ਪੰਚਾਇਤ ਸਕੱਤਰਾਂ ਵੱਲੋਂ ਪ੍ਰਸ਼ਾਸਨ ਖਿਲਾਫ ਰੋਸ ਪ੍ਰਦਰਸ਼ਨ

Saturday, Jan 13, 2018 - 04:09 AM (IST)

ਬਟਾਲਾ, (ਬੇਰੀ)- ਬਲਾਕ ਬਟਾਲਾ 'ਚ ਕੰਮ ਕਰਦੇ ਸਮੂਹ ਪੰਚਾਇਤ ਸਕੱਤਰਾਂ ਨੇ ਪਿਛਲੇ ਮਹੀਨਿਆਂ ਤੋਂ ਤਨਖਾਹਾਂ ਨਾਲ ਮਿਲਣ ਕਰ ਕੇ ਬੀ. ਡੀ. ਪੀ. ਓ. ਦਫਤਰ ਬਟਾਲਾ ਵਿਖੇ ਰੋਸ ਪ੍ਰਦਰਸ਼ਨ ਕੀਤਾ ਹੈ। 
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮੂਹ ਪੰਚਾਇਤ ਸਕੱਤਰਾਂ ਨੇ ਦੱਸਿਆ ਕਿ ਵਿਭਾਗ ਵੱਲੋਂ ਪੰਚਾਇਤ ਸਕੱਤਰਾਂ ਨੂੰ ਪਿਛਲੇ 7 ਮਹੀਨਿਆਂ ਤੋਂ ਤਨਖਾਹਾਂ ਤੇ ਹੋਰ ਬਣਦੇ ਭੱਤੇ ਨਹੀਂ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਿਭਾਗ ਪੰਚਾਇਤ ਸਕੱਤਰਾਂ ਕੋਲੋਂ ਮਹਿਕਮੇ ਦੇ ਕੰਮਾਂ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਕੰਮ ਲੈ ਰਿਹਾ ਹੈ। ਉਨ੍ਹਾਂ ਕਿਹਾ ਕਿ ਤਨਖਾਹਾਂ ਨਾ ਮਿਲਣ ਕਰਕੇ ਪੰਚਾਇਤ ਸਕੱਤਰਾਂ ਨੂੰ ਮਾਨਸਿਕ ਪ੍ਰੇਸ਼ਾਨੀ ਅਤੇ ਹੋਰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਘਰਾਂ ਦੇ ਖਰਚੇ ਚਲਾਉਣ 'ਚ ਕਾਫੀ ਮੁਸ਼ਕਲਾਂ ਵੀ ਆ ਰਹੀਆਂ ਹਨ। ਸਮੂਹ ਪੰਚਾਇਤ ਸਕੱਤਰਾਂ ਨੇ ਸਬੰਧਿਤ ਵਿਭਾਗ ਤੋਂ ਮੰਗ ਕੀਤੀ ਕਿ ਉਨ੍ਹਾਂ ਦੀਆਂ ਤਨਖਾਹਾਂ ਦਿੱਤੀਆਂ ਜਾਣ ਤਾਂ ਜੋ ਉਹ ਆਪਣੇ ਘਰ ਦਾ ਗੁਜ਼ਾਰਾ ਕਰ ਸਕਣ। 
ਇਸ ਸਮੇਂ ਪੰਚਾਇਤ ਅਫਸਰ ਹਰਦੇਵ ਸਿੰਘ, ਪੰਚਾਇਤ ਸਕੱਤਰ ਮਨਜਿੰਦਰ ਸਿੰਘ, ਹਰਵਿੰਦਰ ਸਿੰਘ, ਗੁਰਦਰਸ਼ਨ ਸਿੰਘ, ਸੁਰਜੀਤ ਸਿੰਘ, ਰਣਜੀਤ ਸਿੰਘ, ਗੁਰਪ੍ਰੀਤ ਸਿੰਘ, ਹਰਵਿੰਦਰ ਸਿੰਘ, ਕੁਲਵਿੰਦਰ ਸਿੰਘ, ਗੁਰਮੀਤ ਸਿੰਘ, ਮੁਖਤਾਰ ਸਿੰਘ, ਨਰਿੰਦਰ ਸਿੰਘ, ਸਤਿੰਦਰ ਸਿੰਘ, ਸੁਖਜੀਤ ਸਿੰਘ, ਜਗਰੂਪ ਸਿੰਘ, ਸੁਖਵਿੰਦਰ ਸਿੰਘ, ਪਰਮਵੀਰ ਸਿੰਘ, ਜਤਿੰਦਰ ਕੌਰ, ਰਵਿੰਦਰ ਕੌਰ ਸਾਰੇ ਪੰਚਾਇਤ ਸਕੱਤਰ ਹਾਜ਼ਰ ਸਨ।


Related News