ਪੇਂਡੂ ਮਜ਼ਦੂਰ ਤੇ ਕਿਰਤੀ ਕਿਸਾਨ ਯੂਨੀਅਨ ਵੱਲੋਂ ਰੋਸ ਰੈਲੀ

07/19/2018 7:37:54 AM

ਬਾਘਾਪੁਰਾਣਾ (ਰਾਕੇਸ਼) - ਪੇਂਡੂ ਮਜ਼ਦੂਰ ਯੂਨੀਅਨ, ਕਿਰਤੀ ਕਿਸਾਨ ਯੂਨੀਅਨ ਵੱਲੋਂ ਪਿੰਡ ਕੋਟਲਾ ਮਿਹਰ ਸਿੰਘ ਵਾਲਾ ਵਿਖੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਜਿਨ੍ਹਾਂ ’ਚ ਮਜ਼ਦੂਰਾਂ ਲਈ ਪਲਾਟ, ਕਿਸਾਨਾਂ ਦੀ ਕਰਜ਼ਾ ਮੁਆਫੀ ਅਤੇ ਪੇਂਡੂ ਮਜ਼ਦੂਰ ਯੂਨੀਅਨ ਦੇ ਜ਼ਿਲਾ ਸਕੱਤਰ ਮੰਗਾ ਸਿੰਘ  ਵੈਰੋਕੇ ’ਤੇ ਹੋਏ ਹਮਲੇ ਨੂੰ ਲੈ ਕੇ  ਰੋਸ ਮਾਰਚ ਕਰ ਕੇ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਰਾਮਾ ਸਿੰਘ, ਪਿਆਰਾ ਸਿੰਘ, ਅਮਨਦੀਪ ਸਿੰਘ  ਨੇ ਧਰਨੇ ਨੂੰ ਸੰਬੋਧਨ ਕਰਦਿਆਂ ਮਜ਼ਦੂਰ ਆਗੂ ਮੰਗਾ ਸਿੰਘ  ’ਤੇ ਹਮਲਾ ਕਰਨ ਵਾਲਿਆਂ  ਖਿਲਾਫ ਪਰਚਾ ਦਰਜ ਕਰਨ ਦੀ ਮੰਗ ਕੀਤੀ।
ਉਨ੍ਹਾਂ ਕਿਹਾ ਕਿ ਜੇਕਰ ਉਕਤ ਮਾਮਲੇ ਵਿਚ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ ਤਾਂ ਉਨ੍ਹਾਂ ਵੱਲੋਂ ਸੰਘਰਸ਼ ਵਿੱਢਿਆ ਜਾਵੇਗਾ, ਜਿਸ ਦੀ ਸਾਰੀ ਜ਼ਿੰਮੇਵਾਰੀ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਹੋਵੇਗੀ।  ਕਿਰਤੀ ਕਿਸਾਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ  ਢੁੱਡੀਕੇ ਨੇ ਕਿਹਾ ਕਿ ਕੈਪਟਨ ਸਰਕਾਰ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ  ਤੋਂ ਮੁੱਕਰ ਚੁੱਕੀ ਹੈ। ਇਸ ਮੌਕੇ ਜ਼ਿਲਾ ਆਗੂ ਬਲਕਰਨ ਸਿੰਘ  ਵੈਰੋਕੇ, ਜਨਰਲ ਸਕੱਤਰ ਕਰਮਜੀਤ ਸਿੰਘ  ਕੋਟਕਪੂਰਾ, ਮੱਘਰ ਸਿੰਘ  ਖਾਲਸਾ, ਜੰਟਾ ਸਿੰਘ, ਰਜਿੰਦਰ ਕੌਰ ਕੋਟਲਾ, ਰਿੰਕੂ, ਕੀਪਾ, ਸੱਤਪਾਲ ਸਿੰਘ, ਲਵ ਕੋਟਲਾ, ਰਾਜਾ ਸਿੰਘ  ਵੈਰੋਕੇ ਆਦਿ ਹਾਜ਼ਰ ਸਨ।