ਅਗਨੀਪਥ ਯੋਜਨਾ : 'ਲੁਧਿਆਣਾ ਰੇਲਵੇ ਸਟੇਸ਼ਨ' 'ਤੇ ਤੋੜ-ਭੰਨ, ਰੋਕੀਆਂ ਗਈਆਂ ਟਰੇਨਾਂ (ਤਸਵੀਰਾਂ)
Saturday, Jun 18, 2022 - 12:08 PM (IST)
ਲੁਧਿਆਣਾ (ਵੈੱਬ ਡੈਸਕ, ਗੌਤਮ) : ਕੇਂਦਰ ਸਰਕਾਰ ਦੀ 'ਅਗਨੀਪਥ ਭਰਤੀ ਯੋਜਨਾ' ਨੂੰ ਲੈ ਕੇ ਨੌਜਵਾਨਾਂ ਵੱਲੋਂ ਲੁਧਿਆਣਾ ਰੇਲਵੇ ਸਟੇਸ਼ਨ 'ਤੇ ਵਿਰੋਧ ਪ੍ਰਗਟ ਕੀਤਾ ਗਿਆ। ਨੌਜਵਾਨਾਂ ਨੇ ਪਲੇਟਫਾਰਮਾਂ 'ਤੇ ਸਥਿਤ ਸਾਰੇ ਦਫ਼ਤਰਾਂ ਦੇ ਸ਼ੀਸ਼ੇ ਤੋੜਦੇ ਹੋਏ ਨਾਅਰੇਬਾਜ਼ੀ ਕੀਤੀ ਅਤੇ ਰੇਲਵੇ ਸਟੇਸ਼ਨ 'ਤੇ ਕਾਫੀ ਤੋੜ-ਭੰਨ ਕੀਤੀ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਇੱਥੇ ਭਾਰੀ ਪੁਲਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ।
ਇਸ ਦੇ ਨਾਲ ਲੁਧਿਆਣਾ ਤੋਂ ਲੰਘਣ ਵਾਲੀਆਂ ਸਾਰੀਆਂ ਟਰੇਨਾਂ ਨੂੰ ਰੋਕ ਦਿੱਤਾ ਗਿਆ ਹੈ। ਇਨ੍ਹਾਂ ਟਰੇਨਾਂ ਨੂੰ ਫਿਲੌਰ, ਢੰਡਾਰੀ ਅਤੇ ਜਲੰਧਰ ਆਦਿ 'ਚ ਰੋਕਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪ੍ਰਦਰਸ਼ਨ ਕਰਨ ਵਾਲੇ ਨੌਜਵਾਨ ਬੀਤੀ ਦੇਰ ਰਾਤ ਤੋਂ ਰੇਲਵੇ ਸਟੇਸ਼ਨ ਦੇ ਆਸ-ਪਾਸ ਮੌਜੂਦ ਸਨ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਸਿੱਧੂ ਮੂਸੇਵਾਲਾ ਵੱਲੋਂ ਗਾਇਆ ਗਾਣਾ 'ਬੰਬੀਹਾ ਬੋਲੇ' ਬਣਿਆ ਕਤਲ ਦਾ ਅਹਿਮ ਕਾਰਨ
ਜਿਵੇਂ ਹੀ ਉਨ੍ਹਾਂ ਨੂੰ ਪਤਾ ਲੱਗਿਆ ਕਿ ਸਟੇਸ਼ਨ 'ਤੇ ਪੁਲਸ ਦੀ ਮੌਜੂਦਗੀ ਨਹੀਂ ਹੈ ਤਾਂ ਉਨ੍ਹਾਂ ਨੇ ਤੁਰੰਤ ਤੋੜ-ਭੰਨ ਕਰਨੀ ਸ਼ੁਰੂ ਕਰ ਦਿੱਤੀ। ਤੋੜ-ਭੰਨ ਕਰਨ ਵਾਲੇ ਅੱਧਾ ਦਰਜਨ ਤੋਂ ਜ਼ਿਆਦਾ ਨੌਜਵਾਨਾਂ ਨੂੰ ਪੁਲਸ ਨੇ ਹਿਰਾਸਤ 'ਚ ਲੈ ਲਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