ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਵੱਲੋਂ ਰੋਸ ਪ੍ਰਦਰਸ਼ਨ

Saturday, Jul 21, 2018 - 01:13 AM (IST)

ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਵੱਲੋਂ ਰੋਸ ਪ੍ਰਦਰਸ਼ਨ

ਬਟਾਲਾ, (ਬੇਰੀ)- ਅੱਜ ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ 26 ਨੰਬਰ ਰੈਸਟ ਹਾਊਸ ਪਰਿਸਰ ’ਚ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ ਵਿਚ ਵਿਸ਼ੇਸ਼ ਤੌਰ ’ਤੇ ਅੰਮ੍ਰਿਤਸਰ ਸਰਕਲ ਦੇ ਪ੍ਰਧਾਨ ਸਵਿੰਦਰਪਾਲ ਸਿੰਘ ਮੋਹਲੋਵਾਲੀ, ਇੰਜੀ. ਸੁਖਦੇਵ ਸਿੰਘ ਧਾਲੀਵਾਲ, ਹਜ਼ਾਰਾ ਸਿੰਘ ਗਿੱਲ ਅਤੇ ਇੰਜੀ. ਸਿਮਰਨਜੀਤ ਸਿੰਘ ਨੇ ਸ਼ਿਰਕਤ ਕੀਤੀ। ਮੀਟਿੰਗ ’ਚ ਨਵੀਂ ਚੋਣ ਕਰਨ ਸਬੰਧੀ ਮਹਿੰਦਰਪਾਲ, ਜੋਗਿੰਦਰ ਸਿੰਘ ਰੰਧਾਵਾ, ਮੱਸਾ ਸਿੰਘ, ਸੁਖਵਿੰਦਰ ਸਿੰਘ ਗਿੱਲ, ਜਰਨੈਲ ਸਿੰਘ, ਪ੍ਰਿਤਪਾਲ ਸਿੰਘ, ਕਰਮ ਸਿੰਘ ਜਫਰਵਾਲ ਨੇ ਵਿਚਾਰ-ਵਟਾਂਦਰਾ ਕੀਤਾ ਅਤੇ ਸਰਕਾਰ ਦੇ ਅਡ਼ੀਅਲ ਵਤੀਰੇ ਦੀ ਜ਼ੋਰਦਾਰ ਸ਼ਬਦਾਂ ’ਚ ਨਿੰਦਾ ਕੀਤੀ ਅਤੇ ਮੈਂਬਰਾਂ ਨੂੰ ਆਪਣੀਆਂ ਹੱਕੀ ਮੰਗਾਂ ਲਈ ਵੱਡੀ ਤੋਂ ਵੱਡੀ ਕੁਰਬਾਨੀ ਦੇਣ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ। 
ਇਸ  ਤੋਂ ਬਾਅਦ ਸੁਖਦੇਵ ਸਿੰਘ ਧਾਲੀਵਾਲ, ਹਜ਼ਾਰਾ ਸਿੰਘ ਗਿੱਲ, ਜੋਗਿੰਦਰ ਸਿੰਘ ਰੰਧਾਵਾ ਦੀ ਦੇਖ-ਰੇਖ ’ਚ ਸਬ-ਅਰਬਨ ਮੰਡਲ ਦੀ ਚੋਣ ਕੀਤੀ ਗਈ, ਜਿਸ ਵਿਚ ਮੱਸਾ ਸਿੰਘ ਨੱਤ ਨੂੰ ਪ੍ਰਧਾਨ, ਸੁਖਜਿੰਦਰ ਸਿੰਘ ਗਿੱਲ ਸਕੱਤਰ, ਪ੍ਰਿਤਪਾਲ ਸਿੰਘ ਸੀਨੀਅਰ ਮੀਤ ਪ੍ਰਧਾਨ, ਹਰਜਿੰਦਰ ਸਿੰਘ ਖਜ਼ਾਨਚੀ ਅਤੇ ਸਤਨਾਮ ਸਿੰਘ ਨੂੰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ। ਚੋਣ ਉਪਰੰਤ ਨਵੀਂ ਬਣੀ ਮੰਡਲ ਕਮੇਟੀ ਦੇ ਅਹੁਦੇਦਾਰਾਂ ਨੇ ਪੈਨਸ਼ਨਰਜ਼ ਦੀਅਾਂ  ਜਾਇਜ਼ ਮੰਗਾਂ ਪ੍ਰਤੀ ਸੰਜੀਦਗੀ ਨਾਲ ਪਹਿਰਾ ਦੇਣ ਦਾ ਪ੍ਰਣ ਕੀਤਾ। ਮੰਚ ਦਾ ਸੰਚਾਲਨ ਮਹਿੰਦਰਪਾਲ ਨੇ ਕੀਤਾ। ®ਇਸ ਮੌਕੇ ਬਲਵਿੰਦਰ ਸਿੰਘ ਚੌਧਰਪੁਰ, ਗੁਰਦਰਸ਼ਨ ਸਿੰਘ ਬਾਜਵਾ, ਸੁਖਦੇਵ ਸਿੰਘ ਚਾਹਲ, ਅਜੈਬ ਸਿੰਘ, ਹਰਕ੍ਰਿਪਾਲ ਸਿੰਘ, ਕੁਲਵੰਤ ਸਿੰਘ, ਸੰਤੋਖ ਸਿੰਘ ਰੰਧਾਵਾ, ਹਰਦੀਪ ਸਿੰਘ ਆਦਿ ਸ਼ਾਮਲ ਹੋਏ। 
 


Related News