ਮੁਲਾਜ਼ਮਾਂ ਨੇ ਧਰਨੇ ਦੌਰਾਨ ਕੀਤਾ ਰੋਸ ਪ੍ਰਦਰਸ਼ਨ
Friday, Aug 31, 2018 - 01:34 AM (IST)

ਬਠਿੰਡਾ, (ਸੁਖਵਿੰਦਰ)-ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸੁਬਾਰਡੀਨੇਟ ਸਰਵਿਸਿਜ ਫੈੱਡਰੇਸ਼ਨ (ਵਿਗਿਆਨਕ) ਦੀ ਅਗਵਾਈ ’ਚ ਚਿਲਰਨ ਪਾਰਕ ’ਚ ਧਰਨਾ ਕੇ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ’ਤੇ ਮੁਲਾਜ਼ਮਾਂ ਨੇ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਬੁਲਾਰਿਆਂ ਨੇ ਕਿਹਾ ਕਿ ਸਰਕਾਰ ਵਲੋਂ ਮੁਲਾਜ਼ਮਾਂ ਨਾਲ ਸੌਤੇਲਾ ਰਵੱਈਆ ਕੀਤਾ ਜਾ ਰਿਹਾ ਹੈ। ਜਿਸ ਨਾਲ ਮੁਲਾਜ਼ਮਾਂ ’ਚ ਭਾਰੀ ਰੋਸ ਹੈ। ਉਨ੍ਹਾਂ ਮੰਗ ਕੀਤੀ ਕਿ ਵੱਖ-ਵੱਖ ਵਿਭਾਗਾਂ ’ਚ ਠੇਕੇ ’ਤੇ ਭਰਤੀ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇ, ਪੁਰਾਣੀ ਪੈਨਸ਼ਨ ਯੋਜਨਾ ਲਾਗੂ ਕੀਤੀ ਜਾਵੇ, ਵਿਕਾਸ ਟੈਕਸ ਦੇ ਨਾਂ ’ਤੇ ਮੁਲਾਜ਼ਮਾਂ ਤੋਂ ਵਸੂਲਿਆ ਜਾ ਰਿਹਾ ਟੈਕਸ ਬੰਦ ਕੀਤਾ ਜਾਵੇ, ਮੁਲਾਜ਼ਮਾਂ ਦੀ ਬਕਾਇਆ ਡੀ. ਏ. ਦੀਆਂ ਕਿਸ਼ਤਾਂ ਜਾਰੀ ਕੀਤੀਆਂ ਜਾਣ, ਵੱਖ-ਵੱਖ ਵਿਭਾਗਾਂ ’ਚ ਵਾਧੂ ਪਈਆਂ ਅਸਾਮੀਆਂ ਨੂੰ ਭਰਿਆ ਜਾਵੇ ਤੇ ਖਜ਼ਾਨਿਆਂ ’ਤੇ ਲਾਈ ਗਈ ਅਣਐਲਾਨੀ ਪਾਬੰਦੀ ਨੂੰ ਹਟਾਇਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ’ਤੇ ਧਿਆਨ ਨਾ ਦਿੱਤਾ ਗਿਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮੁਲਾਜ਼ਮ 5 ਸਤੰਬਰ ਨੂੰ ਦਿੱਲੀ ’ਚ ਸੰਸਦ ਦਾ ਘਿਰਾਓ ਕਰਨਗੇ। ਇਸ ਮੌਕੇ ’ਤੇ ਜ਼ਿਲਾ ਕਨਵੀਨਰ ਕੇਵਲ ਸਿੰਘ, ਪੈਰਾ ਮੈਡੀਕਲ ਪ੍ਰਧਾਨ ਗਗਨਦੀਪ ਸਿੰਘ, ਜਸਵਿੰਦਰ ਸ਼ਰਮਾ, ਸੁਖਦੀਪ ਸਿੰਘ, ਰਣਜੀਤ ਜੀਤੀ, ਭੁਪਿੰਦਰ ਕੌਰ ਤਲਵੰਡੀ, ਰਣਜੀਤ ਕੌਰ ਗੋਨਿਆਣਾ, ਸੁਖਦੇਵ ਸਿੰਘ, ਅਜੇ ਕੁਮਾਰ, ਹਰਚਰਨ ਸਿੰਘ, ਮਨਪ੍ਰੀਤ ਨਥਾਣਾ, ਹਰਜਿੰਦਰ ਕੌਰ, ਗੁਰਮੀਤ ਸਿੰਘ, ਬਲਦੇਵ ਸਿੰਘ ਰੋਮਾਣਾ ਆਦਿ ਨੇ ਸੰਬੋਧਨ ਕੀਤਾ।