ਲਖਮੀਰਪੁਰ ਖੀਰੀ ਦੀ ਘਟਨਾ ਨੂੰ ਲੈ ਕੇ ਕਿਸਾਨਾਂ ’ਚ ਭਾਰੀ ਰੋਸ

Monday, Oct 04, 2021 - 02:56 PM (IST)

ਲਖਮੀਰਪੁਰ ਖੀਰੀ ਦੀ ਘਟਨਾ ਨੂੰ ਲੈ ਕੇ ਕਿਸਾਨਾਂ ’ਚ ਭਾਰੀ ਰੋਸ

ਚੀਮਾ ਮੰਡੀ (ਗੋਇਲ) : ਉੱਤਰ ਪ੍ਰਦੇਸ਼ ਦੇ ਲਖਮੀਰਪੁਰ ਖੀਰੀ ਵਿੱਚ ਕਿਸਾਨਾਂ ਦੀ ਮੌਤ ਦੇ ਰੋਸ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਇਕਾਈ ਸ਼ਾਹਪੁਰ ਕਲਾਂ ਦੇ ਪ੍ਰਧਾਨ ਗੁਰਮੇਲ ਸਿੰਘ ਸ਼ਾਹਪੁਰ ਦੀ ਅਗਵਾਈ ਵਿੱਚ ਸ਼ਾਹਪੁਰ ਕਲਾਂ ਵਿਖੇ  ਭਾਜਪਾ ਸਰਕਾਰ ਦਾ ਵਿਰੋਧ ਕੀਤਾ ਗਿਆ। ਇਸ ਦੌਰਾਨ ਮੋਦੀ ਦਾ ਪੂਤਲਾ ਫੂਕ ਮੁਜਾਹਰਾ ਕਰਕੇ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ । 

PunjabKesari

ਭਾਜਪਾ ਆਗੂਆਂ ਦੀ ਵਧੀਕੀ ਬਰਦਾਸ਼ਤ ਨਹੀਂ ਕਰਾਂਗੇ : ਕਿਸਾਨ ਆਗੂ
ਉਤਰ ਪ੍ਰਦੇਸ਼ ਦੇ ਲਖਮੀਰਪੁਰ ਖੀਰੀ ਵਿੱਚ ਕੇਂਦਰ ਸਰਕਾਰ ਵੱਲੋਂ ਬਣਾਏ ਗਏ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨਾਲ ਸਰਕਾਰ ਦੀ ਸ਼ਹਿ ’ਤੇ ਭਾਜਪਾ ਆਗੂਆਂ ਵੱਲੋਂ ਕੀਤੀ ਗਈ ਵਧੀਕੀ ਬਰਦਾਸ਼ਤ ਨਹੀਂ ਕਰਾਂਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਇਕਾਈ ਚੀਮਾ ਦੇ ਆਗੂਆਂ ਵੱਲੋਂ ਖੀਰੀ ਦੀ ਘਟਨਾ ਦੇ ਰੋਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅਰਥੀ ਫੂਕ ਮੁਜਾਹਰਾ ਕਰਦੀਆਂ ਕੀਤਾ। ਇਸ ਮੌਕੇ ਉਨ੍ਹਾਂ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਕਿਹਾ ਕਿ ਸਰਕਾਰ ਦੀ ਸ਼ਹਿ ’ਤੇ ਕਿਸਾਨਾਂ ’ਤੇ ਕੀਤੀ ਜਾ ਰਹੀ ਵਧੀਕੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਕਿਸਾਨਾਂ ਅਤੇ ਕਿਸਾਨ ਬੀਬੀਆਂ ਵੱਲੋਂ ਪਹਿਲਾਂ ਪਿੰਡ ਦੀਆਂ ਗਲੀਆਂ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਰੋਸ ਮਾਰਚ ਵੀ ਕੀਤਾ ਗਿਆ। 

PunjabKesari

ਦੱਸ ਦਈਏ ਕਿ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ’ਚ ਕੇਂਦਰੀ ਗ੍ਰਹਿ ਮੰਤਰੀ ਅਤੇ ਯੂ. ਪੀ. ਦੇ ਉੱਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਦੇ ਪ੍ਰੋਗਰਾਮ ਦਾ ਵਿਰੋਧ ਕਰ ਰਹੇ ਸੜਕ ਕੰਢੇ ਖੜ੍ਹੇ ਕਿਸਾਨਾਂ ’ਤੇ ਗੱਡੀ ਚੜ੍ਹਾ ਦਿੱਤੀ ਗਈ ਸੀ, ਜਿਸ ’ਚ 4 ਕਿਸਾਨਾਂ ਦੀ ਮੌਤ ਹੋ ਗਈ ਅਤੇ ਕਈ ਜ਼ਖ਼ਮੀ ਹੋ ਗਏ ਸਨ। ਸਥਾਨਕ ਚਸ਼ਮਦੀਦਾਂ ਮੁਤਾਬਕ ਇਸ ਗੱਡੀ ’ਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਟੇਨੀ ਦਾ ਪੁੱਤਰ ਤੇ ਉਨ੍ਹਾਂ ਦੇ ਹੋਰ ਨਜ਼ਦੀਕੀ ਸਵਾਰ ਸਨ। 


author

Anuradha

Content Editor

Related News