ਬੱਸ ਮਾਲਕਾਂ ਦੀਆਂ ਵਧੀਕੀਆਂ ਖਿਲਾਫ ਰੋਸ ਪ੍ਰਦਰਸ਼ਨ
Sunday, Jan 07, 2018 - 05:37 AM (IST)

ਅੰਮ੍ਰਿਤਸਰ, (ਛੀਨਾ)- ਆਲ ਪ੍ਰਾਈਵੇਟ ਟਰਾਂਸਪੋਰਟ ਵਰਕਰਜ਼ ਯੂਨੀਅਨ ਏਟਕ (ਰਜਿ.) ਦੇ ਨੁਮਾਇੰਦਿਆਂ ਵੱਲੋਂ ਬੱਸ ਮਾਲਕਾਂ ਦੀਆਂ ਵਧੀਕੀਆਂ ਖਿਲਾਫ ਅੱਜ ਸਥਾਨਕ ਬੱਸ ਸਟੈਂਡ ਵਿਖੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸੈਕਟਰੀ ਬਲਦੇਵ ਸਿੰਘ ਬੱਬੂ ਤੇ ਪ੍ਰਧਾਨ ਦਿਲਬਾਗ ਸਿੰਘ ਏ. ਬੀ. ਟੀ. ਸੀ. ਨੇ ਸਾਂਝੇ ਤੌਰ 'ਤੇ ਕਿਹਾ ਕਿ ਡਰਾਈਵਰਾਂ ਤੇ ਕੰਡਕਟਰਾਂ ਨਾਲ ਬਦਸਲੂਕੀ ਕਰਨ ਵਾਲੇ ਬੱਸ ਮਾਲਕ ਬਾਜ਼ ਆ ਜਾਣ, ਨਹੀਂ ਤਾਂ ਉਨ੍ਹਾਂ ਨੂੰ ਯੂਨੀਅਨ ਦੇ ਭਾਰੀ ਗੁੱਸੇ ਦਾ ਸ਼ਿਕਾਰ ਹੋਣਾ ਪਵੇਗਾ। ਉਨ੍ਹਾਂ ਕਿਹਾ ਕਿ ਕਿਸੇ ਵੀ ਡਰਾਈਵਰ ਜਾਂ ਕੰਡਕਟਰ ਦਾ ਅਪਮਾਨ ਸਹਿਣ ਨਹੀਂ ਕੀਤਾ ਜਾਵੇਗਾ। ਬੱਸਾਂ 'ਚੋਂ ਵਪਾਰੀ ਆਪ ਹੀ ਸਾਮਾਨ ਚੋਰੀ ਕਰਵਾ ਕੇ ਡਰਾਈਵਰ ਤੇ ਕੰਡਕਟਰ ਨੂੰ ਹਰਜਾਨਾ ਭਰਨ ਵਾਸਤੇ ਮਜਬੂਰ ਕਰਦੇ ਹਨ, ਜੋ ਕਿ ਬਿਲਕੁਲ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਵਪਾਰੀ ਤੇ ਸਵਾਰੀ ਆਪਣੇ ਸਾਮਾਨ ਦਾ ਖੁਦ ਖਿਆਲ ਰੱਖਣ, ਸਾਮਾਨ ਗੁੰਮ ਹੋਣ 'ਤੇ ਡਰਾਈਵਰ ਜਾਂ ਕੰਡਕਟਰ ਜ਼ਿੰਮੇਵਾਰ ਨਹੀਂ ਹੋਣਗੇ।
ਇਸ ਸਮੇਂ ਰੋਸ ਪ੍ਰਦਰਸ਼ਨ ਕਰਨ ਵਾਲਿਆਂ 'ਚ ਕੰਵਲਪ੍ਰੀਤ ਸਿੰਘ ਕੰਵਲ, ਲਖਬੀਰ ਸਿੰਘ ਫੌਜੀ, ਵਿਰਸਾ ਸਿੰਘ, ਲੱਖਾ ਸਿੰਘ ਸਰਾਂ, ਮੇਜਰ ਸਿੰਘ ਬਾਸਰਕੇ, ਗੁਰਦੇਵ ਸਿੰਘ, ਧਰਮ ਸਿੰਘ, ਸੁਖਵਿੰਦਰ ਸਿੰਘ ਵੇਰਕਾ, ਤਜਿੰਦਰ ਸਿੰਘ ਨਾਗ, ਹਰਭਜਨ ਸਿੰਘ, ਕੁਲਦੀਪ ਸਿੰਘ, ਜਸਵੰਤ ਸਿੰਘ, ਹਰਦੀਪ ਸਿੰਘ, ਹਰਜਿੰਦਰ ਸਿੰਘ, ਬਲਜੀਤ ਸਿੰਘ ਰੰਧਾਵਾ, ਲੱਖਾ ਸਿੰਘ ਨਿਜ਼ਾਮਪੁਰਾ, ਗੁਰਪ੍ਰੀਤ ਸਿੰਘ ਰਾਜੂ, ਵਿਜੇ ਕੁਮਾਰ, ਸਤਨਾਮ ਸਿੰਘ ਡਰਾਈਵਰ, ਗੁਲਜ਼ਾਰ ਸਿੰਘ ਤੇ ਬਲਵੰਤ ਸਿੰਘ ਤੋਂ ਇਲਾਵਾ ਹੋਰ ਵੀ ਨੁਮਾਇੰਦੇ ਹਾਜ਼ਰ ਸਨ।