ਪ੍ਰਦਰਸ਼ਨਕਾਰੀਆਂ ਦੀ ਦੋ-ਟੁਕ, ਸ਼ਰਾਬ ਫੈਕਟਰੀ ਨੂੰ ਤਾਲਾ ਲਗਵਾ ਕੇ ਹੀ ਪਰਤਾਂਗੇ ਘਰ

01/27/2023 9:45:32 PM

ਜ਼ੀਰਾ (ਗੁਰਮੇਲ ਸੇਖਵਾਂ) : ਜ਼ੀਰਾ ਦੇ ਪਿੰਡ ਮਨਸੂਰਵਾਲ ਕਲਾਂ ਵਿਖੇ ਸ਼ਰਾਬ ਫੈਕਟਰੀ ਨੂੰ ਬੰਦ ਕਰਵਾਉਣ ਲਈ ਸਾਂਝੇ ਮੋਰਚੇ ਦੀ ਅਗਵਾਈ ’ਚ ਲੱਗਾ ਧਰਨਾ ਲਗਾਤਾਰ 187ਵੇਂ ਦਿਨ ਵੀ ਜਾਰੀ ਰਿਹਾ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਹ ਸ਼ਰਾਬ ਫੈਕਟਰੀ ਨੂੰ ਤਾਲਾ ਲਗਵਾ ਕੇ ਹੀ ਘਰ ਪਰਤਣਗੇ।

ਉਨ੍ਹਾਂ ਕਿਹਾ ਕਿ ਸਾਨੂੰ ਪਤਾ ਲੱਗਾ ਹੈ ਕਿ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ 3 ਫਰਵਰੀ ਨੂੰ ਹੋ ਰਹੀ ਹੈ ਤੇ ਅਸੀਂ ਮੰਗ ਕਰਦੇ ਹਾਂ ਕਿ ਸਰਕਾਰ ਕੈਬਨਿਟ ਮੀਟਿੰਗ ’ਚ ਮਤਾ ਪਾਸ ਕਰਕੇ ਫੈਕਟਰੀ ਬੰਦ ਕਰਨ ਦਾ ਨੋਟਿਸ ਜਾਰੀ ਕਰੇ ਤਾਂ ਜੋ ਫੈਕਟਰੀ ’ਚ ਸਾਰੀਆਂ ਯੂਨਿਟਾਂ ਬੰਦ ਹੋਣ ਅਤੇ ਉਸ ਤੋਂ ਬਾਅਦ ਹੀ ਪ੍ਰਦਰਸ਼ਨਕਾਰੀ ਆਪਣੇ ਘਰਾਂ ਨੂੰ ਪਰਤਣਗੇ। ਪੰਜਾਬ ਸਰਕਾਰ ਵੱਲੋਂ ਲਿਖਤੀ ਨੋਟਿਸ ਜਾਰੀ ਹੋਣ ਤੱਕ ਉਨ੍ਹਾਂ ਦਾ ਧਰਨਾ ਜਾਰੀ ਰਹੇਗਾ।

ਇਹ ਵੀ ਪੜ੍ਹੋ : ਲੰਡਨ 'ਚ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਪੋਤੀ ਸੋਫੀਆ ਦਲੀਪ ਸਿੰਘ ਦਾ ਹੋਵੇਗਾ ਵਿਸ਼ੇਸ਼ ਸਨਮਾਨ

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

Mukesh

This news is Content Editor Mukesh