ਕਾਂਗਰਸ ਸੇਵਾ ਦਲ ਵਲੋਂ ਮੋਦੀ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ
Sunday, Aug 26, 2018 - 02:16 PM (IST)
ਲੁਧਿਆਣਾ (ਨਰਿੰਦਰ) : ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਬੱਸ ਸਟੈਂਡ ਨੇੜੇ ਕਾਂਗਰਸ ਸੇਵਾ ਦਲ ਵਲੋਂ ਮੋਦੀ ਸਰਕਾਰ ਖਿਲਾਫ ਜੰਮ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਦੌਰਾਨ ਵੱਡੀ ਗਿਣਤੀ 'ਚ ਕਾਂਗਰਸ ਸੇਵਾ ਦਲ ਦੇ ਕਾਰਕੁੰਨਾਂ ਨੇ ਹਿੱਸਾ ਲਿਆ। ਇਸ ਦੌਰਾਨ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੋਸਟਰ ਸਾੜਿਆ ਤੇ ਆਪਣਾ ਰੋਸ ਜ਼ਾਹਰ ਕੀਤਾ।
ਪ੍ਰਦਰਸ਼ਨ ਦੌਰਾਨ ਕਾਂਗਰਸ ਸੇਵਾ ਦਲ ਦੇ ਪੰਜਾਬ ਪ੍ਰਧਾਨ ਨਿਰਮਲ ਕੈੜਾ ਨੇ ਕਿਹਾ ਕਿ 4 ਸਾਲਾਂ ਤੋਂ ਕੇਂਦਰ 'ਚ ਮੋਦੀ ਸਰਕਾਰ ਨੇ ਦੇਸ਼ ਦੇ ਲੋਕਾਂ ਨੂੰ ਸਿਰਫ ਗੁੰਮਰਾਹ ਕੀਤਾ ਹੈ। ਪਿਛਲੇ 4 ਸਾਲਾਂ ਦੌਰਾਨ ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ 'ਚ ਵਾਧਾ ਹੋ ਰਿਹਾ ਹੈ, ਜਿਸ ਨਾਲ ਆਮ ਲੋਕਾਂ ਦਾ ਜਿਊਣਾ ਮੁਸ਼ਕਲ ਹੋ ਗਿਆ ਹੈ। ਮੋਦੀ ਨੇ ਸੱਤਾ 'ਚ ਆਉਣ ਤੋਂ ਪਹਿਲਾਂ ਚੰਗੇ ਦਿਨਾਂ ਦਾ ਵਾਅਦਾ ਕੀਤਾ ਸੀ, ਕੀ ਇਹੀ ਚੰਗੇ ਦਿਨ ਹਨ। ਇਸ ਦੌਰਾਨ ਉਨ੍ਹਾਂ ਨੇ ਸਰਕਾਰ 'ਤੇ ਵਾਅਦੇ ਨਾ ਪੂਰਾ ਕਰਨ ਦਾ ਦੋਸ਼ ਲਾਇਆ ਤੇ ਨਾਲ ਹੀ ਉਨ੍ਹਾਂ ਨੇ ਨੋਟਬੰਦੀ ਤੇ ਜੀ. ਐੱਸ. ਟੀ. ਨੂੰ ਲੈ ਕੇ ਵੀ ਨਿਸ਼ਾਨਾ ਸਾਧਿਆ।
