GNDU ’ਚ ਰਾਖਵਾਂਕਰਨ ਕੋਟਾ ਘਟਾਉਣ ਦੇ ਵਿਰੋਧ ’ਚ ਰੋਸ ਪ੍ਰਦਰਸ਼ਨ, ਵਿਦਿਆਰਥੀਆਂ ਨੇ ਦਿੱਤੀ ਇਹ ਚਿਤਾਵਨੀ

Wednesday, Jul 10, 2024 - 05:55 PM (IST)

GNDU ’ਚ ਰਾਖਵਾਂਕਰਨ ਕੋਟਾ ਘਟਾਉਣ ਦੇ ਵਿਰੋਧ ’ਚ ਰੋਸ ਪ੍ਰਦਰਸ਼ਨ, ਵਿਦਿਆਰਥੀਆਂ ਨੇ ਦਿੱਤੀ ਇਹ ਚਿਤਾਵਨੀ

ਅੰਮ੍ਰਿਤਸਰ(ਜ.ਬ.)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵੱਖ-ਵੱਖ ਕੋਰਸਾਂ ਵਿਚ ਚੱਲ ਰਹੀ ਦਾਖ਼ਲਾ ਪ੍ਰਕਿਰਿਆ ਵਿਚ ਰਾਖਵਾਂਕਰਨ ਕੋਟਾ ਘਟਾਉਣ ਦੇ ਵਿਰੋਧ ਵਿਚ ਵਿਦਿਆਰਥੀ ਜਥੇਬੰਦੀ ਸੱਥ ਨੇ ਜੀ. ਐੱਨ. ਡੀ. ਯੂ. ਦੇ ਮੁੱਖ ਗੇਟ ’ਤੇ ਰੋਸ ਪ੍ਰਦਰਸ਼ਨ ਕਰਦਿਆਂ ਕਿਹਾ ਕਿ ਜੇਕਰ ਯੂਨੀਵਰਸਿਟੀ ਮੈਨੇਜਮੈਂਟ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਵੱਡੇ ਪੱਧਰ ’ਤੇ ਰੋਸ ਪ੍ਰਦਰਸ਼ਨ ਕਰਨਗੇ।

ਇਹ ਵੀ ਪੜ੍ਹੋ-ਕਿਸਾਨਾਂ ਨੂੰ ਸਤਾ ਰਿਹੈ ਉਜਾੜੇ ਦਾ ਡਰ, ਕੇਂਦਰੀ ਮੰਤਰੀ ਰਵਨੀਤ ਬਿੱਟੂ ਨਾਲ ਕੀਤੀ ਮੁਲਾਕਾਤ

ਵਿਦਿਆਰਥੀ ਜਥੇਬੰਦੀ ਸੱਥ ਦੇ ਆਗੂਆਂ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਇੱਥੇ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਨੂੰ ਪੇਂਡੂ ਕੋਟੇ ਤਹਿਤ 7 ਫੀਸਦੀ, 2 ਫੀਸਦੀ ਸਰਹੱਦੀ ਖੇਤਰ ਅਤੇ ਇਸ ਤੋਂ ਇਲਾਵਾ 4 ਫੀਸਦੀ ਅੱਤਵਾਦ 1984 ਦੇ ਦੰਗਿਆਂ ਪੀੜਤ ਪਰਿਵਾਰਾਂ ਦੇ ਬੱਚਿਆਂ ਨੂੰ ਰਾਖਵਾਂਕਰਨ ਦਿੱਤਾ ਜਾਂਦਾ ਸੀ ਪਰ ਇਹ ਰਾਖਵਾਂਕਰਨ ਕੋਟਾ 2021 ਤੋਂ ਬੰਦ ਕਰ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ- ਆਸਟ੍ਰੇਲੀਆ ਸੜਕ ਹਾਦਸੇ 'ਚ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ, 2 ਧੀਆਂ ਦਾ ਪਿਓ ਸੀ ਨੌਜਵਾਨ

ਵਿਦਿਆਰਥੀਆਂ ਨੇ ਕਿਹਾ ਕਿ ਉਹ ਇਸ ਦਾ ਲਗਾਤਾਰ ਵਿਰੋਧ ਕਰਦੇ ਆ ਰਹੇ ਹਨ ਪਰ ਪੰਜਾਬ ਦੀਆਂ ਹੋਰ ਯੂਨੀਵਰਸਿਟੀਆਂ ਨੇ ਇਸ ਰਿਜ਼ਰਵੇਸ਼ਨ ਕੋਟੇ ਨੂੰ ਕੁਝ ਹੋਰ ਕੋਟੇ ਵਿਚ ਬਦਲ ਕੇ ਵਿਦਿਆਰਥੀਆਂ ਨੂੰ ਦਾਖਲਾ ਦਿੱਤਾ ਹੈ, ਜਦਕਿ ਜੀ. ਐੱਨ. ਡੀ. ਯੂ. ਮੈਨੇਜਮੈਂਟ ਆਪਣੇ ਫੈਸਲੇ ’ਤੇ ਅੜੀ ਹੋਈ ਹੈ ਅਤੇ ਵਿਦਿਆਰਥੀਆਂ ਨੂੰ ਰਾਖਵੇਂਕਰਨ ਕੋਟੇ ਤਹਿਤ ਦਾਖਲਾ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਜੀ. ਐੱਨ. ਡੀ. ਯੂ ਮੈਨੇਜਮੈਂਟ ਨੇ ਵਿਦਿਆਰਥੀਆਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਉਹ ਕੈਂਪਸ ਦਾ ਘਿਰਾਓ ਕਰਕੇ ਵੱਡੇ ਪੱਧਰ ’ਤੇ ਰੋਸ ਪ੍ਰਦਰਸ਼ਨ ਕਰਨਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News