ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ''ਤੇ ਨਗਰ ਕੌਂਸਲ ਖਿਲਾਫ ਮੁਜ਼ਾਹਰਾ

Tuesday, Feb 13, 2018 - 03:17 AM (IST)

ਧੂਰੀ, (ਸੰਜੀਵ ਜੈਨ)— ਗੰਦੇ ਪਾਣੀ ਦੀ ਨਿਕਾਸੀ ਨਾ ਹੋਣ 'ਤੇ ਭੜਕੇ ਵਾਰਡ ਨੰਬਰ 1 ਦੀ ਬਸੰਤ ਕਾਲੋਨੀ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੇ ਜ਼ਿਲਾ ਜਨਰਲ ਸਕੱਤਰ ਡਾ. ਅਨਵਰ ਭਸੌੜ ਦੀ ਅਗਵਾਈ ਹੇਠ ਨਗਰ ਕੌਂਸਲ ਖਿਲਾਫ ਰੋਸ ਮੁਜ਼ਾਹਰਾ ਕੀਤਾ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਨਗਰ ਕੌਂਸਲ ਅਤੇ ਪ੍ਰਸ਼ਾਸਨ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਇਸ ਮੌਕੇ 'ਆਪ' ਆਗੂ ਨੇ ਕਿਹਾ ਕਿ ਬਸੰਤ ਕਾਲੋਨੀ ਦੇ ਲੋਕਾਂ 'ਚ ਆਪਣੇ ਘਰਾਂ ਅੱਗੇ ਜਮ੍ਹਾ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਨੂੰ ਲੈ ਕੇ ਕਾਫੀ ਰੋਸ ਹੈ।  ਇਸ ਮੁਸ਼ਕਲ ਬਾਰੇ ਕਈ ਵਾਰ ਨਗਰ ਕੌਂਸਲ ਅਤੇ ਪ੍ਰਸ਼ਾਸਨ ਨੂੰ ਜਾਣੂ ਕਰਵਾਏ ਜਾਣ ਦੇ ਬਾਵਜੂਦ ਕਿਸੇ ਨੇ ਵੀ ਉਨ੍ਹਾਂ ਦੀ ਸਮੱਸਿਆ ਵੱਲ ਧਿਆਨ ਦੇਣਾ ਜ਼ਰੂਰੀ ਨਹੀਂ ਸਮਝਿਆ। ਇਸ ਗੰਦੇ ਪਾਣੀ ਕਾਰਨ ਮੁਹੱਲੇ ਦੇ ਕਈ ਲੋਕ ਬੀਮਾਰੀਆਂ ਦੇ ਸ਼ਿਕਾਰ ਹੋ ਚੁੱਕੇ ਹਨ ਅਤੇ ਮੁਹੱਲਾ ਵਾਸੀਆਂ ਨੂੰ ਹਰ ਸਮੇਂ ਇੱਥੇ ਕੋਈ ਨਾ ਕੋਈ ਭਿਆਨਕ ਬੀਮਾਰੀ ਫੈਲਣ ਦਾ ਡਰ ਸਤਾਉਂਦਾ ਰਹਿੰਦਾ ਹੈ। 
ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ : ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਬਸੰਤ ਕਾਲੋਨੀ ਦੇ ਵਾਸੀਆਂ ਦੀ ਇਸ ਗੰਭੀਰ ਸਮੱਸਿਆ ਦਾ ਜਲਦੀ ਕੋਈ ਹੱਲ ਨਾ ਕੀਤਾ ਗਿਆ ਤਾਂ ਤਿੱਖਾ ਸੰਘਰਸ਼ ਉਲੀਕਿਆ ਜਾਵੇਗਾ। 
ਇਸ ਮੌਕੇ ਹੋਰਨਾਂ ਤੋਂ ਇਲਾਵਾ ਕਰਮਵੀਰ ਸਿੰਘ, ਜਗਦੇਵ ਸਿੰਘ, ਅਮਰੀਕ ਸਿੰਘ, ਚੈਂਚਲ ਅਤੇ ਸੁਰਜੀਤ ਸਿੰਘ ਆਦਿ ਵੀ ਮੌਜੂਦ ਸਨ। 


Related News