ਸ਼ਰਾਬ ਫੈਕਟਰੀ ਅੱਗੇ ਧਰਨਾ ਜਾਰੀ, ਪ੍ਰਦਰਸ਼ਨਕਾਰੀਆਂ ਦੀ ਦੋ-ਟੁਕ; ਸਰਕਾਰ ਫੈਕਟਰੀ ਨੂੰ ਬੰਦ ਕਰਕੇ ਕਰੇ ਸੀਲ

Saturday, Jan 21, 2023 - 10:21 PM (IST)

ਸ਼ਰਾਬ ਫੈਕਟਰੀ ਅੱਗੇ ਧਰਨਾ ਜਾਰੀ, ਪ੍ਰਦਰਸ਼ਨਕਾਰੀਆਂ ਦੀ ਦੋ-ਟੁਕ; ਸਰਕਾਰ ਫੈਕਟਰੀ ਨੂੰ ਬੰਦ ਕਰਕੇ ਕਰੇ ਸੀਲ

ਜ਼ੀਰਾ (ਗੁਰਮੇਲ ਸੇਖਵਾਂ) : ਜ਼ੀਰਾ ਦੇ ਪਿੰਡ ਮਨਸੂਰਵਾਲ ਕਲਾਂ ਦੀ ਸ਼ਰਾਬ ਫੈਕਟਰੀ ਨੂੰ ਬੰਦ ਕਰਵਾਉਣ ਲਈ ਧਰਨਾਕਾਰੀਆਂ ਦਾ ਧਰਨਾ ਜਾਰੀ ਹੈ। ਜ਼ਿਕਰਯੋਗ ਹੈ ਕਿ ਇਸ ਧਰਨੇ ’ਚ ਰੋਜ਼ਾਨਾ ਸੈਂਕੜੇ ਲੋਕ ਅਤੇ ਜਥੇਬੰਦੀਆਂ ਦੇ ਆਗੂ ਸ਼ਮੂਲੀਅਤ ਕਰ ਰਹੇ ਹਨ ਅਤੇ ਸਰਕਾਰ ਨੂੰ ਫੈਕਟਰੀ ਬੰਦ ਕਰਨ ਦੀਆਂ ਅਪੀਲਾਂ ਕਰ ਰਹੇ ਹਨ।

ਸ਼ਨੀਵਾਰ ਨੂੰ ਧਰਨੇ ’ਚ ਗੁਰਜੰਟ ਸਿੰਘ ਸਰਪੰਚ, ਕੁਲਦੀਪ ਸਿੰਘ ਸਰਾਂ, ਕੁਲਦੀਪ ਸਿੰਘ ਸੇਖੋਂ, ਜਗਦੀਤ ਪੰਡੋਰੀ ਖੱਤਰੀਆਂ, ਪਰਗਟ ਸਿੰਘ ਮਾਤਾ ਸਾਹਿਬ ਕੌਰ ਸੰਸਥਾ, ਸੁਖਵਿੰਦਰ ਸਿੰਘ ਮਹੀਆਂਵਾਲਾ, ਗੁਰਮੇਲ ਸਿੰਘ ਸਰਪੰਚ, ਜਸਪਾਲ ਸਿੰਘ ਲਹਿੰਦੀ, ਮਹਿੰਦਰ ਸਿੰਘ ਫਿਰੋਜ਼ਸ਼ਾਹ, ਪ੍ਰਿਤਪਾਲ ਸਿੰਘ ਤਲਵੰਡੀ, ਪ੍ਰੀਤਮ ਸਿੰਘ ਮਾਹੀਆਂਵਾਲਾ, ਨੰਬਰਦਾਰ ਗੁਰਸੇਵਕ ਸਿੰਘ ਆਦਿ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਵੱਲੋਂ ਸ਼ਰਾਬ ਫੈਕਟਰੀ ਨੂੰ ਪੂਰੀ ਤਰ੍ਹਾਂ ਬੰਦ ਨਹੀਂ ਕੀਤਾ ਜਾਂਦਾ ਉਦੋਂ ਤੱਕ ਧਰਨਾਕਾਰੀ ਇਕ ਕਦਮ ਵੀ ਪਿੱਛੇ ਨਹੀਂ ਹਟਣਗੇ।

