ਭਗਤ ਸਿੰਘ ਕਾਲੋਨੀ ਤੋਂ ਅਗਵਾ ਹੋਏ ਬੱਚੇ ਦੇ ਨਾ ਮਿਲਣ ’ਤੇ ਪੁਲਸ ਖ਼ਿਲਾਫ਼ ਪ੍ਰਦਰਸ਼ਨ, ਐੱਫ. ਆਈ. ਆਰ. ਦਰਜ

Tuesday, Sep 22, 2026 - 09:09 AM (IST)

ਭਗਤ ਸਿੰਘ ਕਾਲੋਨੀ ਤੋਂ ਅਗਵਾ ਹੋਏ ਬੱਚੇ ਦੇ ਨਾ ਮਿਲਣ ’ਤੇ ਪੁਲਸ ਖ਼ਿਲਾਫ਼ ਪ੍ਰਦਰਸ਼ਨ, ਐੱਫ. ਆਈ. ਆਰ. ਦਰਜ

ਜਲੰਧਰ (ਸ. ਹ.) : ਸ਼ਹੀਦ ਭਗਤ ਸਿੰਘ ਕਾਲੋਨੀ ’ਚੋਂ ਕਥਿਤ ਤੌਰ ’ਤੇ ਅਗਵਾ ਹੋਏ ਬੱਚੇ ਦਾ ਕੋਈ ਸੁਰਾਗ ਨਾ ਮਿਲਣ ’ਤੇ ਬੱਚੇ ਦੇ ਪਰਿਵਾਰਕ ਮੈਂਬਰਾਂ ਅਤੇ ਸਮਰਥਕਾਂ ਨੇ ਕਾਲੋਨੀ ਦੇ ਬਾਹਰ ਧਰਨਾ ਦੇ ਦਿੱਤਾ। ਧਰਨੇ ਕਾਰਨ ਆਵਾਜਾਈ ਰੁਕ ਗਈ, ਜਿਸ ਦੇ ਬਾਅਦ ਥਾਣਾ ਨੰ. 1 ਦੀ ਪੁਲਸ ਮੌਕੇ ’ਤੇ ਪਹੁੰਚੀ। ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਇੰਨੇ ਦਿਨ ਬੀਤ ਜਾਣ ਦੇ ਬਾਅਦ ਵੀ ਪੁਲਸ ਵਲੋਂ ਉੱਚਿਤ ਕਾਰਵਾਈ ਨਹੀਂ ਕੀਤੀ ਗਈ, ਜਿਸ ਕਾਰਨ ਬੱਚੇ ਦਾ ਕੋਈ ਸੁਰਾਗ ਨਹੀਂ ਲੱਗਾ। ਉਥੇ ਹੀ ਪੁਲਸ ਨੇ ਬੱਚੇ ਦੇ ਪਰਿਵਾਰਕ ਮੈਂਬਰਾਂ ਨੂੰ ਭਰੋਸਾ ਦੇ ਕੇ ਧਰਨਾ ਚੁੱਕਵਾ ਦਿੱਤਾ ਅਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਲਿਆ।

ਇਹ ਵੀ ਪੜ੍ਹੋ : ਜੇਲ੍ਹ ਵਿਚੋਂ ਬਾਹਰ ਕਢਵਾਉਣ ਲਈ ਸਕੇ ਭਰਾ ਨੇ ਭਰੀ ਜਾਅਲੀ ਜ਼ਮਾਨਤ, 2 ਗ੍ਰਿਫ਼ਤਾਰ

