ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਵੱਲੋਂ ਐਕਸੀਅਨ ਦਫਤਰ ਅੱਗੇ ਧਰਨਾ

07/21/2018 8:12:51 AM

 ਫਾਜ਼ਿਲਕਾ (ਨਾਗਪਾਲ) - ਜਲ ਸਪਲਾਈ  ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਦੇ ਫੈਸਲੇ ਮੁਤਾਬਕ ਤਾਲਮੇਲ ਸੰਘਰਸ਼ ਕਮੇਟੀ ਫਾਜ਼ਿਲਕਾ ਵੱਲੋਂ ਅੱਜ ਸਥਾਨਕ ਐਕਸੀਅਨ ਦਫਤਰ ਅੱਗੇ ਧਰਨਾ ਲਾਇਆ ਗਿਆ, ਜਿਸ ਦੀ ਅਗਵਾਈ ਕਮੇਟੀ ਦੇ ਕਨਵੀਨਰ ਰਾਜਿੰਦਰ ਸਿੰਘ ਸੰਧੂ, ਚਡ਼ਤ ਸਿੰਘ ਅਤੇ ਗੁਰਮੀਤ ਸਿੰਘ ਆਲਮ ਕੇ ਨੇ ਕੀਤੀ।  ਹਾਜ਼ਰੀਨ ਨੂੰ ਸੰਬੋਧਨ ਕਰਦੇ ਹੋਏ ਵੱਖ-ਵੱਖ ਬੁਲਾਰਿਆਂ ਨੇ ਪੰਜਾਬ ਸਰਕਾਰ ਅਤੇ ਜਲ ਸਪਲਾਈ ਵਿਭਾਗ ਤੋਂ ਮੰਗ ਕੀਤੀ ਕਿ ਵਿਭਾਗ ਵੱਲੋਂ ਜਲ ਸਪਲਾਈ ਸਕੀਮਾਂ ਪੰਚਾਇਤਾਂ ਨੂੰ ਦੇਣੀਆਂ ਬੰਦ ਕੀਤੀਆਂ ਜਾਣ, ਪਹਿਲਾਂ ਪੰਚਾਇਤਾਂ ਨੂੰ ਦਿੱਤੀਆਂ ਸਕੀਮਾਂ ਵਾਪਸ ਲਈਆਂ ਜਾਣ, ਠੇਕੇ ਦੇ ਆਧਾਰ ’ਤੇ ਕੰਮ ਕਰਦੇ ਕਰਮਚਾਰੀਆਂ ਨੂੰ ਵਿਭਾਗ ਵਿਚ ਰੈਗੂਲਰ ਕੀਤਾ ਜਾਵੇ, ਡੀ. ਏ. ਦੀਆਂ ਕਿਸ਼ਤਾਂ ਜਾਰੀ ਕੀਤੀਆਂ ਜਾਣ, ਪੇ ਕਮਿਸ਼ਨ ਦੀ ਰਿਪੋਰਟ ਲਾਗੂ ਕੀਤੀ ਜਾਵੇ, ਫੀਲਡ ਕਰਮਚਾਰੀਆਂ ਦੇ ਸਰਵਿਸ ਰੂਲ ਬਣਾ ਕੇ ਤਰੱਕੀਆਂ ਕੀਤੀਆਂ ਜਾਣ।
ਉਨ੍ਹਾਂ ਕਿਹਾ ਕਿ ਜੇਕਰ ਮੰਗਾਂ ਦਾ ਜਲਦੀ ਨਿਪਟਾਰਾ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ। ਇਸ  ਸਮੇਂ  ਕਰਮਚਾਰੀਆਂ ਨੇ ਨਾਅਰੇਬਾਜ਼ੀ ਕਰ ਕੇ ਰੋਸ ਪ੍ਰਦਰਸ਼ਨ ਵੀ ਕੀਤਾ।  ਧਰਨੇ ’ਚ ਤਾਲਮੇਲ ਕਮੇਟੀ ਦੇ ਮੈਂਬਰ ਪਰਮਜੀਤ ਸਿੰਘ, ਫੁੱਮਣ ਸਿੰਘ, ਸੁਖਚੈਨ ਸਿੰਘ, ਸੁਰਿੰਦਰ ਪਾਲ, ਕੁਲਬੀਰ ਸਿੰਘ ਢਾਬਾ, ਵਿਜੈ ਕੁਮਾਰ, ਕ੍ਰਿਸ਼ਨ ਬਲਦੇਵ, ਜਸਵਿੰਦਰ ਸਿੰਘ, ਧਰਮਿੰਦਰ ਸਿੰਘ, ਸੁਮੇਰ ਸਿੰਘ, ਗੁਰਦੇਵ ਸਿੰਘ ਮੋਹਲਾ, ਪਵਨ ਕੁਮਾਰ, ਸਤਨਾਮ ਸਿੰਘ, ਗੁਰਮੀਤ ਸਿੰਘ ਆਲਮਕੇ, ਜਸਵਿੰਦਰ ਸਿੰਘ, ਰਜਿੰਦਰ ਸੰਧੂ, ਸੁਰਿੰਦਰ ਮਦਾਨ, ਸੁਖਦੇਵ ਮਸੀਹ, ਚਡ਼ਤ ਸਿੰਘ, ਬਲਦੇਵ ਰਾਜ ਤੇ ਹੋਰ ਹਾਜ਼ਰ ਸਨ।


Related News