ਜ਼ੀਰਾ ਵਿਖੇ ਸ਼ਰਾਬ ਫੈਕਟਰੀ ਅੱਗੇ ਲੱਗਾ ਮੋਰਚਾ ਜਾਰੀ, ਮੰਗਾਂ ਪੂਰੀਆਂ ਨਾ ਹੋਣ ''ਤੇ ਸਾਂਝੇ ਮੋਰਚੇ ਨੇ ਲਿਆ ਹੁਣ ਇਹ ਫ਼ੈਸਲਾ
Sunday, Dec 25, 2022 - 07:50 PM (IST)
ਜ਼ੀਰਾ (ਗੁਰਮੇਲ ਸੇਖਵਾਂ) : ਪਿੰਡ ਮਨਸੂਰਵਾਲ ਕਲਾਂ 'ਚ ਸ਼ਰਾਬ ਫੈਕਟਰੀ ਦੇ ਚੱਲ ਰਹੇ ਵਿਵਾਦ ਨੂੰ ਲੈ ਕੇ ਕੁਝ ਦਿਨਾਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਜਾਂਚ ਲਈ ਵੱਖ-ਵੱਖ ਕਮੇਟੀਆਂ ਬਣਾਈਆਂ ਗਈਆਂ ਸਨ ਪਰ ਮੋਰਚੇ ਨੇ ਪਹਿਲਾਂ ਆਪਣੀਆਂ ਕੁਝ ਮੰਗਾਂ ਪੂਰੀਆਂ ਹੋਣ ਤੱਕ ਕਮੇਟੀਆਂ ਵਿੱਚ ਆਪਣੇ ਮੈਂਬਰ ਸ਼ਾਮਲ ਕਰਨ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਇਸ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਤੇ ਸੰਯੁਕਤ ਕਮੇਟੀ ਦੇ ਅਹੁਦੇਦਾਰਾਂ ਵਿਚਾਲੇ ਹੋਈਆਂ ਅਹਿਮ ਮੀਟਿੰਗਾਂ ਤੋਂ ਬਾਅਦ ਅੱਜ ਦੇਰ ਸ਼ਾਮਲ ਸਾਂਝੇ ਮੋਰਚੇ ਦੇ ਡਾ. ਹਰਿੰਦਰ ਸਿੰਘ ਸਾਧੂਵਾਲਾ ਤੇ ਗੁਰਮੇਲ ਸਿੰਘ ਸਰਪੰਚ ਮਨਸੂਰਵਾਲ, ਫਤਿਹ ਸਿੰਘ ਆਦਿ ਨੇ ਕਮੇਟੀਆਂ ਲਈ 25 ਮੈਂਬਰਾਂ ਨੂੰ ਤਹਿਸੀਲਦਾਰ ਵਿਨੋਦ ਕੁਮਾਰ ਨੂੰ ਸੂਚੀ ਸੌਂਪ ਦਿੱਤੀ ਹੈ ਅਤੇ ਕਿਹਾ ਕਿ ਉਨ੍ਹਾਂ ਦੀ ਇਕ ਹੀ ਮੰਗ ਹੈ ਕਿ ਜ਼ਮੀਨ ਹੇਠਲੇ ਪਾਣੀ ਨੂੰ ਖਰਾਬ ਕਰਨ ਵਾਲੀ ਫੈਕਟਰੀ ਨੂੰ ਹਰ ਹਾਲ 'ਚ ਬੰਦ ਕਰਵਾਇਆ ਜਾਵੇ।
ਇਹ ਵੀ ਪੜ੍ਹੋ : ਮੋਗਾ 'ਚ ਮੰਤਰੀ ਕੁਲਦੀਪ ਧਾਲੀਵਾਲ ਵੱਲੋਂ ‘NRI ਪੰਜਾਬੀਆਂ ਨਾਲ ਮਿਲਣੀ’ ਪ੍ਰੋਗਰਾਮ ਕੱਲ੍ਹ
