ਪਾਕਿਸਤਾਨ ਦਾ ਪੁਤਲਾ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ

07/21/2017 2:08:23 AM

ਹੁਸ਼ਿਆਰਪੁਰ, (ਅਸ਼ਵਨੀ)- ਅਮਰੀਕਾ ਵੱਲੋਂ ਅੱਤਵਾਦੀਆਂ ਨੂੰ ਸੁਰੱਖਿਅਤ ਪਨਾਹਗਾਹ ਮੁਹੱਈਆ ਕਰਵਾਉਣ ਵਾਲੇ ਦੇਸ਼ਾਂ ਦੀ ਸੂਚੀ ਵਿਚ ਪਾਕਿਸਤਾਨ ਨੂੰ ਸ਼ਾਮਲ ਕਰਨ ਦੇ ਫੈਸਲੇ ਦਾ ਸਵਾਗਤ ਕਰਦਿਆਂ ਇੰਟਕ ਵੱਲੋਂ ਪਾਕਿਸਤਾਨ ਦੇ ਖਿਲਾਫ਼ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਤੇ ਜ਼ਿਲਾ ਇੰਟਕ ਪ੍ਰਧਾਨ ਕਰਮਵੀਰ ਬਾਲੀ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਹੁਣ ਪਾਕਿਸਤਾਨ ਨੂੰ ਸਬਕ ਸਿਖਾਉਣ ਲਈ ਕਿਸੇ ਵੀ ਤਰ੍ਹਾਂ ਦੀ ਢਿੱਲ ਨਹੀਂ ਵਰਤਣੀ ਚਾਹੀਦੀ। ਉਨ੍ਹਾਂ ਕਿਹਾ ਕਿ ਅੱਤਵਾਦੀਆਂ ਦੀ ਪਨਾਹਗਾਹ ਬਣੇ ਪਾਕਿਸਤਾਨ ਨੂੰ ਕਬਰਗਾਹ ਬਣਾਉਣ ਦਾ ਹੁਣ ਸਮਾਂ ਆ ਗਿਆ ਹੈ।  ਇਸ ਸਮੇਂ ਦੀਪ ਭੱਟੀ, ਸਤਵੰਤ ਸਿੰਘ, ਕ੍ਰਿਪਾਲ ਸਿੰਘ, ਲੋਚੀ ਕੁਮਾਰ, ਪ੍ਰਦੀਪ ਕੁਮਾਰ, ਵਿਪਨ ਕੁਮਾਰ, ਸੁਨੀਲ ਕੁਮਾਰ, ਅਮਰਜੀਤ ਸਿੰਘ, ਨੀਰਜ ਸ਼ਰਮਾ, ਅਸ਼ੋਕ ਕੁਮਾਰ, ਦੀਪਕ ਪਰਮਾਰ, ਨੀਟਾ ਰਾਜ ਆਦਿ ਨੇ ਕਿਹਾ ਕਿ ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਦੀਆਂ ਗਤੀਵਿਧੀਆਂ ਦਾ ਸੰਚਾਲਨ ਰਿਮੋਰਟ ਕੰਟਰੋਲ ਨਾਲ ਕਰ ਰਿਹਾ ਹੈ। ਉਨ੍ਹਾਂ ਨੇ ਪਾਕਿਸਤਾਨ ਦੇ ਖਿਲਾਫ਼ ਸਖ਼ਤ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ।