sunday, Aug 26, 2018 - 06:32 AM (IST)
ਫਤਿਹਗਡ਼੍ਹ ਸਾਹਿਬ, (ਬਖਸ਼ੀ)-ਐੱਸ. ਐੱਸ. ਏ. ਰਮਸਾ ਅਧਿਆਪਕਾਂ ਵਲੋਂ ਜ਼ਿਲਾ ਪ੍ਰਬੰਧਕੀ ਕੰਪਲੈਕਸ ਨਜ਼ਦੀਕ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਪੁਤਲਾ ਸਾਡ਼ਿਆ ਗਿਆ ਅਤੇ ਖਾਲੀ ਭਾਂਡੇ ਖਡ਼ਕਾ ਕੇ ਸਰਕਾਰ ਖਿਲਾਫ ਨਾਅਰੇਬਾਜ਼ੀ ਵੀ ਕੀਤੀ ਗਈ। ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਪਿਛਲੇ ਤਿੰਨ ਮਹੀਨਿਅਾਂ ਤੋਂ ਨਾ ਹੀ ਉਨ੍ਹਾਂ ਨੂੰ ਤਨਖਾਹ ਮਿਲੀ ਹੈ ਅਤੇ ਨਾ ਹੀ ਸਰਕਾਰ ਆਪਣੇ ਵਾਅਦੇ ਮੁਤਾਬਿਕ ਉਨ੍ਹਾਂ ਨੂੰ ਰੈਗੂਲਰ ਕਰ ਰਹੀ ਹੈ। ਆਗੂਆਂ ਨੇ ਕਿਹਾ ਕਿ ਕਾਂਗਰਸ ਵਲੋਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਨ੍ਹਾਂ ਦੀ ਸਰਕਾਰ ਬਣਨ ਤੋਂ ਬਾਅਦ ਪਹਿਲੀ ਕੈਬਨਿਟ ਵਿਚ ਹੀ ਐੱਸ. ਐੱਸ. ਏ. ਰਮਸਾ ਅਧਿਆਪਕਾਂ ਨੂੰ ਰੈਗੂਲਰ ਅਤੇ ਤਨਖਾਹਾਂ ਵਿਚ ਵਾਧਾ ਕਰਨ ਦਾ ਵਾਅਦਾ ਕੀਤਾ ਗਿਆ ਸੀ ਪਰ ਹੁਣ ਜਦੋਂ ਕਾਂਗਰਸ ਸਰਕਾਰ ਸੱਤਾ ’ਚ ਆ ਗਈ ਹੈ ਤਾਂ ਉਹ ਆਪਣੇ ਕੀਤੇ ਹੋਏ ਵਾਅਦੇ ਤੋਂ ਭੱਜ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਐੱਸ. ਐੱਸ. ਏ. ਰਮਸਾ ਅਧਿਆਪਕਾਂ ਨੂੰ ਪੂਰੀ ਤਨਖਾਹ ’ਤੇ ਰੈਗੂਲਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅੰਮ੍ਰਿਤਪਾਲ ਸਿੰਘ, ਅਮਰਿੰਦਰ ਸਿੰਘ, ਗੁਰਜੰਟ ਸਿੰਘ, ਪਲਵਿੰਦਰ ਸਾਹੀ, ਬਿਕਰਮਜੀਤ ਸਿੰਘ, ਅਵਤਾਰ ਸਿੰਘ, ਰਮਨਜੀਤ, ਕਮਲਜੀਤ ਕੌਰ, ਗੁਰਜੋਤ ਕੌਰ, ਏਕਤਾ ਪਾਸੀ, ਰੀਤੂ, ਰਾਜੇਸ਼ ਕੁਮਾਰ, ਹਰਸਤਿੰਦਰ ਸਿੰਘ, ਗੁਰਜੀਤ ਸਿੰਘ, ਹਰਿੰਦਰਜੀਤ ਸਿੰਘ, ਲਖਵਿੰਦਰ ਰੁਡ਼ਕੀ, ਜਰਨੈਲ ਸਿੰਘ ਆਦਿ ਅਧਿਆਪਕ ਹਾਜ਼ਰ ਸਨ।
