ਕਰਮਚਾਰੀ ਵਿਰੋਧੀ ਨੀਤੀਆਂ ਖਿਲਾਫ ਕੀਤਾ ਰੋਸ ਪ੍ਰਦਰਸ਼ਨ

01/15/2018 5:05:35 AM

ਮੋਗਾ,  (ਗਰੋਵਰ, ਗੋਪੀ)-  ਅੱਜ ਪੰਜਾਬ ਮੈਡੀਕਲ ਰੀਪ੍ਰੈਜ਼ੈਟੇਟਿਵ ਐਸੋਸੀਏਸ਼ਨ ਮੋਗਾ ਵੱਲੋਂ ਇਕ ਮੈਡੀਕਲ ਕੰਪਨੀ ਦੀ ਮੁਲਾਜ਼ਮ ਵਿਰੋਧੀ ਨੀਤੀਆਂ ਖਿਲਾਫ ਰੋਸ ਪ੍ਰਦਰਸ਼ਨ ਕਰ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਪ੍ਰਧਾਨ ਚੰਦਨ ਸ਼ਰਮਾ ਤੇ ਪ੍ਰੈੱਸ ਸਕੱਤਰ ਪ੍ਰਦੀਪ ਕੁਮਾਰ ਨੇ ਦੱਸਿਆ ਕਿ ਇਕ ਮੈਡੀਕਲ ਕੰਪਨੀ ਹੁਣ ਕਰਮਚਾਰੀਆਂ ਨਾਲ ਬੇਇਨਸਾਫੀ ਕਰ ਰਹੀ ਹੈ। ਕੰਪਨੀ ਕਰਮਚਾਰੀਆਂ ਨੂੰ ਦੇਰ ਰਾਤ ਤੱਕ ਕੰਮ ਕਰਨ ਲਈ ਮਜਬੂਰ ਕਰ ਰਹੀ ਹੈ। ਅਸਲ 'ਚ ਕੰਪਨੀ ਲੇਬਰ ਐਕਟ ਦੀ ਸ਼ਰੇਆਮ ਉਲੰਘਣਾ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਜੇਕਰ ਕੰਪਨੀ ਨੇ ਮੁਲਾਜ਼ਮ ਵਿਰੋਧੀ ਆਪਣਾ ਰਵੱਈਆ ਇਸ ਤਰ੍ਹਾਂ ਜਾਰੀ ਰੱਖਿਆ ਤਾਂ ਉਹ ਸੰਘਰਸ਼ ਨੂੰ ਤੇਜ਼ ਕਰਨ ਲਈ ਮਜਬੂਰ ਹੋਣਗੇ। ਇਸ ਮੌਕੇ ਪੰਜਾਬ ਮੈਡੀਕਲ ਰੀਪ੍ਰੈਜ਼ੈਟੇਟਿਵ ਐਸੋਸੀਏਸ਼ਨ ਦੇ ਪ੍ਰਧਾਨ ਚੰਦਨ ਸ਼ਰਮਾ, ਸਕੱਤਰ ਪ੍ਰਦੀਪ ਕੁਮਾਰ ਤੋਂ ਇਲਾਵਾ ਪੀ. ਐੱਮ. ਆਰ. ਮੋਗਾ ਦੇ ਸਮੂਹ ਮੈਂਬਰ ਹਾਜ਼ਰ ਸਨ।


Related News