ਪੰਜਾਬ ਰੋਡਵੇਜ਼ ਯੂਨੀਅਨ ਵੱਲੋਂ ਸਰਕਾਰ ਖਿਲਾਫ਼ ਪ੍ਰਦਰਸ਼ਨ

Tuesday, Jan 30, 2018 - 02:07 AM (IST)

ਪੰਜਾਬ ਰੋਡਵੇਜ਼ ਯੂਨੀਅਨ ਵੱਲੋਂ ਸਰਕਾਰ ਖਿਲਾਫ਼ ਪ੍ਰਦਰਸ਼ਨ

ਹੁਸ਼ਿਆਰਪੁਰ, (ਘੁੰਮਣ)- ਪੰਜਾਬ ਰੋਡਵੇਜ਼ ਇੰਪਲਾਈਜ਼ ਯੂਨੀਅਨ ਆਜ਼ਾਦ ਦੀ ਮੀਟਿੰਗ ਪ੍ਰਦੇਸ਼ ਪ੍ਰਧਾਨ ਰਾਜਿੰਦਰ ਸਿੰਘ ਦੀ ਅਗਵਾਈ ਹੇਠ ਹੋਈ, ਜਿਸ 'ਚ ਸਮੂਹ ਵਰਕਰਾਂ ਨੇ ਹਿੱਸਾ ਲਿਆ। ਇਸ ਮੌਕੇ ਆਗੂਆਂ ਨੇ ਕਿਹਾ ਕਿ ਮੌਜੂਦਾ ਕਾਂਗਰਸ ਸਰਕਾਰ ਵੀ ਉਨ੍ਹਾਂ ਦੀਆਂ ਜਾਇਜ਼ ਮੰਗਾਂ ਪ੍ਰਤੀ ਟਾਲ ਮਟੋਲ ਦੀ ਨੀਤੀ ਅਪਣਾ ਰਹੀ ਹੈ, ਜਿਸ ਕਾਰਨ ਰੋਡਵੇਜ਼ ਮੁਲਾਜ਼ਮਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਸਾਡੀਆਂ ਜਾਇਜ਼ ਮੰਗਾਂ ਨੂੰ ਜਲਦ ਪ੍ਰਵਾਨ ਨਾ ਕੀਤਾ ਗਿਆ ਤਾਂ ਰਾਜ ਦੇ ਸਾਰੇ 18 ਡਿੱਪੂਆਂ 'ਚ ਚੱਕਾ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਮੌਕੇ ਬਲਜੀਤ ਸਿੰਘ, ਨਰਿੰਦਰ ਸਿੰਘ, ਰਾਜਿੰਦਰ ਸਿੰਘ, ਦਵਿੰਦਰ ਸਿੰਘ, ਹਰਵਿੰਦਰ ਸਿੰਘ, ਅਜੀਤ ਸਿੰਘ, ਅਮਰਜੀਤ ਸਿੰਘ, ਲਖਵਿੰਦਰ ਸਿੰਘ, ਇਕਬਾਲ ਸਿੰਘ ਆਦਿ ਹਾਜ਼ਰ ਸਨ।


Related News