''ਆਪ'' ਛੱਡ ਭਾਜਪਾ ''ਚ ਸ਼ਾਮਲ ਹੋਣ ਵਾਲੇ ਰਿੰਕੂ ਤੇ ਸ਼ੀਤਲ ਦੇ ਘਰ ਦੇ ਬਾਹਰ ''ਆਪ'' ਆਗੂਆਂ ਨੇ ਕੀਤਾ ਪ੍ਰਦਰਸ਼ਨ
Wednesday, Mar 27, 2024 - 08:01 PM (IST)
ਜਲੰਧਰ- ਜਲੰਧਰ ਤੋਂ ਮੌਜੂਦਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਪੱਛਮੀ ਹਲਕੇ ਤੋਂ ਵਿਧਾਇਕ ਸ਼ੀਤਲ ਅੰਗੁਰਾਲ 'ਆਮ ਆਦਮੀ ਪਾਰਟੀ' ਛੱਡ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਇਸ ਸਬੰਧੀ ਅੱਜ ਬਸਤੀ ਦਾਨਿਸ਼ਮੰਦਾਂ ਚੌਕ ਵਿੱਚ ‘ਆਪ’ ਵਰਕਰਾਂ ਵੱਲੋਂ ਧਰਨਾ ਦਿੱਤਾ ਗਿਆ। ਇਸ ਦੌਰਾਨ ਸਿਟੀ ਪੁਲਸ ਨੇ ਰਿੰਕੂ ਅਤੇ ਅੰਗੁਰਾਲ ਦੇ ਘਰ ਅਤੇ ਦਫ਼ਤਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਹੈ।
ਇਹ ਰੋਸ ਪ੍ਰਦਰਸ਼ਨ ਲੋਕ ਸਭਾ ਚੋਣਾਂ ਤੋਂ ਇਕਦਮ ਪਹਿਲਾਂ ਪਾਰਟੀ ਛੱਡਣ ਕਾਰਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਪੁਲਸ ਨੇ ਭਾਰੀ ਫੋਰਸ ਤਾਇਨਾਤ ਕਰ ਦਿੱਤੀ ਹੈ। ਧਰਨੇ ਵਿੱਚ ਕੈਬਨਿਟ ਮੰਤਰੀ ਬਲਕਾਰ ਸਿੰਘ, ਜਲੰਧਰ ਕੇਂਦਰੀ ਤੋਂ ਵਿਧਾਇਕ ਰਮਨ ਅਰੋੜਾ, ਨਕੋਦਰ ਤੋਂ ‘ਆਪ’ ਵਿਧਾਇਕ ਇੰਦਰਜੀਤ ਕੌਰ ਸਮੇਤ ਹੋਰ ਵੱਡੇ ਆਗੂਆਂ ਨੇ ਸ਼ਮੂਲੀਅਤ ਕੀਤੀ।
ਇਹ ਵੀ ਪੜ੍ਹੋ- ਰਵਨੀਤ ਬਿੱਟੂ ਦੇ ਭਾਜਪਾ 'ਚ ਸ਼ਾਮਲ ਹੋਣ ਦੀ ਖ਼ਬਰ ਸੁਣ ਹੈਰਾਨ ਰਹਿ ਗਏ ਕਾਂਗਰਸੀ, ਚੰਡੀਗੜ੍ਹ ਤੋਂ ਲੜ ਸਕਦੇ ਨੇ ਚੋਣ
ਪੰਜਾਬ ਦੇ ਨਗਰ ਨਿਗਮ ਮੰਤਰੀ ਬਲਕਾਰ ਸਿੰਘ ਆਪਣੀ ਟੀਮ ਨਾਲ ਰਿੰਕੂ ਅਤੇ ਅੰਗੁਰਾਲ ਦੇ ਘਰ ਦੇ ਬਾਹਰ ਧਰਨੇ ਵਿੱਚ ਸ਼ਾਮਲ ਹੋਣ ਲਈ ਪੁੱਜੇ। ਮੰਤਰੀ ਬਲਕਾਰ ਸਿੰਘ ਨੇ ਕਿਹਾ, ''ਸਾਰੇ ਆਗੂਆਂ ਨੂੰ ਸਹੀ ਪਾਰਟੀ 'ਚ ਸ਼ਾਮਲ ਹੋਣ ਦਾ ਅਧਿਕਾਰ ਹੈ। ਪਰ ਦੋਵਾਂ ਆਗੂਆਂ ਨੇ ਪਾਰਟੀ ਦਾ ਸਾਥ ਨਹੀਂ ਦਿੱਤਾ।''