ਸੰਯੁਕਤ ਮੋਰਚੇ ਵੱਲੋਂ ਦਿੱਤੀ ਗਈ ਵਾਤਾਵਰਣ ਸਟੇਟ ਕਮੇਟੀ, ਸਿਹਤ ਜਾਂਚ ਕਮੇਟੀ, ਮਿੱਟੀ ਉਪਜ ਕਮੇਟੀ ਤੇ ਪਬਲਿਕ ਹੇਅਰ ਕਮੇਟੀ ਦੇ ਲਈ ਡਾ. ਪਿਆਰੇ ਲਾਲ, ਡਾ. ਦਲੇਰ ਸਿੰਘ ਸੁਲਹਾਣੀ, ਜਗਜੀਤ ਸਿੰਘ ਪੰਡੋਰੀ, ਗੁਰਜੰਟ ਸਿੰਘ ਰਟੋਲ ਰੋਹੀ, ਇੰਜ. ਜਸਕੀਰਤ ਸਿੰਘ, ਡਾ. ਗੁਰਚਰਨ ਸਿੰਘ ਨੂਰਪੁਰ, ਬਲਵਿੰਦਰ ਸਿੰਘ ਪੁੱਤਰ ਜਗਦੇਵ ਸਿੰਘ, ਡਾ. ਹਰਜਿੰਦਰ ਸਿੰਘ ਜ਼ੀਰਾ, ਡਾ. ਹਰਵਿੰਦਰ ਸਿੰਘ, ਰਘੁਬੀਰ ਸਿੰਘ ਪੁੱਤਰ ਗੁਰਚਰਨ ਸਿੰਘ, ਜਗਜੀਤ ਸਿੰਘ ਪੁੱਤਰ ਮੱਲ ਸਿੰਘ, ਕਪਿਲ ਦੇਵ ਅਰੋੜਾ, ਡਾ. ਸੀ.ਆਰ. ਬਾਬੂ, ਕੁਲਦੀਪ ਸਿੰਘ ਖਹਿਰਾ, ਹਮੀਰ ਚੰਦ, ਜਸਕੀਰਤ ਸਿੰਘ, ਗੁਰਦੀਪ ਸਿੰਘ ਪੁੱਤਰ ਕਰਨੈਲ ਸਿੰਘ, ਜਸਕੀਰਤ ਸਿੰਘ ਇੰਜੀਨੀਅਰ, ਜਤਿੰਦਰ ਸਿੰਘ, ਸੰਦੀਪ ਸਿੰਘ ਢਿੱਲੋਂ, ਅਮਨਦੀਪ ਸਿੰਘ ਬੈਂਸ, ਬਲਵਿੰਦਰ ਸਿੰਘ, ਮਨਦੀਪ ਸਿੰਘ, ਫਤਿਹ ਸਿੰਘ ਆਦਿ ਦੇ ਨਾਂ ਸ਼ਾਮਲ ਹਨ।
ਇਹ ਵੀ ਪੜ੍ਹੋ : ਸ਼ਰਾਬ ਫੈਕਟਰੀ ਅੱਗੇ ਲੱਗੇ ਮੋਰਚੇ ਵੱਲੋਂ ਚਿਤਾਵਨੀ; ਜੇਕਰ 26 ਤੱਕ ਗ੍ਰਿਫ਼ਤਾਰ ਕੀਤੇ ਕਿਸਾਨ ਰਿਹਾਅ ਨਾ ਕੀਤੇ ਤਾਂ...
ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਸ਼ਾਂਤੀ ਬਣਾਈ ਰੱਖਣ ਲਈ ਐੱਸ.ਐੱਸ.ਪੀ. ਕੰਵਰਦੀਪ ਕੌਰ ਤੇ ਡਿਪਟੀ ਕਮਿਸ਼ਨਰ ਅੰਮ੍ਰਿਤ ਸਿੰਘ ਦੀ ਦੇਖ-ਰੇਖ ਹੇਠ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਧਰਨਾ ਸਥਾਨ ’ਤੇ ਸਾਂਝੇ ਮੋਰਚੇ ਵੱਲੋਂ ਕਿਸਾਨ ਅਤੇ ਲੋਕ ਜੋ ਸ਼ਾਮਲ ਹੋ ਰਹੇ ਹਨ, ਉਨ੍ਹਾਂ ਲਈ ਦਵਾਈਆਂ, ਲੰਗਰ ਅਤੇ ਹੋਰ ਸਹੂਲਤਾਂ ਦਾ ਪ੍ਰਬੰਧ ਕੀਤਾ ਗਿਆ ਹੈ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।