ਮੰਗਾਂ ਨੂੰ ਲੈ ਕੇ ਦਰਜਾ ਚਾਰ ਮੁਲਾਜ਼ਮਾਂ ਦਿੱਤਾ ਧਰਨਾ

Sunday, Dec 17, 2017 - 08:14 AM (IST)

ਸ੍ਰੀ ਮੁਕਤਸਰ ਸਾਹਿਬ  (ਦਰਦੀ) - ਦਿ ਕਲਾਸ ਫੋਰ ਇੰਪਲਾਈਜ਼ ਯੂਨੀਅਨ ਪੰਜਾਬ ਦੇ ਉਲੀਕੇ ਗਏ ਪ੍ਰੋਗਰਾਮ ਅਨੁਸਾਰ ਜ਼ਿਲਾ ਕਮੇਟੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਠੇਕਾ ਆਧਾਰਿਤ ਮੁਲਾਜ਼ਮਾਂ, ਦਰਜਾ ਚਾਰ ਮੁਲਾਜ਼ਮਾਂ ਦੀਆਂ ਲਟਕ ਰਹੀਆਂ ਮੰਗਾਂ ਦੇ ਹੱਕ 'ਚ ਅਤੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਵਿਰੁੱਧ ਕੈਨਾਲ ਕਾਲੋਨੀ, ਬਠਿੰਡਾ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲਾ ਪ੍ਰਧਾਨ ਹਰਭਗਵਾਨ ਦੀ ਅਗਵਾਈ ਹੇਠ ਧਰਨਾ ਦਿੱਤਾ ਗਿਆ। ਇਸ ਦੌਰਾਨ ਸਮੂਹ ਵਿਭਾਗਾਂ ਦੇ ਮੁਲਾਜ਼ਮਾਂ ਨੇ ਵੱਡੀ ਗਿਣਤੀ 'ਚ ਸ਼ਮੂਲੀਅਤ ਕਰ ਕੇ ਪੰਜਾਬ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਸੱਤਾ ਵਿਚ ਆਉਣ ਤੋਂ ਪਹਿਲਾਂ ਪੰਜਾਬ ਸਰਕਾਰ ਨੇ, ਜੋ ਵਾਅਦੇ ਮੁਲਾਜ਼ਮ ਆਗੂਆਂ ਨਾਲ ਕੀਤੇ ਸਨ, ਉਹ ਹੁਣ ਉਨ੍ਹਾਂ ਵਾਅਦਿਆਂ ਤੋਂ ਮੁਕਰ ਰਹੀ ਹੈ ਅਤੇ ਮੁਲਾਜ਼ਮ ਆਗੂਆਂ ਨੇ ਸੰਘਰਸ਼ ਕਰ ਕੇ ਜੋ ਮੰਗਾਂ ਮਨਵਾਈਆਂ ਸਨ, ਉਹ ਵੀ ਇਕ-ਇਕ ਕਰ ਕੇ ਖਤਮ ਕਰਨ ਜਾ ਰਹੀ ਹੈ, ਜਿਸ ਕਾਰਨ ਮੁਲਾਜ਼ਮ ਆਗੂਆਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਉਹ ਸੰਘਰਸ਼ ਨੂੰ ਤੇਜ਼ ਕਰਨ ਲਈ ਮਜਬੂਰ ਹੋਣਗੇ।
ਹਾਜ਼ਰੀਨ : ਜਨਰਲ ਸਕੱਤਰ ਰੇਵਤ ਸਿੰਘ ਰਾਵਤ, ਜ਼ਿਲਾ ਖਜ਼ਾਨਚੀ ਲਖਵਿੰਦਰ ਸਿੰਘ, ਸੀਨੀਅਰ ਮੀਤ ਪ੍ਰਧਾਨ ਲਾਲ ਚੰਦ, ਚੇਅਰਮੈਨ ਗੁਰਦਾਸ ਸਿੰਘ, ਅੰਗਰੇਜ ਸਿੰਘ ਪ੍ਰਧਾਨ ਰੋਡਵਜ਼, ਮੁਨਸ਼ੀ ਰਾਮ, ਸੁਰਿੰਦਰ ਕੁਮਾਰ ਪੱਪੂ ਗਿੱਦੜਬਾਹਾ, ਧਾਨਣ ਸਿੰਘ ਲਾਹੌਰੀਆ, ਰਣਜੀਤ, ਸੁਰਿੰਦਰ ਕੁਮਾਰ, ਮੁਖਤਿਆਰ ਸਿੰਘ, ਕੇ. ਕੇ. ਸ਼ਰਮਾ, ਸਤਪਾਲ, ਸੁਰਜੀਤ ਮਲੋਟ, ਪਵਨ ਕੁਮਾਰ, ਸਤਪਾਲ ਸ਼ਰਮਾ, ਕਰਨੈਲ ਸਿੰਘ ਆਦਿ।
ਇਹ ਹਨ ਮੰਗਾਂ
* 3 ਸਾਲ ਤੋਂ ਸਰਕਾਰੀ ਨੌਕਰੀ ਕਰਦੇ ਮੁਲਾਜ਼ਮਾਂ ਨੂੰ ਦਸੰਬਰ 2016 ਦੇ ਐਕਟ ਅਨੁਸਾਰ ਰੈਗੂਲਰ ਕੀਤਾ ਜਾਵੇ।
* ਡੀ. ਏ. ਦੀਆਂ ਕਿਸ਼ਤਾਂ ਜਾਰੀਆਂ ਕੀਤੀਆਂ ਜਾਣ।
* 6ਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਤੁਰੰਤ ਲਾਗੂ ਕੀਤੀ ਜਾਵੇ।
* 2004 ਤੋਂ ਬਾਅਦ ਲੱਗੇ ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ।
* ਸੁਪਰੀਮ ਕੋਰਟ ਦੇ ਫੈਸਲੇ ਮੁਤਾਬਕ ਬਰਾਬਰ ਕੰਮ-ਬਰਾਬਰ ਤਨਖਾਹ ਦਾ ਬਿੱਲ ਲਾਗੂ ਕੀਤਾ ਜਾਵੇ।


Related News