ਪੁਲਸ ਦਾ ਕਹਿਣਾ ਹੈ ਕਿ ਜਲਦ ਬੱਚੇ ਨੂੰ ਬਰਾਮਦ ਕਰ ਕੇ ਪਰਿਵਾਰਕ ਮੈਂਬਰਾਂ ਹਵਾਲੇ ਕੀਤਾ ਜਾਵੇਗਾ। ਜਾਣਕਾਰੀ ਦਿੰਦੇ ਹੋਏ ਸ਼ੰਕਰ ਅਤੇ ਮਮਤਾ ਦੇਵੀ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਉਹ ਹਰ ਰੋਜ਼ ਵਾਂਗ ਰਾਤ ਦਾ ਖਾਣਾ ਖਾ ਕੇ ਕਾਲੋਨੀ ਵਿਚ ਹੀ ਘਰ ਦੇ ਬਾਹਰ ਸੌਂ ਗਏ ਸਨ। ਉਨ੍ਹਾਂ ਦਾ 2 ਸਾਲ ਦਾ ਬੱਚਾ ਵੀ ਉਨ੍ਹਾਂ ਦੇ ਨਾਲ ਸੀ। ਦੋਸ਼ ਹੈ ਕਿ ਤੜਕੇ ਜਦੋਂ ਉਨ੍ਹਾਂ ਦੀ ਅੱਖ ਖੁੱਲ੍ਹੀ ਤਾਂ ਉਨ੍ਹਾਂ ਦਾ ਬੱਚਾ ਨਾਲ ਨਹੀਂ ਸੀ। ਆਲੇ-ਦੁਆਲੇ ਕਾਫੀ ਭਾਲ ਕੀਤੀ ਪਰ ਬੱਚੇ ਦਾ ਕੋਈ ਸੁਰਾਗ ਨਹੀਂ ਲੱਗਾ। ਇਸ ਸਬੰਧੀ ਥਾਣਾ ਨੰ. 1 ਦੀ ਪੁਲਸ ਨੂੰ ਸ਼ਿਕਾਇਤ ਦਿੱਤੀ ਗਈ ਸੀ। ਸ਼ੰਕਰ ਨੇ ਕਿਹਾ ਕਿ ਪੁਲਸ ਨੇ ਬੱਚੇ ਦੀ ਭਾਲ ਤਾਂ ਕੀ ਕਰਨੀ ਸੀ, ਇਸ ਕੇਸ ਵਿਚ ਐੱਫ. ਆਈ. ਆਰ. ਤੱਕ ਦਰਜ ਨਹੀਂ ਹੋਈ। ਕਾਫੀ ਦਿਨ ਬੀਤ ਜਾਣ ਤੋਂ ਬਾਅਦ ਵੀ ਬੱਚੇ ਦਾ ਕੁਝ ਪਤਾ ਨਹੀਂ ਲੱਗਾ ਤਾਂ ਬੱਚੇ ਦੇ ਪਰਿਵਾਰਕ ਮੈਂਬਰਾਂ ਨੇ ਕਾਲੋਨੀ ਦੇ ਬਾਹਰ ਧਰਨਾ ਲਾ ਦਿੱਤਾ। ਲਗਭਗ ਪੌਣਾ ਘੰਟਾ ਲੋਕ ਪ੍ਰਦਰਸ਼ਨ ਕਰਦੇ ਰਹੇ।

ਇਹ ਵੀ ਪੜ੍ਹੋ : ਹੁਣ ਪੈਟਰੋਲ ਪੰਪਾਂ 'ਤੇ ਕੱਟੇ ਜਾਣਗੇ ਚਾਲਾਨ! 1 ਅਕਤੂਬਰ ਤੋਂ ਬਦਲ ਜਾਣਗੇ ਨਿਯਮ

ਸੂਚਨਾ ਮਿਲਦੇ ਹੀ ਥਾਣਾ ਨੰ. 1 ਦੇ ਇੰਚਾਰਜ ਜਸਪਾਲ ਸਿੰਘ ਮੌਕੇ ’ਤੇ ਪਹੁੰਚੇ। ਉਨ੍ਹਾਂ ਬੱਚੇ ਦੇ ਪਰਿਵਾਰਕ ਮੈਂਬਰਾਂ ਨੂੰ ਭਰੋਸਾ ਦਿੱਤਾ ਕਿ ਸੀ. ਸੀ. ਟੀ. ਵੀ. ਕੈਮਰੇ ਛਾਣੇ ਜਾ ਰਹੇ ਹਨ। ਜੋ ਵੀ ਬੱਚੇ ਨੂੰ ਲੈ ਕੇ ਗਿਆ ਹੈ, ਉਸ ਦੀ ਭਾਲ ਕਰ ਕੇ ਉਸ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ ਅਤੇ ਬੱਚਾ ਉਨ੍ਹਾਂ ਦੇ ਹਵਾਲੇ ਕੀਤਾ ਜਵੇਗਾ। ਮਾਮਲਾ ਦਰਜ ਕਰ ਲਿਆ ਹੈ ਅਤੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Sandeep Kumar

Content Editor

Related News