ਬਠਿੰਡਾ ਵਿਖੇ ਹਨੂਮਾਨ ਚਾਲੀਸਾ ਦੀ ਬੇਅਦਬੀ, ਪਾਠ ਅਗਨ ਭੇਟ ਕਰ ਕਿਲੇ ਦੇ ਕੋਲ ਸੁੱਟੇ ਪੰਨੇ
Tuesday, May 17, 2022 - 10:43 AM (IST)
ਬਠਿੰਡਾ (ਵਰਮਾ) : ਸੋਮਵਾਰ ਦੇਰ ਸ਼ਾਮ ਕੁਝ ਸ਼ਰਾਰਤੀ ਅਨਸਰਾਂ ਨੇ ਕਿਲੇ ਦੇ ਕੋਲ ਹੀ ਹਨੂਮਾਨ ਚਾਲੀਸਾ ਦਾ ਪਾਠ ਅਗਨ ਭੇਟ ਕਰ ਕੇ ਕਿਲੇ ਦੇ ਕੋਲ ਹੀ ਸੁੱਟ ਦਿੱਤਾ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਭਾਰੀ ਪੁਲਸ ਫੋਰਸ ਮੌਕੇ ’ਤੇ ਪਹੁੰਚ ਗਈ। ਇਸ ਦੇ ਨਾਲ ਹੀ ਫਿੰਗਰ ਐਕਸਪਰਟ ਦੀ ਟੀਮ ਨੇ ਸੜੇ ਹੋਏ ਪੰਨਿਆਂ ਨੂੰ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹਿੰਦੂ ਜਥੇਬੰਦੀ ਦੇ ਆਗੂਆਂ ਸੁਖਪਾਲ ਸਰਾਂ ਅਤੇ ਸੰਦੀਪ ਅਗਰਵਾਲ ਨੇ ਦੱਸਿਆ ਕਿ ਉਨ੍ਹਾਂ ਨੂੰ ਦੇਰ ਸ਼ਾਮ ਸੂਚਨਾ ਮਿਲੀ ਸੀ ਕਿ ਕਿਸੇ ਅਣਪਛਾਤੇ ਵਿਅਕਤੀ ਨੇ ਹਨੂਮਾਨ ਚਾਲੀਸਾ ਦੇ ਪਾਠ ਦਾ ਭੋਗ ਪਾ ਕੇ ਕਿਲੇ ਦੇ ਨੇੜੇ ਹੀ ਸੁੱਟ ਦਿੱਤਾ ਹੈ।
ਇਹ ਵੀ ਪੜ੍ਹੋ : ਟ੍ਰੈਕਟਰ ਥੱਲੇ ਆਉਣ ਕਾਰਨ 7 ਸਾਲਾ ਬੱਚੀ ਦੀ ਮੌਤ, ਪਿਤਾ ਨੇ ਜਤਾਇਆ ਕਤਲ ਦਾ ਖ਼ਦਸ਼ਾ
ਉਨ੍ਹਾਂ ਦੱਸਿਆ ਕਿ ਘਟਨਾ ਦੀ ਸੂਚਨਾ ਤੁਰੰਤ ਪੁਲਸ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਉਹ ਮੌਕੇ ’ਤੇ ਪਹੁੰਚੇ। ਸਰਨ ਅਤੇ ਅਗਰਵਾਲ ਨੇ ਦੱਸਿਆ ਕਿ ਹਨੂਮਾਨ ਚਾਲੀਸਾ ਦੇ ਪੰਨੇ ਪੂਰੀ ਤਰ੍ਹਾਂ ਸੁਆਹ ਹੋ ਗਏ ਹਨ ਅਤੇ ਅੱਧ ਸੜੇ ਹੋਏ ਕੁਝ ਪੰਨੇ ਪੁਲਸ ਨੇ ਜ਼ਬਤ ਕਰ ਲਏ ਹਨ। ਦੋਵਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ੱਕ ਹੈ ਕਿ ਕਿਸੇ ਅਣਪਛਾਤੇ ਮੁਲਜ਼ਮਾਂ ਨੇ ਸ਼ਹਿਰ ਦਾ ਮਾਹੌਲ ਖਰਾਬ ਕਰਨ ਦੇ ਮਕਸਦ ਨਾਲ ਉਕਤ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਐੱਸ. ਐੱਸ. ਪੀ. ਜੇ ਇਲਨਜ਼ੇਲੀਅਨ ਨੇ ਕਿਹਾ ਕਿ ਪੁਲਸ ਪੂਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਪੁਲਸ ਜਾਂਚ ਤੋਂ ਬਾਅਦ ਹੀ ਅਸਲ ਦੋਸ਼ੀਆਂ ਤੱਕ ਪਹੁੰਚ ਸਕੇਗੀ। ਉਨ੍ਹਾਂ ਕਿਹਾ ਕਿ ਪੁਲਸ ਪੂਰੀ ਤਨਦੇਹੀ ਨਾਲ ਉਕਤ ਘਟਨਾ ਦੇ ਦੋਸ਼ੀਆਂ ਤੱਕ ਪਹੁੰਚਣ ਦੀ ਕੋਸ਼ਿਸ਼ ਕਰ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