ਪਾਰਟੀ ਨੇ ਸੰਸਦ ਮੈਂਬਰ ਰਿੰਕੂ 'ਤੇ ਭਰੋਸਾ ਕੀਤਾ ਸੀ ਅਤੇ ਉਨ੍ਹਾਂ ਨੂੰ ਮੁੜ ਜਲੰਧਰ ਤੋਂ ਆਪਣਾ ਉਮੀਦਵਾਰ ਐਲਾਨਿਆ ਸੀ, ਪਰ ਦੋਵਾਂ ਆਗੂਆਂ ਨੇ ਸਾਡੀ ਪਾਰਟੀ ਨਾਲ ਧੋਖਾ ਕੀਤਾ। ਬੀਤੇ ਦਿਨ ਹੋਈ ਮੀਟਿੰਗ ਵਿੱਚ ਵੀ ਪਾਰਟੀ ਨੇ ਰਿੰਕੂ ਨੂੰ ਚੋਣ ਲੜਨ ਲਈ ਪ੍ਰੇਰਿਆ ਸੀ। ਪਰ ਰਿੰਕੂ ਅਤੇ ਅੰਗੁਰਾਲ ਪਾਰਟੀ ਦੀਆਂ ਉਮੀਦਾਂ 'ਤੇ ਖਰੇ ਨਹੀਂ ਉਤਰੇ।
ਇਹ ਵੀ ਪੜ੍ਹੋ- ਕਾਂਗਰਸ ਦਾ 'ਹੱਥ' ਛੱਡ ਕੇ ਭਾਜਪਾ 'ਚ ਸ਼ਾਮਲ ਹੋਣ ਤੋਂ ਬਾਅਦ ਰਵਨੀਤ ਬਿੱਟੂ ਦਾ ਪਹਿਲਾ ਬਿਆਨ ਆਇਆ ਸਾਹਮਣੇ
‘ਆਪ’ ਪੰਜਾਬ ਦੇ ਮੀਤ ਪ੍ਰਧਾਨ ਜਸਵੀਰ ਸਿੰਘ ਰਾਜਾ ਗਿੱਲ ਨੇ ਕਿਹਾ ਕਿ ਇਹ ਧਰਨਾ ਰਿੰਕੂ ਅਤੇ ਅੰਗੁਰਾਲ ਖ਼ਿਲਾਫ਼ ਹੀ ਕੀਤਾ ਜਾ ਰਿਹਾ ਹੈ। ਰਾਜਾ ਗਿੱਲ ਨੇ ਕਿਹਾ, ''ਸਾਡੀ ਪਾਰਟੀ ਨੇ ਰਿੰਕੂ 'ਤੇ ਭਰੋਸਾ ਜਤਾਇਆ ਸੀ। ਸਾਰੀ ਪਾਰਟੀ ਨੇ ਮਿਲ ਕੇ ਮਿਹਨਤ ਕੀਤੀ। ਜਿਸ ਕਾਰਨ ਰਿੰਕੂ ਜਲੰਧਰ ਲੋਕ ਸਭਾ ਸੀਟ ਤੋਂ ਜਿੱਤ ਗਏ। ਪਰ ਰਿੰਕੂ ਦੇ ਭਾਜਪਾ ਵਿੱਚ ਸ਼ਾਮਲ ਹੋਣ ਨਾਲ ਸਾਡੀ ਮਿਹਨਤ ਬਰਬਾਦ ਹੋ ਗਈ ਹੈ।''
ਜਸਬੀਰ ਸਿੰਘ ਗਿੱਲ ਨੇ ਕਿਹਾ, ''ਭਾਜਪਾ ਸਰਕਾਰ ਨੇ ਆਗੂਆਂ ਨੂੰ ਡਰਾਇਆ-ਧਮਕਾਇਆ ਹੈ। ਈਡੀ ਦੀ ਵਰਤੋਂ ਲੋਕਾਂ ਨੂੰ ਡਰਾਉਣ ਲਈ ਕੀਤੀ ਜਾ ਰਹੀ ਹੈ। ਸ਼ੀਤਲ ਨੇ ਕੇਂਦਰੀ ਮੰਤਰੀ ਅਮਿਤ ਸ਼ਾਹ 'ਤੇ ਗੰਭੀਰ ਦੋਸ਼ ਲਾਏ ਸਨ ਕਿ ਉਨ੍ਹਾਂ ਨੂੰ 25 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਗਈ ਸੀ। ਪਰ ਹੁਣ ਉਹ ਜਾ ਕੇ ਉਸੇ ਪਾਰਟੀ ਵਿਚ ਸ਼ਾਮਲ ਹੋ ਗਿਆ ਹੈ। ਗਿੱਲ ਨੇ ਅੱਗੇ ਕਿਹਾ, ''ਦੋਵੇਂ ਆਗੂ ਪਾਰਟੀ ਦੇ ਗੱਦਾਰ ਹਨ।''
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e