ਇਹ ਵੀ ਪੜ੍ਹੋ : ਪਾਕਿ ਦੇ ਨਾਪਾਕ ਮਨਸੂਬੇ ਨਾਕਾਮ, ਸਰਹੱਦ ਤੋਂ ਹਥਿਆਰਾਂ ਸਮੇਤ 2 ਕਿਲੋ ਹੈਰੋਇਨ ਬਰਾਮਦ

PunjabKesari

ਉਨ੍ਹਾਂ ਕਿਹਾ ਕਿ ਸਰਕਾਰ ਨੇ ਫੈਕਟਰੀ ਬੰਦ ਕਰਨ ਦਾ ਐਲਾਨ ਕੀਤਾ ਹੈ ਪਰ ਸਰਕਾਰ ਉਸ ਨੂੰ ਅਮਲੀ ਜਾਮਾ ਵੀ ਪਹਿਨਾਵੇ ਅਤੇ ਫੈਕਟਰੀ ਸੀਲ ਕਰੇ ਤਾਂ ਕਿ ਧਰਨਾਕਾਰੀ ਆਪਣੇ ਘਰਾਂ ਨੂੰ ਜਾ ਸਕਣ। ਇਸ ਮੌਕੇ ਮੋਰਚਾ ਆਗੂ ਗੁਰਮੇਲ ਸਿੰਘ ਸਰਪੰਚ, ਕੁਲਦੀਪ ਸਿੰਘ, ਫਤਿਹ ਸਿੰਘ ਢਿੱਲੋਂ, ਰੌਬਿਨ ਬਰਾੜ, ਜਗਤਾਰ ਸਿੰਘ ਲੌਂਗੋਦੇਵਾ, ਕੁਲਦੀਪ ਸਿੰਘ ਸਰਾਂ, ਪ੍ਰੀਤਮ ਸਿੰਘ ਮਾਹੀਆਂਵਾਲਾ ਨੇ ਵੀ ਸੰਬੋਧਨ ਕੀਤਾ ਅਤੇ ਫੈਕਟਰੀ ਬੰਦ ਕਰਵਾਉਣ ਲਈ ਨਾਅਰੇਬਾਜ਼ੀ ਕੀਤੀ।

ਇਹ ਵੀ ਪੜ੍ਹੋ : ਨੇਪਾਲ 'ਚ ਚੀਨੀ-ਨਿਵੇਸ਼ਿਤ ਸੀਮੈਂਟ ਉਦਯੋਗ 'ਡੁੱਬਣ' ਦੀ ਸਥਿਤੀ ਵਿੱਚ : ਰਿਪੋਰਟ

ਸਿਹਤ ਸਹੂਲਤਾਂ ਲਈ ਲਾਇਆ ਮੁਫ਼ਤ ਮੈਡੀਕਲ ਕੈਂਪ

ਵਰਣਨਯੋਗ ਹੈ ਕਿ ਜ਼ੀਰਾ ਸ਼ਰਾਬ ਫੈਕਟਰੀ ਦੇ ਸਾਹਮਣੇ ਧਰਨੇ ’ਚ ਸ਼ਾਮਲ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਲਈ ਡਾ. ਸੇਵਮਾਨ ਸਿੰਘ ਦੀ ਟੀਮ ਵੱਲੋਂ ਮੋਰਚੇ ਵਾਲੀ ਥਾਂ ’ਤੇ ਕਰਨਵੀਰ ਸਿੰਘ ਖਾਲਸਾ ਦੀ ਪ੍ਰਧਾਨਗੀ ਹੇਠ ਮੁਫ਼ਤ ਮੈਡੀਕਲ ਕੈਂਪ ਲਾਇਆ ਗਿਆ, ਜਿਸ ਵਿੱਚ ਜਗਰੂਪ ਸਿੰਘ, ਅੰਮ੍ਰਿਤਪਾਲ ਸਿੰਘ, ਅਨਮੋਲ ਸਿੰਘ, ਸੁਖਮਨ, ਸੁਖਨਾਮ ਸਿੰਘ ਆਦਿ ਵੱਲੋਂ ਆਪਣੀਆਂ ਸੇਵਾਵਾਂ ਦੇ ਕੇ ਧਰਨਾਕਾਰੀਆਂ ’ਚ ਸ਼ਾਮਲ ਲੋਕਾਂ ਨੂੰ ਹਰ ਮੈਡੀਕਲ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News